ਅੰਮ੍ਰਿਤਸਰ 'ਚ ਪੁਲਿਸ ਅਤੇ ਕਿਸਾਨਾਂ ਵਿੱਚ ਹੋਇਆ ਟਕਰਾਅ, ਕਈ ਕਿਸਾਨ ਜ਼ਖਮੀ
ਪੰਜਾਬ ਵਿੱਚ ਲਗਾਤਾਰ ਇਹ ਕਿਸਾਨ ਜਥੇਬੰਦੀਆਂ ਵੱਲੋਂ ਅਲੱਗ ਅਲੱਗ ਜਗ੍ਹਾ ਤੇ ਬੈਠ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਸੇ ਲੜੀ ਦੇ ਤਹਿਤ ਅੰਮ੍ਰਿਤਸਰ ਦੇ ਵਿੱਚ ਵੀ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਦੇ ਦੌਰਾਨ ਪੁਲਿਸ ਦੇ ਨਾਲ ਤਿੱਖੀ ਟਕਰਾਵ ਦੇਖਣ ਨੂੰ ਮਿਲੀ ਹੈ ਜਿਸ ਤੋਂ ਬਾਅਦ ਪੁਲਿਸ ਵੱਲੋਂ ਕਿਸਾਨਾਂ ਦੇ ਉੱਪਰ ਤਸ਼ੱਦਦ ਢਾਇਆ ਗਿਆ ਅਤੇ ਉਹਨਾਂ ਨੂੰ ਧੂ ਧੂ ਕੇ ਗੱਡੀਆਂ ਦੇ ਵਿੱਚ ਪਾਇਆ ਗਿਆ ਜਿਸ ਦੌਰਾਨ ਕਈ ਕਿਸਾਨ ਬੁਰੀ ਤਰ੍ਹਾਂ ਨਾਲ ਜ਼ਖਮੀ ਹੋਏ ਹਾਲਾਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਆਪਣੇ ਕੀ ਮੰਗਾਂ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅਤੇ ਪੁਲਿਸ ਵੱਲੋਂ ਜੋ ਰਵਈਆ ਉਹਨਾਂ ਨਾਲ ਆਪਣਾ ਗਿਆ ਹੈ। ਉਹ ਹਰਗਿਜ਼ ਬਰਦਾਸ਼ ਨਹੀਂ ਕੀਤਾ ਜਾਵੇਗਾ।
ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਹੀ ਪ੍ਰਦਰਸ਼ਨ ਕਰਕੇ ਆਪਣੀਆਂ ਮੰਗਾਂ ਮਨਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਸੇ ਲੜੀ ਦੇ ਤਹਿਤ ਅੰਮ੍ਰਿਤਸਰ ਦੇ ਵਿੱਚ ਵੀ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਕਰ ਆਪਣੀਆਂ ਮੰਗਾਂ ਮਨਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਜਿਸ ਦੌਰਾਨ ਪੁਲਿਸ ਵੱਲੋਂ ਉਹਨਾਂ ਨੂੰ ਬਾਰ-ਬਾਰ ਸਮਝਾਇਆ ਜਾਣ ਤੋਂ ਬਾਅਦ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਤਾ ਗਿਆ ਹਾਲਾਂਕਿ ਇਸ ਖਿੱਚਾ ਧੋਈ ਦੇ ਦੌਰਾਨ ਕਈ ਕਿਸਾਨ ਬੁਰੀ ਤਰ੍ਹਾਂ ਨਾਲ ਜ਼ਖਮੀ ਹੋਏ !
Read Also : ਜੋ ਸਿੰਦੂਰ ਮਿਟਾਉਣ ਨਿਕਲੇ 'ਚ , ਉਨ੍ਹਾਂ ਨੂੰ ਮਿੱਟੀ 'ਚ ਮਿਲਾਇਆ ਪਾਕਿ ਨੂੰ PM ਮੋਦੀ ਦੀ ਚੇਤਾਵਨੀ
ਕਿਸਾਨ ਆਗੂ ਦੇ ਮੁਤਾਬਕ ਉਹਨਾਂ ਵੱਲੋਂ ਸ਼ਾਂਤਮਈ ਢੰਗ ਦੇ ਨਾਲ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਲੇਕਿਨ ਪੁਲਿਸ ਵੱਲੋਂ ਉਹਨਾਂ ਦੇ ਨਾਲ ਖਿੱਚਾ ਧੋਈ ਕੀਤੀ ਗਈ ਜਿਸ ਦੌਰਾਨ ਕਈ ਕਿਸਾਨ ਬੁਰੀ ਤਰ੍ਹਾਂ ਨਾਲ ਜ਼ਖਮੀ ਹੋਏ ਉਹਨਾਂ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਇਹਨਾਂ ਪੁਲਿਸ ਅਧਿਕਾਰੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਉੱਥੇ ਦੂਸਰੇ ਪਾਸੇ ਪੁਲਿਸ ਅਧਿਕਾਰੀ ਹਰਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਵਾਰ-ਵਾਰ ਇਹਨਾਂ ਨੂੰ ਸਮਝਾਏ ਜਾਣ ਤੋਂ ਬਾਅਦ ਵੀ ਇਹਨਾਂ ਵੱਲੋਂ ਧਰਨਾ ਪ੍ਰਦਰਸ਼ਨ ਚੁੱਕਿਆ ਨਹੀਂ ਜਾ ਰਿਹਾ ਸੀ ਹਾਲਾਂਕਿ ਮਾਨਯੋਗ ਕੋਰਟ ਵੱਲੋਂ ਵੀ ਫੈਸਲਾ ਦੀ ਉਲੰਘਣਾ ਇਹਨਾਂ ਵੱਲੋਂ ਕੀਤੀ ਜਾ ਰਹੀ ਸੀ ਇਸ ਦੇ ਤਹਿਤ ਹੀ ਇਹਨਾਂ ਨੂੰ ਡਿਟੇਨ ਕੀਤਾ ਗਿਆ ਹੈ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਵਿੱਚ ਕੋਈ ਵੀ ਵਿਅਕਤੀ ਜ਼ਖਮੀ ਨਹੀਂ ਹੋਇਆ
Related Posts
Advertisement
