NIRPAKH POST - Nirpakh Post

ਗੈਂਗਸਟਰਾਂ ਤੇ ਵਾਰ ਦਾ 231ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ ; 238 ਕਾਬੂ
ਚੰਡੀਗੜ੍ਹ, 8 ਸਤੰਬਰ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 231ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 581 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

231ਵੇਂ ਦਿਨ, ਪੁਲਿਸ ਟੀਮਾਂ ਨੇ 238 ਵਿਅਕਤੀਆਂ ਨੂੰ 24 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 68,937 ਗ੍ਰਿਫ਼ਤਾਰੀਆਂ ਹੋਈਆਂ ਹਨ।

ਇਸ ਤੋਂ ਇਲਾਵਾ 255 ਵਿਅਕਤੀਆਂ ਵਿਰੁੱਧ ਇਹਤਿਆਤੀ  ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ  ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਨੂੰ 556ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 353 ਗ੍ਰਾਮ ਹੈਰੋਇਨ, 7 ਕਿਲੋ ਗਾਂਜਾ, 6 ਕਿਲੋ ਭੁੱਕੀ ਅਤੇ 285 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਦੇ ਨਾਲ ਸਿਰਫ 556 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77,559 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 9 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 8 ਸਤੰਬਰ: ਪੰਜਾਬ ਰਾਜ ਖੁਰਾਕ ਕਮਿਸ਼ਨ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਟਰੇਡ ਪ੍ਰਮੋਸ਼ਨ ਕੌਂਸਲ ਵੱਲੋਂ ਫੂਡ ਪ੍ਰੋਸੈਸਿੰਗ ਐਮ.ਐਸ.ਐਮ.ਈਜ਼, ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓ.), ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ.), ਸਹਿਕਾਰੀ ਸਭਾਵਾਂ, ਸਟਾਰਟ-ਅੱਪਸ ਅਤੇ ਸੁਸਾਇਟੀਆਂ 'ਤੇ ਧਿਆਨ ਕੇਂਦਰਿਤ ਕਰਦਿਆਂ ਅੱਜ ਵੱਖ-ਵੱਖ ਸੈਸ਼ਨਾਂ ਵਾਲਾ ਇੱਕ ਸੈਮੀਨਾਰ ਕਰਵਾਇਆ ਗਿਆ।

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਡੇ ਕੋਲ ਉਪਜਾਊ ਜ਼ਮੀਨ ਦੇ ਨਾਲ-ਨਾਲ ਮਿਹਨਤੀ ਲੋਕ ਵੀ ਹਨ। ਇਸ ਲਈ ਸਾਨੂੰ ਉਤਪਾਦਨ ਦੇ ਨਾਲ-ਨਾਲ ਦੇਸ਼ ਭਰ ਦੇ ਅਤੇ ਆਲਮੀ ਮੰਚਾਂ 'ਤੇ ਵੀ ਆਪਣੇ ਉਤਪਾਦਾਂ ਦਾ ਮੰਡੀਕਰਨ ਕਰਨਾ ਵੀ ਆਉਣਾ ਚਾਹੀਦਾ ਹੈ। ਪੰਜਾਬ ਉੱਦਮਤਾ ਦੇ ਖੇਤਰ ਵਿੱਚ ਆਪਣੀ ਪਛਾਣ ਬਣਾ ਰਿਹਾ ਹੈ ਅਤੇ ਸੂਬੇ ਨੂੰ ਅੱਗੇ ਲਿਜਾਣਾ ਸਮੇਂ ਦੀ ਮੁੱਖ ਲੋੜ ਹੈ।

ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਅਸੀਂ ਵੈਲਿਊ ਐਡੀਸ਼ਨ (ਮੁੱਲ ਵਾਧੇ) ਦੇ ਦੌਰ ਵਿੱਚ ਹਾਂ, ਇਸ ਲਈ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਖੇਤੀਬਾੜੀ ਨੂੰ ਖੇਤੀ ਕਾਰੋਬਾਰ ਵਿੱਚ ਤਬਦੀਲ ਕਰੀਏ। ਉਨ੍ਹਾਂ ਅੱਗੇ ਕਿਹਾ ਕਿ 5000 ਤੋਂ ਵੱਧ ਸਕੂਲਾਂ ਵਿੱਚ ਹਰਬਲ ਗਾਰਡਨ ਸਥਾਪਿਤ ਕੀਤੇ ਜਾ ਰਹੇ ਹਨ ਜਿੱਥੇ ਜੈਵਿਕ ਢੰਗ ਨਾਲ ਸਬਜ਼ੀਆਂ ਉਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਹੁਣ ਖੁਰਾਕ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਕਦਮ ਵਧਾਉਣੇ ਚਾਹੀਦੇ ਹਨ।

ਪੀ.ਟੀ.ਪੀ.ਸੀ. ਦੀ ਚੇਅਰਪਰਸਨ ਸ੍ਰੀਮਤੀ ਕੰਚਨ ਸ਼ਰਮਾ ਨੇ ਉੱਦਮੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੀ.ਟੀ.ਪੀ.ਸੀ. ਪੰਜਾਬ ਨੂੰ ਇੱਕ ਗਲੋਬਲ ਬਿਜ਼ਨਸ ਹੱਬ ਵਜੋਂ ਸਥਾਪਿਤ ਕਰਦਿਆਂ ਵਪਾਰ, ਨਿਵੇਸ਼ ਅਤੇ ਉਦਯੋਗਿਕ ਵਿਕਾਸ ਲਈ ਇੱਕ ਸੰਸਥਾਗਤ ਮੰਚ ਤਿਆਰ ਕਰਨ ਦੀ ਦਿਸ਼ਾ ਵਿੱਚ ਕੰਮ ਕਰ ਰਿਹਾ ਹੈ।

ਇਸ ਮੌਕੇ ਪੈਗਰੋ (ਪੀ.ਏ.ਜੀ.ਆਰ.ਓ.) ਤੋਂ ਸ੍ਰੀ ਐਨ.ਐਸ. ਬਰਾੜ ਨੇ ਜਾਪਾਨ ਨੂੰ ਚੰਗੀ ਗੁਣਵੱਤਾ ਵਾਲੇ ਉਤਪਾਦਾਂ ਦੇ ਨਿਰਯਾਤ ਸਬੰਧੀ ਆਪਣੀ ਸਫਲਤਾ ਦੀ ਕਹਾਣੀ ਸਾਂਝੀ ਕੀਤੀ ਅਤੇ ਅਮਰਟੈਕਸ ਦੇ ਸੰਸਥਾਪਕ ਤੇ ਚੇਅਰਮੈਨ ਸ੍ਰੀ ਅਰੁਣ ਗਰੋਵਰ ਨੇ ਵੀ ਆਪਣੇ ਉੱਦਮੀ ਸਫ਼ਰ ਬਾਰੇ ਦੱਸਿਆ।

ਅੰਤਰਰਾਸ਼ਟਰੀ ਸ਼ੈੱਫ ਵਿਕਾਸ ਚਾਵਲਾ ਨੇ ਬਿਹਤਰ ਪੋਸ਼ਣ ਲਈ ਮੋਟੇ ਅਨਾਜ (ਮਿਲਟਸ) ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਸਹਿਕਾਰੀ ਸਭਾਵਾਂ, ਸਟਾਰਟ-ਅੱਪਸ, ਸੁਸਾਇਟੀਆਂ ਅਤੇ ਸਵੈ-ਸਹਾਇਤਾ ਸਮੂਹਾਂ ਬਾਰੇ ਦੂਜੇ ਸੈਸ਼ਨ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਵਿੱਚ ਸਟਾਰਟ-ਅੱਪਸ ਅਤੇ ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ 'ਤੇ ਚਾਨਣਾ ਪਾਇਆ। ਇਸ ਤੋਂ ਇਲਾਵਾ, ਪੰਜਾਬ ਵਿੱਚ ਸਹਿਕਾਰਤਾ ਲਹਿਰ ਦੀ ਸਫ਼ਲਤਾ ਵਿੱਚ ਮਾਰਕਫੈੱਡ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਦੀ ਵੀ ਵਿਸ਼ੇਸ਼ ਸ਼ਲਾਘਾ ਕੀਤੀ ਗਈ।

ਪੇਂਡੂ ਵਿਕਾਸ ਅਤੇ ਪੰਚਾਇਤਾਂ, ਸੈਰ-ਸਪਾਟਾ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਜਦੋਂ ਮੌਜੂਦਾ ਸੂਬਾ ਸਰਕਾਰ ਨੇ ਜਦੋਂ ਮਾਰਚ 2022 ਵਿੱਚ ਸੱਤਾ ਸੰਭਾਲੀ ਸੀ ਤਾਂ ਸਵੈ-ਸਹਾਇਤਾ ਸਮੂਹਾਂ ਦੀ ਗਿਣਤੀ 26000 ਸੀ, ਪਰ ਹੁਣ ਚਾਰ ਸਾਲਾਂ ਬਾਅਦ ਰਾਜ ਸਰਕਾਰ ਦੀਆਂ ਉੱਦਮ-ਪੱਖੀ ਨੀਤੀਆਂ ਕਾਰਨ ਇਹ ਗਿਣਤੀ 56000 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸਵੈ-ਸਹਾਇਤਾ ਸਮੂਹ ਅਜਿਹੇ ਛੋਟੇ ਭਾਈਚਾਰਾ-ਆਧਾਰਿਤ ਸੰਗਠਨ ਹਨ, ਜੋ ਮੁੱਖ ਤੌਰ 'ਤੇ ਪੇਂਡੂ ਔਰਤਾਂ ਵੱਲੋਂ ਬਣਾਏ ਗਏ ਹਨ ਅਤੇ ਛੋਟੀਆਂ ਮਾਸਿਕ ਬੱਚਤਾਂ (50 ਰੁਪਏ ਤੋਂ 200 ਰੁਪਏ ਪ੍ਰਤੀ ਮੈਂਬਰ ਤੱਕ) ਇਕੱਠਾ ਕਰਦੇ ਹਨ ਤਾਂ ਜੋ ਮਾਇਕਰੋ ਕ੍ਰੈਡਿਟ ਫੰਡ ਬਣਾਏ ਜਾ ਸਕਣ ਅਤੇ ਆਮਦਨ ਪੈਦਾ ਕਰਨ ਵਾਲੇ ਛੋਟੇ -ਉੱਦਮ ਸ਼ੁਰੂ ਕੀਤੇ ਜਾ ਸਕਣ।

ਇਸ ਤੋਂ ਇਲਾਵਾ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੇਵਾਮੁਕਤ ਹੋਏ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਪਾਏ ਗਏ ਵੱਡਮੁਲੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਪੋਸ਼ਣ ਸੁਰੱਖਿਆ ਦੀ ਮਹੱਤਤਾ ਬਾਰੇ ਜਾਗਰੂਕਤਾ ਵਧਾਉਣ ਲਈ ਆਪਣੇ ਕਾਰਜਕਾਲ ਦੌਰਾਨ ਅਹਿਮ ਪਹਿਲਕਦਮੀਆਂ ਕੀਤੀਆਂ।

ਇਸ ਮੌਕੇ, ਸ਼੍ਰੀ ਸੌਂਦ ਵੱਲੋਂ ਪ੍ਰਸਿੱਧ ਅਦਾਕਾਰ ਸਵਰਗੀ ਸ. ਜਸਵਿੰਦਰ ਸਿੰਘ ਭੱਲਾ ਦੇ ਜੀਵਨ  ਨੂੰ ਦਰਸਾਉਂਦੀ ਇੱਕ ਕਿਤਾਬ ਵੀ ਜਾਰੀ ਕੀਤੀ ਗਈI  ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਇੱਕ ਸ਼ਾਨਦਾਰ ਇਨਸਾਨ ਅਤੇ ਇੱਕ ਉਘੇ ਅਦਾਕਾਰ ਸਨ, ਜਿਨ੍ਹਾਂ ਦੇ ਪੰਜਾਬੀ ਫਿਲਮਾਂ, ਖਾਸ ਕਰਕੇ ਕਾਮੇਡੀ ਸ਼ੈਲੀ ਵਿੱਚ ਯੋਗਦਾਨ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ।

ਇਸ ਮੌਕੇ ਸ਼੍ਰੀ ਬਾਲ ਮੁਕੰਦ ਸ਼ਰਮਾ ਦੇ ਜੀਵਨ ਅਤੇ ਸਵਰਗੀ ਸ. ਜਸਵਿੰਦਰ ਸਿੰਘ ਭੱਲਾ ਨਾਲ ਉਨ੍ਹਾਂ ਦੇ ਭਰਾਵਾਂ ਵਾਲੇ ਰਿਸ਼ਤੇ ਨੂੰ ਦਰਸਾਉਂਦਾ ਇੱਕ ਮਨੋਰੰਜਕ ਕਲਾਤਮਕ ਚਿੱਤਰਣ ਵੀ ਪੇਸ਼ ਕੀਤਾ ਗਿਆ।

ਇਸ ਮੌਕੇ ਵੱਖ-ਵੱਖ ਉੱਦਮੀਆਂ, ਐਫਪੀਓ ਅਤੇ ਸਵੈ-ਸਹਾਇਤਾ ਸਮੂਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਨਵੈਸਟ ਇਨ ਦਾ ਬੈਸਟ": ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ
ਚੰਡੀਗੜ੍ਹ/ਦੁਬਈ, 8 ਸਤੰਬਰ: ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਵਿਆਪਕ ਯਤਨ ਵਜੋਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਯੂ.ਏ.ਈ. ਦੇ ਚੋਟੀ ਦੇ ਕਾਰੋਬਾਰੀ ਸਮੂਹਾਂ ਅੱਗੇ ਸੂਬੇ ਦੀ ਨਿਵੇਸ਼ਕ-ਪੱਖੀ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਅਤੇ ਸਿੰਗਲ-ਵਿੰਡੋ ਕਲੀਅਰੈਂਸ ਸਿਸਟਮ ਦਾ ਖਾਕਾ ਪੇਸ਼ ਕੀਤਾ ਅਤੇ 'ਇਨਵੈਸਟ ਪੰਜਾਬ' ਰਾਹੀਂ ਸਮਾਂਬੱਧ ਸਹੂਲਤਾਂ, ਜਵਾਬਦੇਹ ਪ੍ਰਸ਼ਾਸਨ ਅਤੇ ਸਮਰਪਿਤ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਤੋਂ ਪਹਿਲਾਂ ਦੁਬਈ ਵਿਖੇ ਭਾਰਤ ਦੇ ਕੌਂਸਲ ਜਨਰਲ ਡਾ. ਏਮਾਦੀ ਵਿਸ਼ਨੂੰ ਵਰਧਨ ਰੈੱਡੀ ਨੇ ਪੰਜਾਬ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ, ਨਿਵੇਸ਼ਕਾਂ ਦੀ ਸ਼ਮੂਲੀਅਤ ਵਧਾਉਣ ਅਤੇ ਨਿਵੇਸ਼ਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਨ ਦੇ ਵਿਸ਼ਿਆਂ 'ਤੇ ਚਰਚਾ ਵਾਸਤੇ ਸ੍ਰੀ ਅਮਨ ਅਰੋੜਾ ਲਈ ਨਾਸ਼ਤੇ ਦੀ ਮੇਜ਼ਬਾਨੀ ਕੀਤੀ।

ਆਪਣੇ ਦੁਬਈ ਦੌਰੇ ਦੌਰਾਨ ਸ੍ਰੀ ਅਮਨ ਅਰੋੜਾ ਨੇ ਖੇਤਰ-ਅਧਾਰਿਤ ਨਿਵੇਸ਼ ਮੌਕਿਆਂ, ਕਾਰੋਬਾਰ ਤੋਂ ਕਾਰੋਬਾਰ (ਬੀ-ਟੂ ਬੀ) ਸਾਂਝੇਦਾਰੀਆਂ, ਤਕਨੀਕੀ ਸਹਿਯੋਗ ਅਤੇ ਪੰਜਾਬ ਦੇ ਵਿਕਾਸ ਵਿੱਚ ਯੂ.ਏ.ਈ. ਦੀ ਵੱਧ ਤੋਂ ਵੱਧ ਭਾਗੀਦਾਰੀ ਦੀ ਪੜਚੋਲ ਲਈ ਪ੍ਰਮੁੱਖ ਕਾਰੋਬਾਰੀ ਆਗੂਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ, ਜਿਨ੍ਹਾਂ ਵਿੱਚ ਸ਼ਰਾਫ ਗਰੁੱਪ ਦੇ ਪ੍ਰਧਾਨ ਅਤੇ ਸੀ.ਈ.ਓ. ਸ੍ਰੀ ਸ਼ਿਆਮ ਕਪੂਰ, ਮਾਊਂਟ ਮੇਰੂ ਗਰੁੱਪ ਦੇ ਪ੍ਰੈਜ਼ੀਡੈਂਟ ਐਨਰਜੀ ਸ੍ਰੀ ਅਤੁਲ ਮਿੱਤਲ, ਅਲ ਡੋਬੋਵੀ ਗਰੁੱਪ ਦੇ ਚੇਅਰਮੈਨ ਸ੍ਰੀ ਸੁਰਿੰਦਰ ਸਿੰਘ ਕੰਧਾਰੀ, ਜੈਕੀਜ਼ ਦੇ ਸ੍ਰੀ ਜੈਕੀ ਪੰਜਾਬੀ, ਅਪੈਰਲ ਗਰੁੱਪ ਦੇ ਚੇਅਰਮੈਨ ਸ੍ਰੀ ਨੀਲੇਸ਼ ਵੇਦ, ਲੁਲੂ ਰਿਟੇਲ ਹੋਲਡਿੰਗਜ਼ ਪੀ.ਐਲ.ਸੀ. ਦੇ ਗਰੁੱਪ ਡਾਇਰੈਕਟਰ –ਗਲੋਬਲ ਆਪ੍ਰੇਸ਼ਨਜ਼ ਸ੍ਰੀ ਸਲੀਮ ਐਮ.ਏ. ਅਤੇ ਜੈਮਸ ਐਜੂਕੇਸ਼ਨ ਦੇ ਸੰਸਥਾਪਕ ਅਤੇ ਚੇਅਰਮੈਨ ਸ੍ਰੀ ਸੰਨੀ ਵਰਕੀ ਸ਼ਾਮਲ ਸਨ।
ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਮੁਕਾਬਲੇਬਾਜ਼ੀ ਅਤੇ ਨਿਵੇਸ਼ਕ-ਪੱਖੀ ਮਾਹੌਲ ਸਿਰਜਣਾ, ਉਦਯੋਗਿਕ ਵਿਕਾਸ ਨੂੰ ਤੇਜ਼ ਕਰਨਾ, ਕਾਰੋਬਾਰ ਕਰਨ ਦੀ ਸੌਖ ਨੂੰ ਹੁਲਾਰਾ ਦੇਣਾ ਅਤੇ ਰੋਜ਼ਗਾਰ ਪੈਦਾ ਕਰਨ ਵਾਲੇ ਨਿਵੇਸ਼ਾਂ ਨੂੰ ਉਤਸ਼ਾਹਿਤ ਕਰਨਾ ਹੈ, ਜਿਸ ਵਿੱਚ 'ਇਨਵੈਸਟ ਪੰਜਾਬ' ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ, ਕਲੀਅਰੈਂਸ, ਜ਼ਮੀਨ ਸਬੰਧੀ ਸਹਾਇਤਾ ਅਤੇ ਪ੍ਰੋਜੈਕਟ ਨੂੰ ਸ਼ੁਰੂ ਤੋਂ ਅੰਤ ਤੱਕ ਪੂਰਾ ਸਹਿਯੋਗ ਦੇਣ ਲਈ ਸਿੰਗਲ-ਪੁਆਇੰਟ ਸੁਵਿਧਾ ਕੇਂਦਰ ਵਜੋਂ ਕੰਮ ਕਰ ਰਿਹਾ ਹੈ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨਿਵੇਸ਼ ਲਈ ਰਣਨੀਤਕ ਥਾਂ, ਸ਼ਾਨਦਾਰ ਕੁਨੈਕਟੀਵਿਟੀ, ਹੁਨਰਮੰਦ ਮਨੁੱਖੀ ਸ਼ਕਤੀ, ਮਜ਼ਬੂਤ ਉਦਯੋਗਿਕ ਆਧਾਰ, ਉੱਦਮੀ ਪ੍ਰਤਿਭਾ ਅਤੇ ਇੱਕ ਵੱਡੇ ਘਰੇਲੂ ਬਾਜ਼ਾਰ ਤੱਕ ਪਹੁੰਚ ਦੀ ਪੇਸ਼ਕਸ਼ ਕਰਦਾ ਹੈ ਅਤੇ ਉਨ੍ਹਾਂ ਨੇ ਯੂ.ਏ.ਈ. ਦੀਆਂ ਕੰਪਨੀਆਂ ਨੂੰ ਸੂਬੇ ਦੀਆਂ ਨਿਵੇਸ਼-ਅਨੁਕੂਲ ਨੀਤੀਆਂ ਅਤੇ ਗਤੀਸ਼ੀਲ ਵਪਾਰਕ ਈਕੋਸਿਸਟਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ।
ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਫੂਡ ਪ੍ਰੋਸੈਸਿੰਗ ਅਤੇ ਖੇਤੀ-ਅਧਾਰਤ ਉਦਯੋਗਾਂ, ਲੌਜਿਸਟਿਕਸ ਅਤੇ ਵੇਅਰਹਾਊਸਿੰਗ, ਸਿੱਖਿਆ ਅਤੇ ਹੁਨਰ ਵਿਕਾਸ, ਮੈਨੂਫੈਕਚਰਿੰਗ, ਆਈ.ਟੀ., ਨਵਿਆਉਣਯੋਗ ਊਰਜਾ ਅਤੇ ਹੋਰ ਉੱਭਰ ਰਹੇ ਖੇਤਰਾਂ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰ ਰਿਹਾ ਹੈ। ਉਨ੍ਹਾਂ ਨੇ ਨਿਵੇਸ਼ਕਾਂ ਨੂੰ ਸਮਾਂਬੱਧ ਸਹੂਲਤਾਂ, ਸੁਚਾਰੂ ਪ੍ਰਵਾਨਗੀਆਂ, ਜਵਾਬਦੇਹ ਪ੍ਰਸ਼ਾਸਨ ਅਤੇ 'ਇਨਵੈਸਟ ਪੰਜਾਬ' ਰਾਹੀਂ ਸਮਰਪਿਤ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਏ.ਆਈ.ਐਮ. ਦੁਬਈ ਵਿਖੇ ਯੂ.ਏ.ਈ. ਵਿੱਚ ਭਾਰਤ ਦੇ ਦੂਤ ਸ੍ਰੀ ਦੀਪਕ ਮਿੱਤਲ, ਆਈ.ਐਫ.ਐਸ. ਨਾਲ ਵੀ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਹੁਨਰ ਵਿਕਾਸ, ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਵਿੱਚ ਸਹਿਯੋਗ ਲਈ ਖੇਤਰ-ਵਿਸ਼ੇਸ਼ ਮੌਕਿਆਂ ਦੀ ਪੜਚੋਲ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਸ੍ਰੀ ਅਰੋੜਾ ਨੇ ਉਜਾਗਰ ਕੀਤਾ ਕਿ ਪੰਜਾਬ ਨਿਵੇਸ਼ ਨੂੰ ਆਕਰਸ਼ਿਤ ਕਰਨ, ਉੱਦਮਤਾ ਨੂੰ ਉਤਸ਼ਾਹਿਤ ਕਰਨ, ਰੋਜ਼ਗਾਰ ਪੈਦਾ ਕਰਨ ਅਤੇ ਵਿਸ਼ਵ ਪੱਧਰ 'ਤੇ ਮੁਕਾਬਲੇ ਵਾਲਾ ਉਦਯੋਗਿਕ ਈਕੋਸਿਸਟਮ ਸਥਾਪਤ ਕਰਨ ਲਈ ਵਧੇਰੇ ਲਾਭਕਾਰੀ ਪ੍ਰੋਤਸਾਹਨ ਪ੍ਰਦਾਨ ਕਰਦਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਏ.ਆਈ.ਐਮ. ਦੁਬਈ ਵਿੱਚ ਪੰਜਾਬ ਦੀ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਸ਼ਵ ਪੱਧਰੀ ਨਿਵੇਸ਼ਕਾਂ ਨੂੰ ਸੂਬੇ‘ਚ ਨਿਵੇਸ਼ ਲਈ ਆਕਰਸ਼ਿਤ ਕਰਨ ਅਤੇ ਪੰਜਾਬ ਦੀ ਨਵੀਂ ਨਿਵੇਸ਼ ਨੀਤੀ ਨਾਲ ਪੈਦਾ ਹੋਏ ਅਨੁਕੂਲ ਮੌਕਿਆਂ ਨੂੰ ਆਲਮੀ ਮੰਚ ਤੱਕ ਪ੍ਰਦਰਸ਼ਿਤ ਕਰਨ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦੀ ਹੈ।
ਉਨ੍ਹਾਂ ਕਿਹਾ, "ਸਾਡਾ ਉਦੇਸ਼ ਸਿਰਫ਼ ਨਿਵੇਸ਼ ਲਿਆਉਣਾ ਹੀ ਨਹੀਂ ਹੈ, ਸਗੋਂ ਲੰਬੇ ਸਮੇਂ ਦੀ ਭਾਈਵਾਲੀ ਸਥਾਪਤ ਕਰਨਾ ਹੈ ਜੋ ਰੁਜ਼ਗਾਰ ਪੈਦਾ ਕਰੇ, ਉਦਯੋਗ ਨੂੰ ਮਜ਼ਬੂਤ ਕਰੇ ਅਤੇ ਪੰਜਾਬ ਦੇ ਆਰਥਿਕ ਵਿਕਾਸ ‘ਚ ਤੇਜ਼ੀ ਲਿਆਵੇ।"
ਜ਼ਿਕਰਯੋਗ ਹੈ ਕਿ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਪੰਜਾਬ ਦੇ ਵਫ਼ਦ ਵਿੱਚ ਸੀ.ਈ.ਓ. ਇਨਵੈਸਟ ਪੰਜਾਬ ਸ੍ਰੀ ਅਮਿਤ ਢਾਕਾ, ਡਾਇਰੈਕਟਰ ਉਦਯੋਗ ਅਤੇ ਵਣਜ ਸ੍ਰੀ ਜਸਪ੍ਰੀਤ ਸਿੰਘ ਅਤੇ ਐਮ.ਡੀ. ਪੰਜਾਬ ਵਿੱਤ ਨਿਗਮ ਮਿਸ ਸੇਨੂ ਦੁੱਗਲ ਸ਼ਾਮਲ ਹਨ। ਇਹ ਵਫ਼ਦ ਠੋਸ ਨਿਵੇਸ਼ ਤਜਵੀਜ਼ਾਂ ਦੀ ਪਛਾਣ ਅਤੇ ਸੂਬੇ ਨਾਲ ਭਾਈਵਾਲੀ ਨੂੰ ਸੁਖਾਲਾ ਬਣਾਉਣ ਲਈ ਆਲਮੀ ਅਤੇ ਯੂ.ਏ.ਈ. ਅਧਾਰਤ ਨਿਵੇਸ਼ਕਾਂ ਅਤੇ ਵਪਾਰਕ ਘਰਾਣਿਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਿਹਾ ਹੈ।

ਪੰਜਾਬ ਵਿਧਾਨ ਸਪੀਕਰ ਨੇ ਐਸ.ਏ.ਐਸ. ਨਗਰ ਵਿਖੇ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਚੰਡੀਗੜ੍ਹ, 8 ਸਤੰਬਰ: ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਗੁਰੂ ਨਾਨਕ ਦੇਵ ਬੀ.ਐੱਡ. ਕਾਲਜ, ਮਜਾਤਰੀ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਹੋਏ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸਮਾਗਮ ਸਮਾਜ ਸੇਵੀ ਸੰਸਥਾ ’ਇਨਸਾਨੀਅਤ’ ਵੱਲੋਂ ਸਥਾਨਕ ਸਕੂਲਾਂ ਦੇ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਇਆ ਗਿਆ ਸੀ। ਇਸਦਾ ਮੁੱਖ ਉਦੇਸ਼ ਖੇਤਰ ਵਿੱਚ ਉਚੇਰੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਸੀ। ਸਮਾਗਮ ਦੌਰਾਨ ਸਪੀਕਰ ਨੇ ਸੰਸਥਾ ਦੀ ਨਵੀਂ ਬਣਨ ਵਾਲੀ ਇਮਾਰਤ ਦੇ ਮਾਡਲ ਦਾ ਵੀ ਉਦਘਾਟਨ ਕੀਤਾ। ਇਸ ਦੌਰਾਨ ਪੰਜਾਬ ਐਸ.ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ, ਜਸਵੀਰ ਸਿੰਘ ਗੜ੍ਹੀ ਨੇ ਵੀ ਮੌਜੂਦ ਰਹੇ।

ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦੀਆਂ ਅਕਾਦਮਿਕ ਪ੍ਰਾਪਤੀਆਂ ਦੀ ਬਹੁਤ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਸਮਰਪਣ ਅਤੇ ਤਨਦੇਹੀ ਨਾਲ ਅੱਗੇ ਵਧਣ ਲਈ ਪ੍ਰੇਰਿਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਸਿਵਲ ਸੇਵਾ ਪ੍ਰੀਖਿਆਵਾਂ, ਪੇਸ਼ੇਵਰ ਕੋਰਸਾਂ ਆਦਿ ਵੱਡੇ ਟੀਚੇ ਨਿਰਧਾਰਤ ਕਰਨ ਅਤੇ ਆਪਣੇ ਕਰੀਅਰ ਵਿੱਚ ਉੱਚ ਸਥਾਨ ਪ੍ਰਾਪਤ ਕਰਨ ਲਈ ਦ੍ਰਿੜਤਾ ਨਾਲ ਯਤਨ ਕਰਨ ਲਈ ਕਿਹਾ। ਉਨ੍ਹਾਂ ਨੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਰਾਹਿਆ।

ਇਕੱਠ ਨੂੰ ਸੰਬੋਧਨ ਕਰਦਿਆਂ ਸਪੀਕਰ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਉਚੇਰੀ ਸਿੱਖਿਆ ਲਈ ਨਿਰਵਿਘਨ ਮੌਕੇ ਪੈਦਾ ਕਰਨਾ ਸਮਾਜ ਦੀ ਸਮੂਹਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਨੌਜਵਾਨਾਂ ਨੂੰ ਆਪਣੇ ਲਈ ਇੱਕ ਉੱਜਵਲ ਭਵਿੱਖ ਬਣਾਉਣ ਲਈ ਸ਼ਕਤੀ ਪ੍ਰਦਾਨ ਕਰਦੀ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਰਾਜ ਅਤੇ ਦੇਸ਼ ਦੀ ਤਰੱਕੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਦੇ ਯੋਗ ਬਣਾਉਂਦੀ ਹੈ। ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਨੂੰ ਬੱਚਿਆਂ ਦੀ ਸਫਲਤਾ ਵਿੱਚ ਉਨ੍ਹਾਂ ਦੀ ਵਡੇਰੀ ਭੂਮਿਕਾ ਲਈ ਵਧਾਈ ਦਿੱਤੀ।

ਇਸ ਸਮਾਰੋਹ ਦੌਰਾਨ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ‘ਇਨਸਾਨੀਅਤ’ ਸੰਸਥਾ ਦੇ ਪ੍ਰਮੁੱਖ ਮੈਂਬਰਾਂ ਸਮੇਤ ਪ੍ਰਧਾਨ ਕੈਪਟਨ ਨਾਹਰ ਸਿੰਘ ਚੁੰਨੀ, ਭੁਪਿੰਦਰ ਸਿੰਘ, ਮਾਸਟਰ ਕੁਲਦੀਪ ਸਿੰਘ, ਦਿਲਬਹਾਰ ਰਾਣਾ, ਪਰਮਜੀਤ ਸਿੰਘ ਪੋਪਨਾ, ਚੇਅਰਮੈਨ ਸ. ਤਾਰਾ ਸਿੰਘ ਅਤੇ ਬਲਵਿੰਦਰ ਸਿੰਘ ਵੀ ਮੌਜੂਦ ਸਨ।

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ, 8 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ,  ਐਲਡੇਕੋ ਅਸਟੇਟ ਪੁਲਿਸ ਚੌਕੀ ਇੰਚਾਰਜ, ਪੁਲਿਸ ਸਟੇਸ਼ਨ ਸਲੇਮ ਟਾਬਰੀ, ਲੁਧਿਆਣਾ ਵਜੋਂ ਤਾਇਨਾਤ ਸਹਾਇਕ–ਸਬ ਇੰਸਪੈਕਟਰ ਜਿੰਦਲ ਲਾਲ ਨੂੰ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮੁਲਾਜ਼ਮ ਨੂੰ ਪਿੰਡ ਭੱਟੀਆਂ ਬੇਟ ਜ਼ਿਲ੍ਹਾ ਲੁਧਿਆਣਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਦੀ ਆਪਣੇ ਗੁਆਂਢੀ ਨਾਲ ਲੜਾਈ ਹੋਈ ਸੀ। ਇਸ ਸਬੰਧ ਵਿੱਚ, ਮੈਡੀਕਲ ਰਿਪੋਰਟਾਂ ਦੇ ਅਧਾਰ ’ਤੇ ਪੁਲਿਸ ਚੌਕੀ ਐਲਡੇਕੋ ਅਸਟੇਟ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਅਧਿਕਾਰੀ ਦੋਸ਼ੀ ਏਐਸਆਈ ਜਿੰਦਲ ਲਾਲ ਸੀ। ਦੋਸ਼ੀ ਅਧਿਕਾਰੀ ਸ਼ਿਕਾਇਤਕਰਤਾ ਤੋਂ ਆਪਣੇ ਗੁਆਂਢੀ ਨਾਲ ਸਮਝੌਤਾ ਕਰਵਾਉਣ ਲਈ ਪਹਿਲਾਂ ਹੀ 50,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੇ 50000 ਰੁਪਏ ਰਿਸ਼ਵਤ ਲੈਣ ਦੇ ਬਾਵਜੂਦ ਵੀ ਸ਼ਿਕਾਇਤਕਰਤਾ ਦੀ ਪਤਨੀ ਵਿਰੁੱਧ ਕੇਸ ਦਰਜ ਕੀਤਾ। ਬੁਲਾਰੇ ਨੇ ਅੱਗੇ ਕਿਹਾ ਕਿ ਦੋਸ਼ੀ ਏਐਸਆਈ ਨੇ ਦੂਜੀ ਧਿਰ ਵਿਰੁੱਧ ਕਰਾਸ ਕੇਸ ਦਰਜ ਕਰਵਾਉਣ ਲਈ ਸ਼ਿਕਾਇਤਕਰਤਾ ਤੋਂ 40000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਲਈ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ , ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ
ਚੰਡੀਗੜ੍ਹ, 8 ਸਤੰਬਰ :

ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,
ਪਰ ਇਸ ਦਾ ਖ਼ਤਰਾ ਬਿਲਕੁਲ ਵੀ ਛੋਟਾ ਨਹੀਂ ਸੀ।

ਸ਼ੂਗਰ ਤੋਂ ਪੀੜਤ ਵਿਅਕਤੀ ਦੇ ਪੈਰ ’ਤੇ ਲੱਗੀ ਇੱਕ ਛੋਟੀ ਜਿਹੀ ਸੱਟ ਹੌਲੀ-ਹੌਲੀ ਗੰਭੀਰ ਮੈਡੀਕਲ ਐਮਰਜੈਂਸੀ ਦਾ ਰੂਪ ਧਾਰ ਸਕਦੀ ਹੈ। ਨਾੜੀਆਂ ਨੂੰ ਨੁਕਸਾਨ ਪਹੁੰਚਣ ਕਾਰਨ ਦਰਦ ਮਹਿਸੂਸ ਕਰਨ ਦੀ ਸਮਰੱਥਾ ਘਟ ਜਾਂਦੀ ਹੈ, ਜਿਸ ਕਾਰਨ ਸੱਟ ਦਾ ਪਤਾ ਲੱਗਣਾ ਮੁਸ਼ਕਲ ਹੋ ਜਾਂਦਾ ਹੈ। ਖ਼ੂਨ ਦਾ ਸੰਚਾਰ ਖ਼ਰਾਬ ਹੋਣ ਨਾਲ ਜ਼ਖ਼ਮ ਭਰਨ ਦੀ ਪ੍ਰਕਿਰਿਆ ਹੌਲੀ ਹੋ ਜਾਂਦੀ ਹੈI ਇਸ ਨਾਲ  ਇਨਫੈਕਸ਼ਨ ਡੂੰਘੇ ਟਿਸ਼ੂਆਂ ਤੱਕ ਫੈਲ ਸਕਦਾ ਹੈ ਅਤੇ ਗੰਭੀਰ ਮਾਮਲਿਆਂ ਵਿੱਚ ਅੰਗ ਗਵਾਉਣ ਤੱਕ ਦਾ  ਖ਼ਤਰਾ ਵੀ ਪੈਦਾ ਹੋ ਜਾਂਦਾ ਹੈI
ਪੰਜਾਬ ਦੇ ਸੈਂਕੜੇ ਮਰੀਜ਼ਾਂ ਲਈ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਉਸ ਸਮੇਂ ਸੁਰੱਖਿਆ ਕਵਚ ਬਣੀ, ਜਦੋਂ ਡਾਇਬਿਟਿਕ ਫੁੱਟ ਦੀ ਸਮੱਸਿਆ ਸਿਹਤਯਾਬੀ ਲਈ ਗੰਭੀਰ ਚੁਣੌਤੀ ਬਣ ਗਈ ਹੈ ।

47 ਸਾਲਾ ਹਰਚਰਨ ਸਿੰਘ ਐਡਵਾਂਸਡ ਡਾਇਬਿਟਿਕ ਫੁੱਟ ਦੀ ਬੀਮਾਰੀ ਨਾਲ ਜੂਝ ਰਹੇ ਸਨ। ਨਾੜੀਆਂ ਨੂੰ ਨੁਕਸਾਨ ਪਹੁੰਚਣ ਕਾਰਨ ਉਨ੍ਹਾਂ ਦੀ ਸੱਟ ਦਾ ਪਤਾ ਲਗਣ ਦੀ ਸਮਰੱਥਾ ਘਟ ਗਈ ਸੀ, ਜਦਕਿ ਇਨਫੈਕਸ਼ਨ ਡੂੰਘੇ ਟਿਸ਼ੂਆਂ ਤੱਕ ਫੈਲ ਚੁੱਕਾ ਸੀ। ਡਾਕਟਰਾਂ ਨੇ ਇਨਫੈਕਟਿਡ ਅਤੇ ਡੈੱਡ ਟਿਸ਼ੂਆਂ ਨੂੰ ਹਟਾਉਣ ਅਤੇ ਪੈਰ ਨੂੰ ਠੀਕ ਕਰਨ ਲਈ ਸਰਜੀਕਲ ਡੀਬ੍ਰਾਈਡਮੈਂਟ ਕੀਤੀ।

38 ਸਾਲਾ ਰਾਜਾ ਨੂੰ ਵੀ ਇਸੇ ਤਰ੍ਹਾਂ ਦੇ ਖ਼ਤਰੇ ਦਾ ਸਾਹਮਣਾ ਕਰਨਾ ਪਿਆ। ਡਾਇਬਿਟਿਕ ਨਿਊਰੋਪੈਥੀ ਕਾਰਨ ਉਸਨੂੰ ਨੂੰ ਪੈਰ ’ਤੇ ਹੋਏ ਜ਼ਖ਼ਮ ਦਾ ਕੋਈ ਅਹਿਸਾਸ ਹੀ ਨਹੀਂ ਹੋਇਆ, ਜੋ ਬਾਅਦ ਵਿੱਚ ਗੰਭੀਰ ਇਨਫੈਕਸ਼ਨ ਵਿੱਚ ਬਦਲ ਗਿਆ ਅਤੇ ਇਸ ਦੇ ਹੱਡੀ ਤੱਕ ਪਹੁੰਚਣ ਤੱਕ ਦੀ ਨੌਬਤ ਆਣ ਬਣੀ ਸੀ। ਅਜਿਹੀ ਸਥਿਤੀ ਵਿੱਚ ਸਮੇਂ ਸਿਰ ਸਰਜਰੀ ਕਰਨਾ ਜ਼ਰੂਰੀ ਹੋ ਗਿਆ।

ਇੱਕ ਹੋਰ ਲਾਭਪਾਤਰੀ 57 ਸਾਲਾ ਵੀਨਾ ਦੇ  ਖ਼ੂਨ ਦਾ ਸੰਚਾਰ ਖ਼ਰਾਬ ਹੋਣ ਕਾਰਨ ਜ਼ਖ਼ਮ ਦਾ ਭਰਨਾ ਮੁਸ਼ਕਲ ਹੋ ਗਿਆ ਸੀ। ਉਨ੍ਹਾਂ ਦਾ ਅਲਸਰ ਇਸ ਹੱਦ ਤੱਕ ਵਧ ਗਿਆ ਸੀ ਕਿ ਪੈਰ ਕੱਟਣ ਦੀ ਨੌਬਤ ਆਉਣ ਦਾ ਖ਼ਤਰਾ ਪੈਦਾ ਹੋ ਗਿਆ। ਇਨਫੈਕਟਿਡ ਟਿਸ਼ੂਆਂ ਨੂੰ ਹਟਾਉਣ ਲਈ ਸਰਜਰੀ ਕਰਨੀ ਪਈ।

ਇਸੇ ਤਰ੍ਹਾਂ 67 ਸਾਲਾ ਸੰਤੋਖ ਸਿੰਘ ਦੇ ਪੈਰ ਵਿੱਚ ਲੰਮੇ ਸਮੇਂ ਤੋਂ ਨਾ ਭਰਨ ਵਾਲਾ ਡਾਇਬਿਟਿਕ ਫੁੱਟ ਅਲਸਰ ਹੋ ਗਿਆ ਸੀ, ਜਿਸ ਵਿੱਚ ਪੀਪ ਬਣਨੀ ਸ਼ੁਰੂ ਹੋ ਗਈ ਸੀ। ਇਨਫੈਕਸ਼ਨ ਨੂੰ ਦੂਰ ਕਰਨ ਅਤੇ ਪ੍ਰਭਾਵਿਤ ਟਿਸ਼ੂਆਂ ਨੂੰ ਹਟਾਉਣ ਲਈ ਸਰਜੀਕਲ ਪ੍ਰਕਿਰਿਆ ਜ਼ਰੂਰੀ ਸੀ।

ਚਾਰ ਮਰੀਜ਼। ਚਾਰ ਵੱਖ-ਵੱਖ ਸਮੱਸਿਆਵਾਂ । ਇੱਕ ਡਰਾਉਣੀ ਸੰਭਾਵਨਾ—ਅੰਗ ਗੁਆਉਣ ਦੀ।

ਪਰ ਸਮੇਂ ਸਿਰ ਮਿਲੇ ਇਲਾਜ ਨੇ ਇਨ੍ਹਾਂ ਚਾਰਾਂ ਮਰੀਜ਼ਾਂ ਨੂੰ ਇਨਫੈਕਸ਼ਨ ਨਾਲ ਲੜਕੇ ਆਪਣੇ ਅੰਗ ਬਚਾਉਣ ਦਾ ਮੌਕਾ ਦਿੱਤਾ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਅੰਕੜੇ ਦੇ ਪਿੱਛੇ ਇੱਕ ਇਨਸਾਨੀ ਜ਼ਿੰਦਗੀ ਹੈ—ਇੱਕ ਪਿਤਾ, ਇੱਕ ਮਾਂ, ਇੱਕ ਪੁੱਤਰ ਜਾਂ ਇੱਕ ਧੀ, ਜਿਸ ਦਾ ਪਰਿਵਾਰ ਇੱਕ ਹੋਰ ਮੌਕੇ ਦੀ ਉਮੀਦ ਕਰ ਰਿਹਾ ਹੈ। ਡਾਇਬਿਟਿਕ ਫੁੱਟ ਦੀਆਂ ਪੇਚੀਦਗੀਆਂ ਹੌਲੀ-ਹੌਲੀ ਵਧ ਸਕਦੀਆਂ ਹਨ ਅਤੇ ਜੇ ਇਲਾਜ ਵਿੱਚ ਦੇਰੀ ਹੋਵੇ ਤਾਂ ਚੱਲਣ-ਫਿਰਨ ਦੀ ਸਮਰੱਥਾ ਅਤੇ ਇੱਥੋਂ ਤੱਕ ਕਿ ਅੰਗ ਗਵਾਉਣ ਦਾ ਵੀ ਖ਼ਤਰਾ ਪੈਦਾ ਹੋ ਸਕਦਾ ਹੈ। ਸਾਡੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਕਿਸੇ ਵੀ ਪਰਿਵਾਰ ਨੂੰ ਸਮੇਂ ਸਿਰ ਇਲਾਜ ਕਰਵਾਉਣ ਲਈ ਖ਼ਰਚੇ ਦੇ ਬੋਝ ਦੀ ਚਿੰਤਾ ਨਾ ਕਰਨੀ ਪਵੇ ।”

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਇਸ ਉਦੇਸ਼ ਨਾਲ ਤਿਆਰ ਕੀਤੀ ਗਈ ਹੈ ਕਿ ਜਦੋਂ ਕੋਈ ਮਰੀਜ਼ ਹਸਪਤਾਲ ਪਹੁੰਚੇ ਤਾਂ ਧਿਆਨ ਮਰੀਜ਼ ਦੀ ਜਾਨ ਬਚਾਉਣ ’ਤੇ ਹੋਵੇ, ਨਾ ਕਿ ਇਸ ਗੱਲ ’ਤੇ ਕਿ ਉਸ ਦਾ ਪਰਿਵਾਰ ਇਲਾਜ ਦਾ ਖ਼ਰਚਾ ਚੁੱਕ ਸਕੇਗਾ ਜਾਂ ਨਹੀਂ।

ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਦੀ ਸਫ਼ਲਤਾ ਨੂੰ ਸਿਰਫ਼ ਇਲਾਜਾਂ ਦੀ ਗਿਣਤੀ ਜਾਂ ਖ਼ਰਚ ਕੀਤੀ ਗਈ ਰਕਮ ਨਾਲ ਨਹੀਂ ਮਾਪਿਆ ਜਾਣਾ ਚਾਹੀਦਾ, ਸਗੋਂ ਇਸ ਗੱਲ ਨਾਲ ਮਾਪਿਆ ਜਾਣਾ ਚਾਹੀਦਾ ਹੈ ਕਿ ਇਨ੍ਹਾਂ ਇਲਾਜਾਂ ਨੇ ਕੀ ਸੰਭਵ ਬਣਾਇਆ—ਇੱਕ ਮਰੀਜ਼ ਦਾ ਸਿਹਤਯਾਬ ਹੋ ਕੇ ਘਰ ਪਰਤਣਾ, ਇੱਕ ਪਰਿਵਾਰ ਨੂੰ ਆਰਥਿਕ ਪਰੇਸ਼ਾਨੀ ਤੋਂ ਬਚਾਉਣਾ ਅਤੇ ਡਾਇਬਿਟਿਕ ਫੁੱਟ ਵਰਗੀਆਂ ਸਥਿਤੀਆਂ ਵਿੱਚ ਉਸ ਅੰਗ ਨੂੰ ਬਚਾ ਪਾਉਣਾ, ਜਿਸ ਨੂੰ ਅਜੇ ਵੀ ਬਚਾਇਆ ਜਾ ਸਕਦਾ ਹੈ। ਲੋਕ-ਕੇਂਦਰਿਤ ਸਿਹਤ ਪ੍ਰਣਾਲੀ ਦਾ ਇਹੀ ਉਦੇਸ਼ ਹੈ: ਜਦੋਂ ਪਰਿਵਾਰਾਂ ਨੂੰ  ਲੋੜ ਹੋਵੇ, ਉਦੋਂ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਰਹਿਣਾ।”

ਰਾਜ ਸਿਹਤ ਏਜੰਸੀ ਦੇ ਤਾਜ਼ਾ ਅੰਕੜਿਆਂ ਅਨੁਸਾਰ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਿਛਲੇ ਲਗਭਗ ਅੱਠ ਮਹੀਨਿਆਂ ਦੌਰਾਨ 560 ਮਰੀਜ਼ਾਂ ਨੂੰ ਡਾਇਬਿਟਿਕ ਫੁੱਟ ਅਤੇ ਇਸ ਨਾਲ ਜੁੜੀਆਂ ਪੇਚੀਦਗੀਆਂ ਦਾ ਇਲਾਜ ਮੁਹੱਈਆ ਕਰਵਾਇਆ ਗਿਆ, ਜਿਸ ’ਤੇ ਕੁੱਲ 1.32 ਕਰੋੜ ਖ਼ਰਚ ਕੀਤੇ ਗਏ। ਸਰਜੀਕਲ ਇਲਾਜ ਇਸ ਵਿੱਚ ਸਭ ਤੋਂ ਵੱਡਾ ਹਿੱਸਾ ਰਿਹਾ। ਇਸ ਤਹਿਤ 126 ਮਰੀਜ਼ਾਂ ਦਾ ਇਲਾਜ ਕੀਤਾ ਗਿਆ ਅਤੇ 44.55 ਲੱਖ ਰੁਪਏ ਖ਼ਰਚ ਹੋਏ। ਇਸੇ ਦੌਰਾਨ 123 ਮਰੀਜ਼ਾਂ ਨੂੰ ਮੈਡੀਕਲ ਮੈਨੇਜਮੈਂਟ ਮੁਹੱਈਆ ਕਰਵਾਇਆ ਗਿਆ।

ਬਾਕੀ ਮਾਮਲਿਆਂ ਵਿੱਚ ਲੰਮੇ ਸਮੇਂ ਤੱਕ ਡ੍ਰੈਸਿੰਗ ਅਤੇ ਐਂਟੀਬਾਇਓਟਿਕ ਇਲਾਜ, ਟੋ ਅਤੇ ਫੁੱਟ ਸਰਜਰੀ, ਗੋਡੇ ਤੋਂ ਹੇਠਾਂ ਵਾਲੇ ਹਿੱਸੇ ਨਾਲ ਸਬੰਧਤ ਪ੍ਰਕਿਰਿਆਵਾਂ, ਸਕਿਨ ਗ੍ਰਾਫਟਿੰਗ, ਸੀ.ਟੀ. ਸਕੈਨ ਅਤੇ ਐੱਮ.ਆਰ.ਆਈ. ਵਰਗੀਆਂ ਇਮੇਜਿੰਗ ਜਾਂਚਾਂ, ਖ਼ੂਨ ਅਤੇ ਪਲੇਟਲੈਟਸ ਦੇ ਟ੍ਰਾਂਸਫਿਊਜ਼ਨ ਤੋਂ ਇਲਾਵਾ ਡਾਇਬਿਟਿਕ ਕੀਟੋਐਸਿਡੋਸਿਸ, ਗੰਭੀਰ ਸੈਪਸਿਸ ਅਤੇ ਅਨੀਮੀਆ ਵਰਗੀਆਂ ਗੰਭੀਰ ਸਥਿਤੀਆਂ ਦਾ ਇਲਾਜ ਵੀ ਸ਼ਾਮਲ ਸੀ।

ਇਹੀ ਉਹ ਥਾਂ ਹੈ ਜਿੱਥੇ ਮੁੱਖ ਮੰਤਰੀ ਸਿਹਤ ਯੋਜਨਾ ਕਾਗਜ਼ਾਂ ’ਤੇ ਬਣੀ ਕਿਸੇ ਨੀਤੀ ਤੋਂ ਅੱਗੇ ਵਧ ਕੇ ਅਸਲ ਰੂਪ ਵਿੱਚ ਸਹਾਇਤਾ ਕਰਦੀ ਹੈ। ਇਨ੍ਹਾਂ ਮਰੀਜ਼ਾਂ ਲਈ ਇਸ ਦਾ ਮਤਲਬ ਸੀ ਕਿ ਇਲਾਜ ਸ਼ੁਰੂ ਕਰਦੇ ਸਮੇਂ ਕਿਸੇ ਮਹਿੰਗੇ ਹਸਪਤਾਲ ਦੇ ਬਿਲ ਦਾ ਬੋਝ ਉਨ੍ਹਾਂ ਦੇ ਸਾਹਮਣੇ ਨਹੀਂ ਸੀ, ਜਿਸ ਨੂੰ ਝੱਲਣਾ ਉਨ੍ਹਾਂ ਲਈ ਮੁਸ਼ਕਲ ਹੁੰਦਾ ਅਤੇ ਜੋ ਖ਼ੁਦ ਇੱਕ ਹੋਰ ਐਮਰਜੈਂਸੀ ਦਾ ਕਾਰਨ ਬਣ ਸਕਦਾ ਸੀ।

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ
ਚੰਡੀਗੜ੍ਹ/ਮੋਹਾਲੀ, 8 ਸਤੰਬਰ: ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼ (ਪੀ.ਆਈ.ਐਲ.ਬੀ.ਐਸ.), ਮੋਹਾਲੀ—ਜੋ ਕਿ ਇੱਕ ਪ੍ਰਮੁੱਖ ਟਰਸ਼ਰੀ ਕੇਅਰ ਸੁਪਰ-ਸਪੈਸ਼ਲਿਟੀ ਸੰਸਥਾ ਹੈ—ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ, 2026 ਨੂੰ ਪਹਿਲੇ ਸਵੈ-ਇੱਛੁਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ।

ਪੀ.ਆਈ.ਐਲ.ਬੀ.ਐਸ. ਦੇ ਡਾਇਰੈਕਟਰ ਡਾ. ਵਰਿੰਦਰ ਸਿੰਘ ਨੇ ਦੱਸਿਆ ਕਿ ਇਹ ਵਾਕ-ਇਨ ਖੂਨਦਾਨ ਮੁਹਿੰਮ ਸੰਸਥਾ ਦੇ ਸੈਕਟਰ-60, ਮੋਹਾਲੀ ਸਥਿਤ ਕੈਂਪਸ ਦੇ ਨਿਊ ਡਾਇਗਨੌਸਟਿਕ ਬਲਾਕ ਦੀ ਪਹਿਲੀ ਮੰਜ਼ਿਲ 'ਤੇ ਬਣੇ ਅਤਿ-ਆਧੁਨਿਕ ਬਲੱਡ ਸੈਂਟਰ ਵਿਖੇ ਚਲਾਈ ਜਾਵੇਗੀ।

ਇਸ ਉਪਰਾਲੇ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਡਾ. ਵਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇੱਕ ਵਾਰ ਕੀਤਾ ਖੂਨਦਾਨ ਤਿੰਨ ਕੀਮਤੀ ਜਾਨਾਂ ਬਚਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰੁਟੀਨ ਪ੍ਰਕਿਰਿਆਵਾਂ, ਚੱਲ ਰਹੇ ਡਾਕਟਰੀ ਇਲਾਜਾਂ, ਗੁੰਝਲਦਾਰ ਹੈਪੇਟੋਬਿਲੀਅਰੀ ਸਰਜਰੀਆਂ ਅਤੇ ਸੰਸਥਾਨ ਦੇ ਸਫ਼ਲਤਾਪੂਰਵਕ ਸਥਾਪਿਤ ਲਿਵਰ ਟਰਾਂਸਪਲਾਂਟ ਪ੍ਰੋਗਰਾਮ ਲਈ ਬਲੱਡ ਅਤੇ ਇਸ ਦੇ ਕੰਪੋਨੈਂਟਸ ਦੀ ਰੋਜ਼ਾਨਾ ਲੋੜ ਪੈਂਦੀ ਹੈ।

ਡਾ. ਵਰਿੰਦਰ ਸਿੰਘ ਨੇ ਸਾਂਝਾ ਕੀਤਾ ਕਿ ਟਰਾਂਸਫਿਊਜ਼ਨ ਮੈਡੀਸਨ ਵਿਭਾਗ ਲਾਇਸੰਸ ਪ੍ਰਾਪਤ ਕਰਨ ਉਪਰੰਤ ਪੂਰੀ ਤਰ੍ਹਾਂ ਕਾਰਜਸ਼ੀਲ ਹੈ, ਜਿਸ ਕੋਲ ਖੂਨ ਇਕੱਤਰ ਕਰਨ ਅਤੇ ਬਲੱਡ ਕੰਪੋਨੈਂਟ ਵੱਖ ਕਰਨ ਲਈ ਉੱਨਤ ਬੁਨਿਆਦੀ ਢਾਂਚਾ ਅਤੇ ਆਧੁਨਿਕ ਉਪਕਰਨ ਮੌਜੂਦ ਹਨ।

ਯੋਗ ਨਾਗਰਿਕਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕਰਦਿਆਂ ਡਾਇਰੈਕਟਰ ਨੇ ਲੋਕਾਂ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣ ਅਤੇ ਸਵੈ-ਇੱਛਾ ਨਾਲ ਖੂਨ ਦੇ ਕੇ ਇਸ ਉਪਰਾਲੇ ਵਿੱਚ ਸਾਰਥਕ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ
ਚੰਡੀਗੜ੍ਹ, 8 ਸਤੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਭਿਖਿਆ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਹਰ ਬੱਚੇ ਦੇ ਬਚਪਨ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਪ੍ਰੋਜੈਕਟ ‘ਜੀਵਨਜੋਤ’ ਤਹਿਤ ਸੂਬਾ ਭਰ ਵਿੱਚ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਬੱਚੇ ਨੂੰ ਭਿਖਿਆ, ਸ਼ੋਸ਼ਣ ਅਤੇ ਅਸੁਰੱਖਿਆ ਤੋਂ ਮੁਕਤ ਕਰਕੇ ਉਸ ਨੂੰ ਸੁਰੱਖਿਆ, ਸਿੱਖਿਆ ਅਤੇ ਸਨਮਾਨ ਨਾਲ ਭਰਪੂਰ ਜੀਵਨ ਪ੍ਰਦਾਨ ਕਰਨ ਲਈ ਦ੍ਰਿੜ੍ਹ ਸੰਕਲਪਿਤ ਹੈ। ਇਸੇ ਮਕਸਦ ਨਾਲ ਜ਼ਿਲ੍ਹਾ ਪੱਧਰੀ ਟਾਸਕ ਫੋਰਸਾਂ ਰਾਹੀਂ ਪ੍ਰੋਜੈਕਟ ‘ਜੀਵਨਜੋਤ’ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਬੀਤੇ ਦਿਨਾਂ ਤੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦੌਰਾਨ ਦਿਨ ਅਤੇ ਸ਼ਾਮ ਦੇ ਵੱਖ-ਵੱਖ ਸਮਿਆਂ ਵਿੱਚ 195 ਹਾਟਸਪਾਟਾਂ 'ਤੇ 82 ਵਿਸ਼ੇਸ਼ ਰੇਡਾਂ ਕੀਤੀਆਂ ਗਈਆਂ, ਜਿਨ੍ਹਾਂ ਦੌਰਾਨ 39 ਬੱਚਿਆਂ ਨੂੰ ਬਾਲ ਭਿਖਿਆ ਵਿੱਚੋਂ ਰੈਸਕਿਊ ਕਰਕੇ ਸਬੰਧਤ ਬਾਲ ਭਲਾਈ ਕਮੇਟੀਆਂ ਅੱਗੇ ਪੇਸ਼ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਦਸਤਾਵੇਜ਼ਾਂ ਅਤੇ ਪਰਿਵਾਰਕ ਪਛਾਣ ਦੀ ਤਸਦੀਕ ਉਪਰੰਤ 27 ਬੱਚਿਆਂ ਨੂੰ ਮੌਕੇ 'ਤੇ ਹੀ ਉਨ੍ਹਾਂ ਦੇ ਮਾਪਿਆਂ ਦੇ ਸਪੁਰਦ ਕਰ ਦਿੱਤਾ ਗਿਆ, ਜਦਕਿ ਬਾਕੀ 12 ਬੱਚਿਆਂ ਨੂੰ ਬਾਲ ਘਰਾਂ ਵਿੱਚ ਸੁਰੱਖਿਅਤ ਰੱਖਿਆ ਗਿਆ ਹੈ। ਇਨ੍ਹਾਂ ਬੱਚਿਆਂ ਨੂੰ ਵੀ ਸਬੰਧਤ ਪਰਿਵਾਰਾਂ ਨਾਲ ਰਿਸ਼ਤੇ ਦੀ ਪੁਸ਼ਟੀ ਹੋਣ ਤੋਂ ਬਾਅਦ ਹੀ ਸਪੁਰਦ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਦੇ ਸਰਵੋਤਮ ਹਿੱਤਾਂ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਰੈਸਕਿਊ ਕੀਤੇ ਗਏ ਬੱਚਿਆਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਵੀ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 6 ਬੱਚਿਆਂ ਦੇ ਸਕੂਲਾਂ ਵਿੱਚ ਦਾਖਲੇ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ, ਜਦਕਿ ਹੋਰ 6 ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਨਾਲ ਜੋੜਨ ਦੀ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਪੋਸ਼ਣ, ਸ਼ੁਰੂਆਤੀ ਸਿੱਖਿਆ ਅਤੇ ਸਰਵਪੱਖੀ ਵਿਕਾਸ ਦਾ ਲਾਭ ਮਿਲ ਸਕੇ।

ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਸਭ ਤੋਂ ਵੱਧ 10 ਬੱਚੇ ਤਰਨ ਤਾਰਨ, 9 ਅੰਮ੍ਰਿਤਸਰ, 7 ਲੁਧਿਆਣਾ ਅਤੇ 5 ਐਸ.ਏ.ਐਸ. ਨਗਰ ਤੋਂ ਰੈਸਕਿਊ ਕੀਤੇ ਗਏ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਕਿਸੇ ਵੀ ਬੱਚੇ ਦਾ ਸਥਾਨ ਸੜਕਾਂ 'ਤੇ ਨਹੀਂ, ਸਗੋਂ ਸਕੂਲ, ਆਂਗਣਵਾੜੀ ਅਤੇ ਆਪਣੇ ਪਰਿਵਾਰ ਦੇ ਸੁਰੱਖਿਅਤ ਮਾਹੌਲ ਵਿੱਚ ਹੈ। ਉਨ੍ਹਾਂ ਕਿਹਾ ਕਿ ਬਾਲ ਭਿਖਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਮੁਹਿੰਮਾਂ ਲਗਾਤਾਰ ਜਾਰੀ ਰੱਖੇਗੀ।

ਲੋਕਾਂ ਨੂੰ ਇਸ ਨੇਕ ਉਪਰਾਲੇ ਵਿੱਚ ਭਾਗੀਦਾਰ ਬਣਨ ਦੀ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਜੇਕਰ ਕਿਸੇ ਵੀ ਬੱਚੇ ਨੂੰ ਭਿਖਿਆ ਮੰਗਦਿਆਂ ਜਾਂ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਦੀ ਲੋੜ ਵਾਲੀ ਸਥਿਤੀ ਵਿੱਚ ਦੇਖਿਆ ਜਾਵੇ ਤਾਂ ਇਸ ਦੀ ਸੂਚਨਾ ਤੁਰੰਤ ਆਪਣੇ ਜ਼ਿਲ੍ਹੇ ਦੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਬਾਲ ਭਲਾਈ ਕਮੇਟੀ ਜਾਂ ਚਾਈਲਡ ਹੈਲਪਲਾਈਨ 1098 'ਤੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਤੁਹਾਡੀ ਇੱਕ ਸੂਚਨਾ ਕਿਸੇ ਬੱਚੇ ਦਾ ਬਚਪਨ ਬਚਾ ਸਕਦੀ ਹੈ ਅਤੇ ਉਸ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਦੀ ਹੈ।

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 8 ਸਤੰਬਰ: ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ ਨਿਪਟਾਰੇ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬਾ ਪੱਧਰੀ ‘ਸਫ਼ਾਈ ਮੁਹਿੰਮ 2.0’ ਨੂੰ 12 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਾਰੀਆਂ 166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਨਾਗਰਿਕ ਭਾਗੀਦਾਰੀ ਨੂੰ ਸੰਸਥਾਗਤ ਬਣਾਉਣ ਲਈ ਚਾਰ ‘ਮੈਗਾ ਸ਼ਨੀਵਾਰ ਸਫਾਈ ਮੁਹਿੰਮਾਂ’ ਦਾ ਵੀ ਐਲਾਨ ਕੀਤਾ।

ਇਹ ਵਿਸ਼ੇਸ਼ ਮੁਹਿੰਮ 29 ਅਗਸਤ ਨੂੰ ਸ਼ੁਰੂ ਕੀਤੀ ਗਈ ਸੀ ਅਤੇ ਇਸ ਦੌਰਾਨ 14 ਨਗਰ ਨਿਗਮਾਂ ਅਤੇ 152 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਸਮੇਤ ਸਾਰੀਆਂ 166 ਸ਼ਹਿਰੀ ਸਥਾਨਕ ਇਕਾਈਆਂ ਨੂੰ ਕਵਰ ਕੀਤਾ ਗਿਆ।

ਅੱਜ ਇੱਥੇ ਐਮ.ਸੀ. ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਮੁਹਿੰਮ ਤਹਿਤ  ‘ਐਮ-ਸੇਵਾ’ ਐਪ ਰਾਹੀਂ ਹੁਣ ਤੱਕ 6459 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 5407 (83% ਤੋਂ ਵੱਧ) ਦਾ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ,‘‘ ਆਖਰੀ ਦਿਨ ਤੱਕ ਨਾਗਰਿਕਾਂ ਦੀ ਭਰਵੀਂ ਭਾਗੀਦਾਰੀ ਅਤੇ ਐਮ-ਸੇਵਾ ਐਪ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਇਸ ਮੁਹਿੰਮ ਨੂੰ 12 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ।’’

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ, ‘‘ਪੰਜਾਬ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ ਅਤੇ ਇਸਨੂੰ ਸਾਫ਼ ਰੱਖਣਾ ਸਾਡਾ ਸਾਰਿਆਂ ਦਾ ਸਮੂਹਿਕ ਫਰਜ਼ ਹੈ। ਇਸ ਮੁਹਿੰਮ ਨੇ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਸਵੱਛਤਾ ਅਤੇ ਸਫ਼ਾਈ ਅਸੰਭਵ ਹੈ। ਅਸੀਂ ਸਿਰਫ਼ ਕੂੜੇ ਦਾ ਨਿਪਟਾਰਾ ਹੀ ਨਹੀਂ ਕਰ ਰਹੇ ਬਲਕਿ ਸ਼ਹਿਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਆਕਾਰ ਦੇ ਰਹੇ ਹਾਂ।’’

ਉਨ੍ਹਾਂ ਕਿਹਾ ਕਿ ਸਰਕਾਰ ਹੁਣ ਇਸ ਚੱਲ ਰਹੀ ਮੁਹਿੰਮ ਤੋਂ ਇਲਾਵਾ ਨਾਗਰਿਕਾਂ ਦੀ ਭਾਗੀਦਾਰੀ ਨੂੰ ਸੰਸਥਾਗਤ ਬਣਾਉਣ ’ਤੇ ਧਿਆਨ ਕੇਂਦਰਿਤ ਕਰੇਗੀ। ਉਨ੍ਹਾਂ ਅੱਗੇ ਕਿਹਾ ਇਸ ਉਦੇਸ਼ ਲਈ 12 ਸਤੰਬਰ ਤੋਂ ਅਗਲੇ ਚਾਰ ਸ਼ਨੀਵਾਰ ਗੈਰ-ਸਰਕਾਰੀ ਸੰਗਠਨਾਂ, ਮਾਰਕੀਟ ਐਸੋਸੀਏਸ਼ਨਾਂ, ਯੂਥ ਕਲੱਬਾਂ, ਧਾਰਮਿਕ ਸੰਗਠਨਾਂ ਅਤੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਚੱਲਣ ਵਾਲੀਆਂ ਚਾਰ ‘ਮੈਗਾ ਸਫਾਈ ਮੁਹਿੰਮਾਂ’ ਦਾ ਆਯੋਜਨ ਕੀਤਾ ਜਾਵੇਗਾ।  ਮੰਤਰੀ ਨੇ ਕਿਹਾ, ‘‘ਅਸੀਂ ਸਾਰੇ ਨਾਗਰਿਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਸ਼ਨੀਵਾਰ ਸਵੇਰੇ ਸਿਰਫ਼ ਦੋ ਤੋਂ ਤਿੰਨ ਘੰਟੇ ਕੱਢਣ ਅਤੇ ਸਾਡੇ ਪਾਰਕਾਂ, ਬਾਜ਼ਾਰਾਂ ਅਤੇ ਆਂਢ-ਗੁਆਂਢ ਦੀ ਸਫਾਈ ਵਿੱਚ ਸਾਡੇ ਨਾਲ ਸ਼ਾਮਲ ਹੋਣ।’’

ਮੰਤਰੀ ਨੇ ਅੱਗੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਕੂੜਾ-ਕਰਕਟ ਦੇ ਵੱਡੇ ਢੇਰਾਂ (ਜੀਵੀਪੀਜ਼) ’ਤੇ ਦੁਬਾਰਾ ਕੂੜਾ ਜਮ੍ਹਾਂ ਹੋਣ ਤੋਂ ਰੋਕਣ ਲਈ ਸਾਰੇ ਸ਼ਹਿਰਾਂ ਵਿੱਚ ਵੱਡੇ ਪੱਧਰ ’ਤੇ ਘਰੋ-ਘਰੀ ਜਾ ਕੇ ਕੂੜਾ ਇਕੱਠਾ ਕਰਨ ਸਬੰਧੀ ਪ੍ਰਣਾਲੀ ਸ਼ੁਰੂ ਕੀਤੀ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਕੁਲੈਕਸ਼ਨ ਵੈਨ ਦੇ ਆਉਣ ਤੱਕ ਆਪਣਾ ਕੂੜਾ ਘਰ ਵਿੱਚ ਸੰਭਾਲ ਕੇ ਰੱਖਿਆ ਜਾਵੇ ਅਤੇ ਚੇਤਾਵਨੀ ਦਿੱਤੀ ਕਿ ਜਾਗਰੂਕਤਾ ਪੜਾਅ ਤੋਂ ਬਾਅਦ ਜਨਤਕ ਥਾਵਾਂ ’ਤੇ ਕੂੜਾ ਸੁੱਟਣ ’ਤੇ ਸਖ਼ਤ ਜੁਰਮਾਨੇ ਕੀਤੇ ਜਾਣਗੇ।

ਉਨ੍ਹਾਂ ਜੋਰ ਦਿੰਦਿਆਂ ਕਿਹਾ ,‘‘ਮੈਂ ਪਿਛਲੇ 10 ਦਿਨਾਂ ਵਿੱਚ ਨਿੱਜੀ ਤੌਰ ’ਤੇ ਕੁਰਾਲੀ, ਖਰੜ ਅਤੇ ਨੰਗਲ ਵਰਗੇ ਕਸਬਿਆਂ ਦਾ ਦੌਰਾ ਕੀਤਾ ਹੈ, ਰੋਜ਼ਾਨਾ ਦੋ- ਤੋਂ ਤਿੰਨ ਘੰਟੇ ਇਲਾਕੇ ਵਿੱਚ ਬਿਤਾਏ ਹਨ ਅਤੇ ਦੇਖਿਆ ਹੈ ਕਿ ਸਾਡੇ ਸਫਾਈ ਸੇਵਕ ਕਿੰਨੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਪਰ ਨਾਗਰਿਕਾਂ ਦੇ ਸਹਿਯੋਗ ਤੋਂ ਬਿਨਾਂ ਵਧੀਆ ਤੋਂ ਵਧੀਆ ਯਤਨ ਵੀ ਅਸਫਲ ਰਹਿ ਜਾਂਦੇ ਹਨ। ਸਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਅਸੀਂ ਨਾਗਰਿਕ ਸੂਝ ਤੋਂ ਬਿਨਾਂ ਜਾਪਾਨ ਵਰਗੇ ਸਾਫ਼-ਸੁਥਰੇ ਸ਼ਹਿਰ ਨਹੀਂ ਬਣਾ ਸਕਦੇ। ’’

ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁਹਿੰਮ ਦੌਰਾਨ ਅਣਥੱਕ ਯਤਨਾਂ ਲਈ ਵਿਧਾਇਕਾਂ, ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਕਮਿਸ਼ਨਰਾਂ, ਕੌਂਸਲਰਾਂ ਅਤੇ ਸੈਨੀਟੇਸ਼ਨ ਸਟਾਫ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁਹਿੰਮ ਦੇ ਸਮਾਪਤ ਹੋਣ ਉਪਰੰਤ ਸਥਾਈ ਤੌਰ ’ਤੇ ਖ਼ਤਮ ਕੀਤੇ ਗਏ ਕੂੜੇ ਦੇ ਵੱਡੇ ਢੇਰਾਂ (ਜੀ.ਵੀ.ਪੀ.) ਦੀਆਂ ਤਸਵੀਰਾਂ ਸਬੂਤਾਂ ਵਜੋਂ ਇੱਕ ਵਿਸਤ੍ਰਿਤ ਡੇਟਾ ਵਿਸ਼ਲੇਸ਼ਣ ਦੇ ਨਾਲ ਪੇਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ,‘‘ਇਹ ਸਿਰਫ਼ ਸ਼ੁਰੂਆਤ ਹੈ। ਸਾਡੇ ਬਜ਼ੁਰਗਾਂ ਦੇ ਆਸ਼ੀਰਵਾਦ ਅਤੇ ਸਾਡੇ ਨੌਜਵਾਨਾਂ ਦੀ ਊਰਜਾ ਨਾਲ, ਪੰਜਾਬ ਸ਼ਹਿਰੀ ਸੈਨੀਟੇਸ਼ਨ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕਰੇਗਾ।’’

22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ 'ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ; 8 ਸਤੰਬਰ 2026- ਟੈਕਸ ਚੋਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 22 ਕਰੋੜ ਰੁਪਏ ਦੇ ਜੀ.ਐੱਸ.ਟੀ. (ਵਸਤਾਂ ਅਤੇ ਸੇਵਾਵਾਂ ਕਰ) ਦੀ ਚੋਰੀ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਨ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਸਥਿਤ ਇੱਕ ਫਰਮ ਵਿਰੁੱਧ ਪੰਜਾਬ ਕਰ ਵਿਭਾਗ ਵਿਭਾਗ ਦੇ ਇੰਟੈਲੀਜੈਂਸ-ਅਧਾਰਤ ਆਪ੍ਰੇਸ਼ਨ ਦੇ ਨਤੀਜੇ ਵਜੋਂ ਮੌਕੇ 'ਤੇ 9.50 ਕਰੋੜ ਰੁਪਏ ਦੀ ਨਕਦ ਬਰਾਮਦਗੀ ਹੋ ਚੁੱਕੀ ਹੈ, ਜੋ ਕਿ ਟੈਕਸ ਧੋਖਾਧੜੀ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਤਕਨਾਲੋਜੀ-ਸੰਚਾਲਿਤ ਅਤੇ ਜ਼ੀਰੋ-ਟਾਲਰੈਂਸ ਨੀਤੀ ਦੀ ਇੱਕ ਵੱਡੀ ਕਾਮਯਾਬੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਵਿਭਾਗ ਵੱਲੋਂ ਮੈਸਰਜ਼ ਜਗਤ ਮੈਟਲਜ਼ ਪ੍ਰਾਈਵੇਟ ਲਿਮਟਿਡ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬਾਰੀਕੀ ਨਾਲ ਕੀਤੇ ਗਏ ਡੇਟਾ ਵਿਸ਼ਲੇਸ਼ਣ ਰਾਹੀਂ, ਸਾਡੇ ਟੈਕਸ ਅਧਿਕਾਰੀਆਂ ਨੇ ਪਾਇਆ ਕਿ ਇਸ ਕੰਪਨੀ ਨੇ ਲਗਭਗ 22.53 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਦਾ ਗਲਤ ਦਾਅਵਾ ਕੀਤਾ ਸੀ। ਅਸੀਂ ਪਾਇਆ ਕਿ ਇਹ ਵੱਡੇ ਦਾਅਵੇ ਸਿੱਧੇ ਤੌਰ 'ਤੇ ਉਨ੍ਹਾਂ ਸਪਲਾਇਰਾਂ ਨਾਲ ਜੁੜੇ ਹੋਏ ਸਨ ਜਿਨ੍ਹਾਂ ਦੀਆਂ ਜੀ.ਐਸ.ਟੀ. ਰਜਿਸਟ੍ਰੇਸ਼ਨਾਂ ਨੂੰ ਸਬੰਧਤ ਅਧਿਕਾਰੀਆਂ ਦੁਆਰਾ ਪਹਿਲਾਂ ਹੀ ਰੱਦ ਕੀਤਾ ਜਾ ਚੁੱਕਾ ਸੀ।"

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਨੇ ਜਿਵੇਂ-ਜਿਵੇਂ ਡੂੰਘਾਈ ਨਾਲ ਜਾਂਚ ਕੀਤੀ, ਇਹ ਸਪੱਸ਼ਟ ਹੋ ਗਿਆ ਕਿ ਪੂਰੀ ਸਪਲਾਈ ਚੇਨ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਬਣੀ ਹੋਈ ਸੀ। ਉਨ੍ਹਾਂ ਕਿਹਾ, "ਸਾਡੀ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਇਸ ਲੈਣ-ਦੇਣ ਦੀ ਲੜੀ ਵਿੱਚ ਵਿਚੋਲੇ ਸਪਲਾਇਰਾਂ ਨੇ ਖੁਦ ਰੱਦ ਕੀਤੇ ਡੀਲਰਾਂ ਤੋਂ ਭਾਰੀ ਆਈ.ਟੀ.ਸੀ. ਪ੍ਰਾਪਤ ਕੀਤਾ ਸੀ। ਇਸ ਤੋਂ ਲੈਣ-ਦੇਣ ਦੀ ਅਸਲੀਅਤ 'ਤੇ ਗੰਭੀਰ ਸਵਾਲ ਖੜ੍ਹੇ ਹੋਏ ਅਤੇ ਸੰਕੇਤ ਮਿਲਿਆ ਕਿ ਮਾਲ ਦੀ ਅਸਲ ਆਵਾਜਾਈ ਬਹੁਤ ਸ਼ੱਕੀ ਸੀ।"

ਤੇਜ਼ ਇਨਫੋਰਸਮੈਂਟ ਕਾਰਵਾਈ ਦਾ ਵੇਰਵਾ ਦਿੰਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਰ ਵਿਭਾਗ ਦੀਆਂ ਟੀਮਾਂ ਸੂਬੇ ਦੇ ਮਾਲੀਏ ਨੂੰ ਸੁਰੱਖਿਅਤ ਕਰਨ ਲਈ ਦਿਨ-ਰਾਤ ਇੱਕ ਕਰ ਰਹੀਆਂ ਹਨ। ਉਨ੍ਹਾਂ ਦੱਸਿਆ, "ਇਨ੍ਹਾਂ ਪੁਖ਼ਤਾ ਸੂਚਨਾਵਾਂ 'ਤੇ ਕਾਰਵਾਈ ਕਰਦਿਆਂ, ਸਾਡੇ ਵਿਭਾਗ ਨੇ 7 ਸਤੰਬਰ 2026 ਨੂੰ ਮੰਡੀ ਗੋਬਿੰਦਗੜ੍ਹ ਵਿਖੇ ਫਰਮ ਦੇ ਕਾਰੋਬਾਰੀ ਅਹਾਤੇ 'ਤੇ ਸਖ਼ਤ ਨਿਰੀਖਣ ਕੀਤਾ। ਤਲਾਸ਼ੀ ਦੇਰ ਰਾਤ ਤੱਕ ਜਾਰੀ ਰਹੀ। ਇਹ ਮਹਿਸੂਸ ਕਰਦਿਆਂ ਕਿ ਉਨ੍ਹਾਂ ਦੀ ਖੇਡ ਖਤਮ ਹੋ ਗਈ ਹੈ ਅਤੇ ਉਹ ਸਾਡੇ ਸਬੂਤਾਂ ਨਾਲ ਘਿਰ ਗਏ ਹਨ, ਸਬੰਧਤ ਧਿਰ ਨੇ ਮੌਕੇ 'ਤੇ ਹੀ 9.50 ਕਰੋੜ ਰੁਪਏ ਐਸ.ਜੀ.ਐਸ.ਟੀ. ਵਜੋਂ ਨਕਦ ਜਮ੍ਹਾ ਕਰਵਾ ਦਿੱਤੇ।"

ਵਿੱਤ ਮੰਤਰੀ ਨੇ ਮਾਣ ਨਾਲ ਕਿਹਾ ਕਿ ਇਹ ਤੁਰੰਤ ਜਮ੍ਹਾਂ ਕਰਵਾਈ ਗਈ ਰਕਮ ਪੰਜਾਬ ਦੇ ਖੁਫੀਆ-ਅਧਾਰਤ ਇਨਫੋਰਸਮੈਂਟ ਤੰਤਰ ਦੀ ਪ੍ਰਭਾਵਸ਼ੀਲਤਾ ਦਾ ਸਬੂਤ ਹੈ। ਉਨ੍ਹਾਂ ਕਿਹਾ, "ਅਸੀਂ ਜਾਅਲੀ ਬਿਲਿੰਗ ਨੈਟਵਰਕਾਂ ਦੀ ਪਛਾਣ ਕਰਨ ਅਤੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰਨ ਲਈ ਅਤਿ-ਆਧੁਨਿਕ ਡੇਟਾ ਵਿਸ਼ਲੇਸ਼ਣ ਅਤੇ ਤਕਨਾਲੋਜੀ-ਅਧਾਰਤ ਜਾਂਚਾਂ ਦੀ ਲਗਾਤਾਰ ਵਰਤੋਂ ਕਰ ਰਹੇ ਹਾਂ।"

ਸ਼ੁਰੂਆਤੀ ਬਰਾਮਦਗੀ ਬਾਰੇ ਜਾਣਕਾਰੀ ਦਿੰਦਿਆਂ, ਹਰਪਾਲ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਕਿ ਵਿਭਾਗ ਬਕਾਇਆ ਰਕਮ ਦੀ ਵਸੂਲੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ। ਉਨ੍ਹਾਂ ਕਿਹਾ, "ਕੁੱਲ ਟੈਕਸ ਚੋਰੀ ਲਗਭਗ 22 ਕਰੋੜ ਰੁਪਏ ਹੈ, ਅਤੇ ਸਾਨੂੰ ਉਮੀਦ ਹੈ ਕਿ ਚੱਲ ਰਹੀ ਕਾਰਵਾਈ ਦੌਰਾਨ ਬਾਕੀ ਰਕਮ ਨਿਯਮਾਂ ਅਨੁਸਾਰ ਜਮ੍ਹਾਂ ਕਰਵਾ ਦਿੱਤੀ ਜਾਵੇਗੀ। ਇਸ ਨੈੱਟਵਰਕ ਦੀ ਤਹਿ ਤੱਕ ਜਾਣ ਲਈ, ਸਾਡੀਆਂ ਟੀਮਾਂ ਵਰਤਮਾਨ ਵਿੱਚ ਮਾਲ ਦੀ ਅਸਲ ਰਸੀਦ, ਟੈਕਸ ਚਲਾਨਾਂ ਦੀ ਪ੍ਰਮਾਣਿਕਤਾ, ਸੰਬੰਧਿਤ ਈ-ਵੇਅ ਬਿੱਲਾਂ, ਵਾਹਨਾਂ ਦੇ ਰਿਕਾਰਡ, ਵਜ਼ਨ ਪਰਚੀਆਂ, ਬੈਂਕਿੰਗ ਲੈਣ-ਦੇਣ, ਅਤੇ ਪੂਰੇ ਵਿੱਤੀ ਲੈਣ-ਦੇਣ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ।"

ਸੂਬੇ ਦੇ ਖਜ਼ਾਨੇ ਦੀ ਰਾਖੀ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਨੇ ਸਖ਼ਤ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ, "ਪੰਜਾਬ ਸਰਕਾਰ ਟੈਕਸ ਚੋਰੀ ਅਤੇ ਧੋਖਾਧੜੀ ਵਾਲੇ ਆਈ.ਟੀ.ਸੀ. ਲੈਣ-ਦੇਣ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ 'ਤੇ ਕਾਇਮ ਹੈ। ਇਮਾਨਦਾਰ ਅਤੇ ਨਿਯਮਾਂ ਦੀ ਪਾਲਣਾ ਕਰਨ ਵਾਲੇ ਟੈਕਸ ਦਾਤਾਵਾਂ ਨੂੰ ਹਮੇਸ਼ਾ ਸਹੂਲਤ ਮਿਲੇਗੀ ਅਤੇ ਉਨ੍ਹਾਂ ਨੂੰ ਸਾਡਾ ਪੂਰਾ ਸਹਿਯੋਗ ਮਿਲੇਗਾ। ਹਾਲਾਂਕਿ, ਜਿਹੜੇ ਲੋਕ ਸਾਡੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਕਰਨਗੇ, ਉਨ੍ਹਾਂ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।"

ਬਹਿਬਲ ਕਲਾਂ ਗੋਲੀਕਾਂਡ ਮਾਮਲਾ: SIT ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਕੀਤਾ ਤਲਬ
ਚੰਡੀਗੜ੍ਹ:

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇੱਕ ਵਾਰ ਫਿਰ ਪੁੱਛਗਿੱਛ ਲਈ ਤਲਬ ਕੀਤਾ ਹੈ। ਜਾਂਚ ਟੀਮ ਨੇ ਉਨ੍ਹਾਂ ਨੂੰ 11 ਸਤੰਬਰ ਨੂੰ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸੁਖਬੀਰ ਸਿੰਘ ਬਾਦਲ ਇਸ ਮਾਮਲੇ ਸਬੰਧੀ ਐੱਸ.ਆਈ.ਟੀ. ਅੱਗੇ ਪੇਸ਼ ਹੋ ਚੁੱਕੇ ਹਨ ਅਤੇ ਉਹ ਪਹਿਲਾਂ ਵੀ ਕਹਿ ਚੁੱਕੇ ਹਨ ਕਿ ਜਾਂਚ ਏਜੰਸੀ ਜਦੋਂ ਵੀ ਉਨ੍ਹਾਂ ਨੂੰ ਬੁਲਾਏਗੀ, ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ।

ਸ਼੍ਰੋਮਣੀ ਅਕਾਲੀ ਦਲ ਦਾ ਪਲਟਵਾਰ: 'ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਸਾਜ਼ਿਸ਼'

ਸੁਖਬੀਰ ਬਾਦਲ ਨੂੰ ਸੰਮਨ ਜਾਰੀ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ’ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਕਲੇਰ ਨੇ ਕਿਹਾ ਕਿ ਮੌਜੂਦਾ 'ਆਪ' ਸਰਕਾਰ ਇਸ ਵੇਲੇ ਕਈ ਮੋਰਚਿਆਂ ’ਤੇ ਘਿਰੀ ਹੋਈ ਹੈ ਅਤੇ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਅਜਿਹੇ ਹੱਥਕੰਡੇ ਅਪਣਾ ਰਹੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਦਾ ਧਿਆਨ ਅਸਲ ਲੋਕ-ਮੁੱਦਿਆਂ ਤੋਂ ਭਟਕਾਉਣ ਲਈ ਅਜਿਹੀ ਬਦਲਾਖੋਰੀ ਵਾਲੀ ਕਾਰਵਾਈ ਕਰ ਰਹੀ ਹੈ, ਪਰ ਜਨਤਾ ਹੁਣ ਸਭ ਕੁਝ ਸਮਝ ਚੁੱਕੀ ਹੈ। ਕਲੇਰ ਨੇ ਦਾਅਵਾ ਕੀਤਾ ਕਿ ਇਸ ਮਾਮਲੇ ਵਿੱਚ ਪਿਛਲੀਆਂ ਦੋ ਤਰੀਕਾਂ ’ਤੇ ਅਦਾਲਤ ਵਿੱਚ ਸਰਕਾਰ ਨੂੰ ਸਖ਼ਤ ਫਟਕਾਰ ਲੱਗ ਚੁੱਕੀ ਹੈ, ਜਿਸ ਦੀ ਬੁਖਲਾਹਟ ਵਿੱਚ ਆ ਕੇ ਹੁਣ ਇਹ ਸੰਮਨ ਜਾਰੀ ਕਰਵਾਏ ਗਏ ਹਨ।

ਪਾਕਿਸਤਾਨ ਗਈ ਸਰਬਜੀਤ ਕੌਰ ਮਾਮਲੇ ’ਚ ਨਵਾਂ ਮੋੜ
ਲਾਹੌਰ / ਚੰਡੀਗੜ੍ਹ:

ਭਾਰਤ ਤੋਂ ਧਾਰਮਿਕ ਵੀਜ਼ੇ ’ਤੇ ਪਾਕਿਸਤਾਨ ਜਾ ਕੇ ਇਸਲਾਮ ਕਬੂਲਣ ਅਤੇ ਨਾਸਿਰ ਹੁਸੈਨ ਨਾਲ ਨਿਕਾਹ ਕਰਨ ਵਾਲੀ ਪੰਜਾਬ ਦੇ ਕਪੂਰਥਲਾ ਦੀ ਸਰਬਜੀਤ ਕੌਰ (ਹੁਣ ਨੂਰ ਹੁਸੈਨ) ਦੇ ਮਾਮਲੇ ਵਿੱਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਹੁਣ ਨਾਸਿਰ ਹੁਸੈਨ ਦੀ ਪਹਿਲੀ ਪਤਨੀ ਸਾਇਮਾ ਨਾਸਿਰ ਨੇ ਲਾਹੌਰ ਹਾਈਕੋਰਟ ਦਾ ਬੂਹਾ ਖੜਕਾਇਆ ਹੈ। ਸਾਇਮਾ ਨੇ ਆਪਣੇ ਪਤੀ ਨਾਸਿਰ ਹੁਸੈਨ ਅਤੇ ਸਰਬਜੀਤ ਕੌਰ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਸਾਇਮਾ ਦਾ ਦੋਸ਼ ਹੈ ਕਿ ਉਸ ਦੇ ਪਤੀ ਨੇ ਉਸ ਦੀ ਮਨਜ਼ੂਰੀ ਅਤੇ ਜਾਣਕਾਰੀ ਤੋਂ ਬਿਨਾਂ ਸਰਬਜੀਤ ਨਾਲ ਦੂਜਾ ਨਿਕਾਹ ਕੀਤਾ ਅਤੇ ਉਸ ਨੂੰ ਚਾਰ ਨਾਬਾਲਗ ਬੱਚਿਆਂ ਸਮੇਤ ਘਰੋਂ ਬੇਦਖ਼ਲ ਕਰ ਦਿੱਤਾ। ਸਾਇਮਾ ਨੇ ਅਦਾਲਤ ਤੋਂ ਰਹਿਣ ਲਈ ਛੱਤ ਅਤੇ ਬੱਚਿਆਂ ਲਈ ਮਾਸਿਕ ਗੁਜ਼ਾਰੇ ਭੱਤੇ ਦੀ ਮੰਗ ਕੀਤੀ ਹੈ।

ਪਹਿਲੀ ਪਤਨੀ ਸਾਇਮਾ ਵੱਲੋਂ ਪਟੀਸ਼ਨ ਵਿੱਚ ਚੁੱਕੇ ਗਏ 4 ਮੁੱਖ ਨੁਕਤੇ:

ਘਰ ’ਤੇ ਨਾਜਾਇਜ਼ ਕਬਜ਼ਾ:

ਸਾਇਮਾ ਨੇ ਦੋਸ਼ ਲਾਇਆ ਕਿ ਯਾਤਰਾ ਵੀਜ਼ੇ ’ਤੇ ਆਈ ਸਰਬਜੀਤ ਕੌਰ ਨੇ ਉਸ ਦੇ ਘਰ ’ਤੇ ਕਬਜ਼ਾ ਕਰ ਲਿਆ ਹੈ। ਉਸ ਨੂੰ ਅਤੇ ਉਸ ਦੇ 4 ਛੋਟੇ ਬੱਚਿਆਂ ਨੂੰ ਕੱਪੜਿਆਂ ਸਮੇਤ ਘਰੋਂ ਬਾਹਰ ਸੁੱਟ ਦਿੱਤਾ ਗਿਆ, ਜਿਸ ਕਾਰਨ ਪਰਿਵਾਰ ਦੇ ਰਹਿਣ ਅਤੇ ਰੋਟੀ ਦਾ ਸਹਾਰਾ ਖੁੱਸ ਗਿਆ ਹੈ।

ਬਿਨਾਂ ਇਜਾਜ਼ਤ ਦੂਜਾ ਨਿਕਾਹ:

ਸਾਇਮਾ ਦੇ ਵਕੀਲ ਅਲੀ ਚੰਗੇਜ਼ੀ ਸੰਧੂ ਅਨੁਸਾਰ ਪਾਕਿਸਤਾਨੀ ਕਾਨੂੰਨ ਤਹਿਤ ਦੂਜਾ ਵਿਆਹ ਕਰਨ ਲਈ ਪਹਿਲੀ ਪਤਨੀ ਦੀ ਲਿਖਤੀ ਮਨਜ਼ੂਰੀ ਲਾਜ਼ਮੀ ਹੈ। ਨਾਸਿਰ ਨੇ ਨਿਯਮਾਂ ਦੀ ਉਲੰਘਣਾ ਕਰਕੇ ਦੂਜਾ ਵਿਆਹ ਕੀਤਾ। ਇਸ ’ਤੇ ਅਦਾਲਤ ਨੇ ਨਾਸਿਰ ਹੁਸੈਨ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।

10 ਮਹੀਨਿਆਂ ਤੋਂ ਪਤੀ ਸੰਪਰਕ ਤੋਂ ਬਾਹਰ:

ਸਾਇਮਾ ਨੇ ਅਦਾਲਤ ਨੂੰ ਦੱਸਿਆ ਕਿ ਪਿਛਲੇ ਕਰੀਬ 10 ਮਹੀਨਿਆਂ ਤੋਂ ਨਾਸਿਰ ਨੇ ਉਸ ਨਾਲ ਜਾਂ ਬੱਚਿਆਂ ਨਾਲ ਕੋਈ ਸੰਪਰਕ ਨਹੀਂ ਕੀਤਾ। ਨਾ ਤਾਂ ਬੱਚਿਆਂ ਦੇ ਪਾਲਣ-ਪੋਸ਼ਣ ਲਈ ਕੋਈ ਖਰਚ ਦਿੱਤਾ ਗਿਆ ਹੈ ਅਤੇ ਨਾ ਹੀ ਹੱਕ-ਮਹਿਰ ਅਦਾ ਕੀਤਾ ਗਿਆ ਹੈ।

ਬੱਚਿਆਂ ਦੇ ਭਵਿੱਖ ’ਤੇ ਬੁਰਾ ਅਸਰ ਅਤੇ ਅਸ਼ਲੀਲਤਾ ਦੇ ਦੋਸ਼:

ਪਟੀਸ਼ਨ ਵਿੱਚ ਸਾਇਮਾ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਦਾਦੀ ਬਣਨ ਦੀ ਉਮਰ ਵਿੱਚ ਸਰਬਜੀਤ ਮੋਬਾਈਲ ਵੀਡੀਓਜ਼ ਜ਼ਰੀਏ ਗੈਰ-ਮਰਦਾਂ ਅੱਗੇ ਅਸ਼ਲੀਲਤਾ ਫੈਲਾਉਂਦੀ ਹੈ ਅਤੇ ਘਰ ਵਿੱਚ ਵੀ ਦੋਵੇਂ ਇਤਰਾਜ਼ਯੋਗ ਹਾਲਤ ਵਿੱਚ ਰਹਿੰਦੇ ਹਨ। ਇਸ ਮਾਹੌਲ ਦਾ ਨਾਬਾਲਗ ਬੱਚਿਆਂ ਦੇ ਮਨ ਅਤੇ ਭਵਿੱਖ ’ਤੇ ਡੂੰਘਾ ਮਾੜਾ ਅਸਰ ਪੈ ਰਿਹਾ ਹੈ।

ਸਰਬਜੀਤ ਕੌਰ ਮਾਮਲੇ ਦਾ ਹੁਣ ਤੱਕ ਦਾ ਘਟਨਾਕ੍ਰਮ:

4 ਨਵੰਬਰ 2025: ਕਪੂਰਥਲਾ ਦੀ ਰਹਿਣ ਵਾਲੀ ਸਰਬਜੀਤ ਕੌਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜੱਥੇ ਨਾਲ ਪਾਕਿਸਤਾਨ ਗਈ ਸੀ, ਪਰ ਉੱਥੇ ਹੀ ਰੁਕ ਗਈ।

ਨਵੰਬਰ 2025: ਸਰਬਜੀਤ ਨੇ ਧਰਮ ਬਦਲ ਕੇ ਆਪਣਾ ਨਾਮ 'ਨੂਰ ਹੁਸੈਨ' ਰੱਖਿਆ ਅਤੇ ਸ਼ੇਖੂਪੁਰਾ ਦੇ ਨਾਸਿਰ ਹੁਸੈਨ ਨਾਲ ਨਿਕਾਹ ਕਰ ਲਿਆ।

18 ਨਵੰਬਰ 2025: ਦੋਹਾਂ ਨੇ ਪੁਲਿਸ ਪਰੇਸ਼ਾਨੀ ਤੋਂ ਬਚਾਅ ਲਈ ਲਾਹੌਰ ਹਾਈਕੋਰਟ ਵਿੱਚ ਸੁਰੱਖਿਆ ਪਟੀਸ਼ਨ ਦਾਇਰ ਕੀਤੀ।

ਜਨਵਰੀ 2026: ਵੀਜ਼ਾ ਨਿਯਮਾਂ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਦੋਵਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਪਾਕਿਸਤਾਨ ਰੇਂਜਰਸ ਵੱਲੋਂ ਸਰਬਜੀਤ ਨੂੰ ਵਾਹਗਾ ਸਰਹੱਦ ਰਾਹੀਂ ਡਿਪੋਰਟ ਕਰਨ ਦੀ ਤਿਆਰੀ ਸੀ, ਪਰ ਹਾਈਕੋਰਟ ਵਿੱਚ ਮਾਮਲਾ ਵਿਚਾਰ ਅਧੀਨ ਹੋਣ ਕਾਰਨ ਵਾਪਸੀ ਰੁਕ ਗਈ।

ਫਰਵਰੀ-ਅਪ੍ਰੈਲ 2026: ਸਰਬਜੀਤ ਦੇ ਭਾਰਤੀ ਪਤੀ ਕਰਨੈਲ ਸਿੰਘ ਨੇ ਵੀ ਲਾਹੌਰ ਹਾਈਕੋਰਟ ਵਿੱਚ ਪਾਕਿਸਤਾਨੀ ਨਿਕਾਹ ਨੂੰ ਚੁਣੌਤੀ ਦਿੰਦਿਆਂ ਪਟੀਸ਼ਨ ਦਾਇਰ ਕੀਤੀ, ਜਿਸ ਦੀ ਸੁਣਵਾਈ ਅਦਾਲਤ ਵਿੱਚ ਚੱਲ ਰਹੀ ਹੈ।