ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤਾ ਗਿਆ ਭਾਰੀ ਬਾਰਿਸ਼ਾਂ ਨਾਲ ਪ੍ਰਭਾਵਿਤ ਹੋਏ ਰਕਬੇ ਦਾ ਦੌਰਾ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤਾ ਗਿਆ ਭਾਰੀ ਬਾਰਿਸ਼ਾਂ ਨਾਲ ਪ੍ਰਭਾਵਿਤ ਹੋਏ ਰਕਬੇ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ01 ਸਤੰਬਰ

ਡਾ: ਕਰਨਜੀਤ ਸਿੰਘ ਗਿੱਲਮੁੱਖ ਖੇਤੀਬਾੜੀ ਅਫਸਰਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਜਿੱਥੇ ਪਿਛਲੇ ਦਿਨਾਂ ਦੌਰਾਨ ਭਾਰੀ ਬਾਰਿਸ਼ ਹੋਣ ਕਾਰਨ ਖੇਤਾਂ ਵਿੱਚ ਪਾਣੀ ਖੜ੍ਹ ਗਿਆ ਹੈ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਲਾਕ ਸ੍ਰੀ ਮੁਕਤਸਰ ਸਾਹਿਬ ਵਿੱਚ 30 ਅਤੇ 31 ਅਗਸਤ ਨੂੰ ਹੋਈ ਭਾਰੀ ਬਾਰਿਸ਼ ਕਾਰਨ ਖੇਤਾਂ ਵਿੱਚ ਪਾਣੀ ਖੜ੍ਹਾ ਹੈ।

ਇਸ ਮੌਕੇ ਦੌਰਾ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਅਜੇ ਤੱਕ ਕਿਸੇ ਫਸਲ ਉਪਰ ਕੋਈ ਨੁਕਸਾਨ ਨਹੀਂ ਹੈ। ਡਾ: ਗਿੱਲ ਵੱਲੋਂ ਦੱਸਿਆ ਗਿਆ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਹੋਰ ਬਾਰਿਸ਼ ਹੁੰਦੀ ਹੈ ਜਾਂ ਪਾਣੀ ਦੀ ਨਿਕਾਸੀ ਸਮੇਂ ਸਿਰ ਨਹੀਂ ਹੁੰਦੀ ਤਾਂ ਨਰਮਾਝੋਨਾ/ਬਾਸਮਤੀ ਦੀ ਫਸਲ ਦਾ ਕਾਫ਼ੀ ਨੁਕਸਾਨ ਹੋਵੇਗਾ।

ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਦੇ ਪਾਣੀ ਦੀ ਨਿਕਾਸੀ ਲਈ ਆਪਣੇ ਪੱਧਰ ਤੇ ਵੀ ਉਪਰਾਲੇ ਕਰਨ। ਅੰਤ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਫਸਲ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਬਣਦੀ ਰਿਪੋਰਟ ਤਿਆਰ ਕਰਕੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦੀ ਜਾਵੇਗੀ ਅਤੇ ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਕੋਲ ਇਹ ਰਿਪੋਰਟ ਭੇਜ ਦਿੱਤੀ ਜਾਵੇਗੀ।

ਇਸ ਮੌਕੇ ਡਾ: ਸੁਖਜਿੰਦਰ ਸਿੰਘਏ.ਡੀ.ਓ.ਡਾ: ਸ਼ਮਿੰਦਰ ਸਿੰਘ ਏ.ਡੀ.ਓ.ਡਾ: ਕਰਨਜੀਤ ਸਿੰਘ ਪੀ.ਡੀ. ਅਤੇ ਡਾ: ਹਰਮਨਦੀਪ ਸਿੰਘ ਏ.ਡੀ.ਓ ਆਦਿ ਹਾਜ਼ਰ ਸਨ।