ਪੰਜਾਬ ਬਜਟ ਵਿਕਾਸਮੁੱਖੀ, ਸ਼ਹਿਰਾਂ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ: ਡਾ.ਇੰਦਰਬੀਰ ਸਿੰਘ ਨਿੱਜਰ

ਪੰਜਾਬ ਬਜਟ ਵਿਕਾਸਮੁੱਖੀ, ਸ਼ਹਿਰਾਂ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ: ਡਾ.ਇੰਦਰਬੀਰ ਸਿੰਘ ਨਿੱਜਰ

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸਾਲ 2023-24 ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨੂੰ ਵਿਕਾਸਮੁਖੀ ਐਲਾਨਦਿਆਂ ਕਿਹਾ ਕਿ ਇਹ ਬਜਟ ਸ਼ਹਿਰਾਂ ਦੇ ਵਿਕਾਸ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗਾ। ਪੰਜਾਬ ਬਜਟ-2023 ਦੀ ਸਲਾਘਾ ਕਰਦਿਆਂ ਡਾ. ਇੰਦਰਬੀਰ ਸਿੰਘ […]

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸਾਲ 2023-24 ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨੂੰ ਵਿਕਾਸਮੁਖੀ ਐਲਾਨਦਿਆਂ ਕਿਹਾ ਕਿ ਇਹ ਬਜਟ ਸ਼ਹਿਰਾਂ ਦੇ ਵਿਕਾਸ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗਾ।

ਪੰਜਾਬ ਬਜਟ-2023 ਦੀ ਸਲਾਘਾ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਵਧਦੇ ਸ਼ਹਿਰੀਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਦੇ ਬਜਟ ਵਿੱਚ ਸ਼ਹਿਰਾਂ ਦੇ ਵਿਕਾਸ ਨੂੰ ਮੁੱਖ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਅਤੇ ਸ਼ਹਿਰੀ ਵਿਕਾਸ ਲਈ ਬਜਟ ਵਿੱਚ 6,596 ਕਰੋੜ ਰੁਪਏ ਦਾ ਉਪਬੰਧ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਮਰੁਤ ਲਈ 1149 ਕਰੋੜ ਰੁਪਏ,  ਸਵੱਛ ਭਾਰਤ ਮਿਸ਼ਨ (ਸ਼ਹਿਰੀ) ਲਈ 425 ਕਰੋੜ ਰੁਪਏ, ਸਤਹੀ ਜਲ ਸਪਲਾਈ (ਲੁਧਿਆਣਾ ਅਤੇ ਅੰਮ੍ਰਿਤਸਰ) ਲਈ 460 ਕਰੋੜ ਰੁਪਏ, ਪ੍ਰਧਾਨ ਮੰਤਰੀ ਅਵਾਸ ਯੋਜਨਾ (ਸ਼ਹਿਰੀ) ਲਈ 412 ਕਰੋੜ ਰੁਪਏ, ਪੰਜਾਬ ਮਿਊਂਸਪਲ ਡਿਵੈਲਪਮੈਂਟ ਫੰਡ ਲਈ 250 ਕਰੋੜ ਰੁਪਏ ਅਤੇ ਮੌਜੂਦਾ ਬੀ.ਆਰ.ਟੀ.ਐਸ ਅੰਮ੍ਰਿਤਸਰ ਦੇ ਮਜ਼ਬੂਤੀਕਰਨ ਲਈ 5 ਕਰੋੜ ਰੁਪਏ ਰੱਖੇ ਗਏ ਹਨ।

ਡਾ.ਨਿੱਜਰ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਇਹ ਬਜਟ ਪੰਜਾਬ ਦੀ ਨੁਹਾਰ ਬਦਲੇਗਾ ਅਤੇ ਪੰਜਾਬ ਮੁੜ “ਰੰਗਲਾ ਪੰਜਾਬ” ਬਣੇਗਾ। ਉਨਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਇਸ ਬਜਟ ਵਿੱਚ ਸਿਹਤ, ਸਿੱਖਿਆ, ਉਦਯੋਗ, ਬਿਜਲੀ ਅਤੇ ਖੇਤੀਬਾੜੀ ਸਮੇਤ ਵੱਖ-ਵੱਖ ਖੇਤਰਾਂ ਦੀ ਤਰੱਕੀ ਲਈ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬੇ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਅਪਗ੍ਰਡੇਸ਼ਨ ਲਈ ਵੀ ਲਾਭਦਾਇਕ ਸਿੱਧ ਹੋਵੇਗਾ।

Also Read : ਦਿਵਿਆਂਗਜਨ ਵੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ: ਚੇਤਨ ਸਿੰਘ ਜੌੜਾਮਾਜਰਾ

Related Posts

Latest

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ
ਕੁਝ "ਮੌਕਾਪ੍ਰਸਤ" ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ
ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ