ਖੰਨਾ ਬੇਅਦਬੀ ਮਾਮਲੇ ‘ਚ ਨਵਾਂ ਮੋੜ! ਅੱਜ ਹੋਣਗੇ ਵੱਡੇ ਖ਼ੁਲਾਸੇ
A new twist in the Khanna blasphemy case ਖੰਨਾ ਦੇ ਸ਼ਿਵਪੁਰੀ ਮੰਦਰ ਵਿਚ 15 ਅਗਸਤ ਨੂੰ ਤੜਕਸਾਰ ਹੋਈ ਚੋਰੀ ਅਤੇ ਸ਼ਿਵਲਿੰਗ ਖੰਡਿਤ ਕਰ ਕੇ ਬੇਅਦਬੀ ਕਰਨ ਦੇ ਮਾਮਲੇ ਵਿਚ ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਸੂਤਰਾਂ ਮੁਤਾਬਕ ਪੁਲਸ ਨੇ 4 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਸੂਤਰਾਂ ਦੀ ਮੰਨੀਏ ਤਾਂ ਇਸ ਕੇਸ ਵਿਚ ਪੁਲਸ ਨੇ […]
A new twist in the Khanna blasphemy case
ਖੰਨਾ ਦੇ ਸ਼ਿਵਪੁਰੀ ਮੰਦਰ ਵਿਚ 15 ਅਗਸਤ ਨੂੰ ਤੜਕਸਾਰ ਹੋਈ ਚੋਰੀ ਅਤੇ ਸ਼ਿਵਲਿੰਗ ਖੰਡਿਤ ਕਰ ਕੇ ਬੇਅਦਬੀ ਕਰਨ ਦੇ ਮਾਮਲੇ ਵਿਚ ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਸੂਤਰਾਂ ਮੁਤਾਬਕ ਪੁਲਸ ਨੇ 4 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।
ਸੂਤਰਾਂ ਦੀ ਮੰਨੀਏ ਤਾਂ ਇਸ ਕੇਸ ਵਿਚ ਪੁਲਸ ਨੇ ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਚਾਰ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਅਲੀਗੜ੍ਹ ਅਤੇ ਮੇਰਠ ਨਾਲ ਸਬੰਧਤ ਹਨ। ਇਨ੍ਹਾਂ ਦਾ ਇਕ ਸਾਥੀ ਦਿੱਲੀ ਜੇਲ੍ਹ ਵਿਚ ਵੀ ਦੱਸਿਆ ਜਾ ਰਿਹਾ ਹੈ। ਇਸ ਪੂਰੇ ਆਪ੍ਰੇਸ਼ਨ ਵਿਚ ਖੰਨਾ, ਬਟਾਲਾ, ਨੰਗਲ ਅਤੇ ਚੰਡੀਗੜ੍ਹ ਪੁਲਸ ਦਾ ਵੀ ਅਹਿਮ ਸਹਿਯੋਗ ਦੱਸਿਆ ਜਾ ਰਿਹਾ ਹੈ। A new twist in the Khanna blasphemy case
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2024)
ਹਾਲਾਂਕਿ, ਇਸ ਨੂੰ ਲੈ ਕੇ ਪੁਲਸ ਅਧਿਕਾਰੀਆਂ ਨੇ ਅਜੇ ਤਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ। ਇਸ ਨੂੰ ਲੈ ਕੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਜਾਂ ਲੁਧਿਆਣਾ ਰੇਂਜ ਦੀ ਡੀ.ਆਈ.ਜੀ. ਧਨਪ੍ਰੀਤ ਕੌਰ ਅੱਜ ਪ੍ਰੈੱਸ ਕਾਨਫ਼ਰੰਸ ਕਰ ਸਕਦੇ ਹਨ। ਇਸ ਮਾਮਲੇ ਵਿਚ ਅੱਜ ਵੱਡੇ ਖ਼ੁਲਾਸੇ ਹੋ ਸਕਦੇ ਹਨ। A new twist in the Khanna blasphemy case