ਆਮ ਆਦਮੀ ਪਾਰਟੀ’ ਦੀ ਬਾਜਵਾ ਨੂੰ ਸਖ਼ਤ ਚਿਤਾਵਨੀ

 A strong warning to Aap Bajwa ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੀ ਅਹਿਮ ਪ੍ਰੈੱਸ ਚੰਡੀਗੜ੍ਹ ਵਿਖੇ ਹੋਈ। ਇਸ ਦੌਰਾਨ ਮੰਤਰੀਆਂ ਅਤੇ ਵਿਧਾਇਕਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ‘ਤੇ ਸਖ਼ਤ ਇਤਰਾਜ਼ ਜਤਾਇਆ, ਜਿਸ ‘ਚ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਮੋਬਾਇਲ ਰਿਪੇਅਰ ਵਾਲਾ ਦੱਸਿਆ ਗਿਆ ਸੀ। ‘ਆਪ’ […]

 A strong warning to Aap Bajwa ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੀ ਅਹਿਮ ਪ੍ਰੈੱਸ ਚੰਡੀਗੜ੍ਹ ਵਿਖੇ ਹੋਈ। ਇਸ ਦੌਰਾਨ ਮੰਤਰੀਆਂ ਅਤੇ ਵਿਧਾਇਕਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ‘ਤੇ ਸਖ਼ਤ ਇਤਰਾਜ਼ ਜਤਾਇਆ, ਜਿਸ ‘ਚ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਮੋਬਾਇਲ ਰਿਪੇਅਰ ਵਾਲਾ ਦੱਸਿਆ ਗਿਆ ਸੀ। ‘ਆਪ’ ਨੇ ਬਾਜਵਾ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਇਕ ਹਫ਼ਤੇ ਅੰਦਰ ਮੁਆਫ਼ੀ ਮੰਗਣ ਦਾ ਸਮਾਂ ਦਿੱਤਾ ਹੈ ਅਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 3 ਦਿਨ ਪਹਿਲਾਂ ਪੰਜਾਬ ਦੀਆਂ ਵਿਰੋਧੀ ਧਿਰਾਂ ਆਪਣੇ ਕਿਸੇ ਮਕਸਦ ਲਈ ਇਕੱਠੀਆਂ ਹੋਈਆਂ ਸਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਬਾਰੇ ਟਿੱਪਣੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਇਹ ਸੋਚ ਕੇ ਬਾਜਵਾ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਇਆ ਸੀ ਕਿ ਉਹ ਸੂਝਵਾਨ ਲੀਡਰ ਹਨ ਪਰ ਉਨ੍ਹਾਂ ਦੇ ਦਿਮਾਗ ਦਾ ਪਾਗਲਪਨ ਅਤੇ ਗਰੀਬ ਲੋਕਾਂ ਲਈ ਨਫ਼ਰਤ ਉਸ ਸਮੇਂ ਝਲਕ ਪਈ, ਜਦੋਂ ਉਨ੍ਹਾਂ ਨੇ ਵਿਧਾਇਕ ਲਾਭ ਸਿੰਘ ਉਗੋਕੇ ਬਾਰੇ ਗਲਤ ਬਿਆਨਬਾਜ਼ੀ ਕੀਤੀ।A strong warning to Aap Bajwa

ਚੀਮਾ ਨੇ ਕਿਹਾ ਕਿ ਬਾਬਾ ਸਾਹਿਬ ਨੇ ਸਮਾਜਿਕ ਤੌਰ ‘ਤੇ ਪਿੱਛੜੇ ਲੋਕਾਂ ਨੂੰ ਪਹਿਲਾਂ ਵੋਟ ਦਾ ਅਧਿਕਾਰ ਲੈ ਕੇ ਦਿੱਤਾ ਪਰ ਉਸ ਤੋਂ ਬਾਅਦ ਜਿੰਨੀਆਂ ਵੀ ਸੰਸਥਾਵਾਂ ਨੇ, ਉਨ੍ਹਾਂ ਸਭ ‘ਚ ਸੰਵਿਧਾਨਿਕ ਹੱਕ ਲੈ ਕੇ ਦਿੱਤੇ ਪਰ ਅੱਜ ਦੇ ਲੀਡਰ ਇਨਸਾਨ ਨੂੰ ਇਨਸਾਨ ਨਹੀਂ ਸਮਝਦੇ। ਉਨ੍ਹਾਂ ਕਿਹਾ ਕਿ ਬਾਜਵਾ ਨੇ ਗੈਰ-ਸੰਵਿਧਾਨਿਕ ਅਤੇ ਭੈੜੇ ਸ਼ਬਦਾਂ ਦਾ ਇਸਤੇਮਾਲ ਕੀਤਾ ਹੈ। ਇਸ ਮੌਕੇ ਲਾਭ ਸਿੰਘ ਉਗੋਕੇ ਨੇ ਬੋਲਦਿਆਂ ਕਿਹਾ ਕਿ ਬਾਜਵਾ ਦੇ ਬਿਆਨ ਤੋਂ ਉਨ੍ਹਾਂ ਦੀ ਦਲਿਤ ਸਮਾਜ ਪ੍ਰਤੀ ਸੌੜੀ ਮਾਨਸਿਕਤਾ ਝਲਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬਾਜਵਾ ਮੈਨੂੰ ਇਕੱਲੇ ਨੂੰ ਇਹ ਗੱਲ ਬੋਲਦੇ ਤਾਂ ਸ਼ਾਇਦ ਮੈਂ ਜਰ ਲੈਂਦਾ ਪਰ ਬਾਜਵਾ ਨੇ ਗਰੀਬ ਲੋਕਾਂ ਨੂੰ ਮਾੜਾ ਕਿਹਾ ਹੈ, ਜਿਨ੍ਹਾਂ ਦੀ ਗੱਲ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ 6 ਮਹੀਨੇ ਦਾ ਕੋਰਸ ਕਰਕੇ ਮੋਬਾਇਲ ਰਿਪੇਅਰ ਦੀ ਦੁਕਾਨ ਚਲਾ ਰਿਹਾ ਸੀ ਤਾਂ ਕਿ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਸਕਾਂ ਪਰ ਆਮ ਆਦਮੀ ਪਾਰਟੀ ਦੀ ਸੋਚ ਨਾਲ ਜੁੜੇ ਤਾਂ ਪਤਾ ਨਹੀਂ ਸੀ ਕਿ ਮੈਂ ਵਿਧਾਨ ਸਭਾ ‘ਚ ਪੁੱਜ ਜਾਵਾਂਗਾ ਪਰ ਬਾਜਵਾ ਦੇ ਮਨ ‘ਚ ਬਹੁਤ ਜ਼ਿਆਦਾ ਜ਼ਹਿਰ ਭਰਿਆ ਹੋਇਆ ਹੈ। ਉਨ੍ਹਾ ਕਿਹਾ ਕਿ ਦਲਿਤ ਲੋਕ ਮਿਹਨਤ-ਮਜ਼ਦੂਰੀ ਕਰਕੇ ਖਾਂਦੇ ਹਨ, ਬਾਜਵਾ ਵਾਂਗ ਝੂਠ ਬੋਲ-ਬੋਲ ਕੇ ਸਿਆਸਤ ਨਹੀਂ ਕਰਦੇ।A strong warning to Aap Bajwa

Related Posts

Latest

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ
#Draft:ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ