ਨਸ਼ੀਲੀਆਂ ਗੋਲੀਆਂ ਸਮੇਤ ਤਸਕਰ ਕਾਬੂ

Action Against Crime

ਪਟਿਆਲਾ ਮਾਲਕ ਸਿੰਘ:

Action Against Crime ਥਾਣਾ ਸ਼ੰਭੂ ਪੁਲਿਸ ਨੇ 21000 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਥਾਣਾ ਸ਼ੰਭੂ ਵਿਖੇ ਤਾਇਨਾਤ ਇੰਸਪੈਕਟਰ ਰਾਹੁਲ ਕੌਸ਼ਲ ਦੀ ਅਗਵਾਈ ਹੇਠ ਐਸ.ਆਈ ਬਹਾਦਰ ਰਾਮ ਦੀ ਟੀਮ ਨੇ ਪਿੰਡ ਮਹਿਮਦਪੁਰ ਬੈਰੀਅਰ ਨੇੜੇ ਅੰਬਾਲਾ ਤੋਂ ਰਾਜਪੁਰਾ ਮੁੱਖ ਮਾਰਗ ’ਤੇ ਨਾਕਾਬੰਦੀ ਕੀਤੀ ਹੋਈ ਸੀ। Action Against Crime

ਇਹ ਵੀ ਪੜ੍ਹੋ: ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ 

ਇਸ ਦੌਰਾਨ ਰਾਹੁਲ ਕੁਮਾਰ ਵਾਸੀ ਜ਼ਿਲ੍ਹਾ ਕੁਰੂਕਸ਼ੇਤਰ (ਹਰਿਆਣਾ) ਨੂੰ ਰੋਕਿਆ ਗਿਆ। ਉਸ ਕੋਲੋਂ 21 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ। Action Against Crime