ਪੰਜਾਬ ‘ਚ ਅਗਲੇ 5 ਦਿਨਾਂ ਦੇ ਮੌਸਮ ਬਾਰੇ ਭਵਿੱਖਬਾਣੀ

ਪੰਜਾਬ ‘ਚ ਅਗਲੇ 5 ਦਿਨਾਂ ਦੇ ਮੌਸਮ ਬਾਰੇ ਭਵਿੱਖਬਾਣੀ

5 day weather forecast ਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਕਾਰਨ ਰੈੱਡ ਅਤੇ ਆਰੇਂਜ ਅਲਰਟ ਜਾਰੀ ਕੀਤਾ ਜਾ ਰਿਹਾ ਹੈ, ਉਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਬਾਰੇ ਵੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ […]

5 day weather forecast

ਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਕਾਰਨ ਰੈੱਡ ਅਤੇ ਆਰੇਂਜ ਅਲਰਟ ਜਾਰੀ ਕੀਤਾ ਜਾ ਰਿਹਾ ਹੈ, ਉਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਬਾਰੇ ਵੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿਚ ਅੱਜ ਸ਼ਾਮ ਮੌਸਮ ਬਦਲੇਗਾ ਅਤੇ ਅਗਲੇ 5 ਦਿਨ ਮੀਂਹ ਪੈਣ ਸੰਭਾਵਨਾ ਹੈ।

ਵੀਰਵਾਰ ਨੂੰ ਵੀ ਦਿੱਲੀ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ ਪੂਰੇ ਐੱਨਸੀਆਰ ‘ਚ ਨਮੀ ਤੋਂ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲ ਰਹੀ ਹੈ। ਮੌਸਮ ਵਿਭਾਗ (ਆਈ.ਐੱਮ.ਡੀ.) ਨੇ ਕਿਹਾ ਕਿ ਫਿਲਹਾਲ ਮਾਨਸੂਨ ਦਾ ਝੁਕਾਅ ਦੱਖਣ ਵੱਲ ਜ਼ਿਆਦਾ ਹੈ, ਜਿਸ ਕਾਰਨ ਕੇਰਲ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਦੇ ਕਈ ਜ਼ਿਲਿਆਂ ‘ਚ ਭਾਰੀ ਬਾਰਿਸ਼ ਕਾਰਨ ਰੈੱਡ ਅਲਰਟ ਜਾਰੀ ਕਰਨਾ ਪਿਆ ਹੈ।

ਕਿਹੋ ਜਿਹਾ ਰਹੇਗਾ ਦਿੱਲੀ ਦਾ ਮੌਸਮ?
ਦੱਸ ਦਈਏ ਕਿ IMD ਨੇ ਰਿਪੋਰਟ ਜਾਰੀ ਕਰਕੇ ਕਿਹਾ ਹੈ ਕਿ ਵੀਰਵਾਰ ਨੂੰ ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ ਅਤੇ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦਿੱਲੀ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਦਾ ਮਤਲਬ ਹੈ ਕਿ ਅੱਜ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਦਿੱਲੀ ਦੇ ਕਈ ਹਿੱਸਿਆਂ ਵਿਚ ਹਲਕੀ ਬਾਰਿਸ਼ ਦਰਜ ਕੀਤੀ ਗਈ, ਪਰ ਘੱਟੋ-ਘੱਟ ਤਾਪਮਾਨ 29.8 ਡਿਗਰੀ ਸੈਲਸੀਅਸ ਰਿਹਾ5 day weather forecast

also read :- ਰਾਜਪਾਲ ਹੀ ਬਣੇ ਰਹਿਣਗੇ ਯੂਨੀਵਰਸਿਟੀਆਂ ਦੇ ਚਾਂਸਲਰ , ਜਾਣੋ ਕੀ ਹੈ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ

24 ਘੰਟਿਆਂ ‘ਚ ਕਿਹੋ ਜਿਹਾ ਰਹੇਗਾ ਮੌਸਮ?
ਅਗਲੇ 24 ਘੰਟਿਆਂ ਦੌਰਾਨ ਕੋਂਕਣ ਅਤੇ ਗੋਆ, ਗੁਜਰਾਤ, ਤੱਟਵਰਤੀ ਕਰਨਾਟਕ ਅਤੇ ਕੇਰਲ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਵਿਦਰਭ, ਮਰਾਠਵਾੜਾ, ਦੱਖਣੀ ਛੱਤੀਸਗੜ੍ਹ, ਦੱਖਣੀ ਮੱਧ ਪ੍ਰਦੇਸ਼, ਤੇਲੰਗਾਨਾ ਦੇ ਕੁਝ ਹਿੱਸਿਆਂ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਵੱਖ-ਵੱਖ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਸਿੱਕਮ, ਉੱਤਰ-ਪੂਰਬੀ ਭਾਰਤ, ਅੰਦਰੂਨੀ ਕਰਨਾਟਕ, ਲਕਸ਼ਦੀਪ, ਉੱਤਰਾਖੰਡ, ਉੱਤਰ ਪ੍ਰਦੇਸ਼ ਦੇ ਨੀਵੇਂ ਇਲਾਕਿਆਂ, ਬਿਹਾਰ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਝਾਰਖੰਡ, ਉੜੀਸਾ, ਲੱਦਾਖ, ਜੰਮੂ-ਕਸ਼ਮੀਰ, ਪੱਛਮੀ ਬੰਗਾਲ, ਰਾਇਲਸੀਮਾ, ਤਾਮਿਲਨਾਡੂ, ਪੰਜਾਬ ਅਤੇ ਹਰਿਆਣਾ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।5 day weather forecast