ਪੰਜਾਬੀ ਫ਼ਿਲਮ ਇੰਡਸਟਰੀ ਦੇ ਨਾਮੀ ਅਦਾਕਾਰ ਦੇ ਘਰ ਲੱਗੀ ਭਿਆਨਕ ਅੱਗ

ਪੰਜਾਬੀ ਫ਼ਿਲਮ ਇੰਡਸਟਰੀ ਦੇ ਨਾਮੀ ਅਦਾਕਾਰ ਦੇ ਘਰ ਲੱਗੀ ਭਿਆਨਕ ਅੱਗ

Actor’s house fire

 Actor’s house fire

ਇਸ ਵੇਲੇ ਦੀ ਵੱਡੀ ਖ਼ਬਰ ਮਨੋਰੰਜਨ ਜਗਤ ਤੋਂ ਸਾਹਮਣੇ ਆ ਰਹੀ ਹੈ। ਜੀ ਹਾਂ, ਪੰਜਾਬੀ ਫ਼ਿਲਮ ਇੰਡਸਟਰੀ ਦੇ ਪ੍ਰਸਿੱਧ ਅਦਾਕਾਰ ਕੰਵਲਜੀਤ ਸਿੰਘ ਦੇ ਮੁੰਬਈ ਸਥਿਤ ਘਰ ‘ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕੰਵਲਜੀਤ ਨੇ ਇਸ ਬਾਰੇ ਖੁਦ ਜਾਣਕਾਰੀ ਸਾਂਝੀ ਕੀਤੀ ਹੈ। ਅਦਾਕਾਰ ਨੇ ਆਪਣੇ ਘਰ ਦਾ ਇੱਕ ਵੀਡੀਓ ਸਾਂਝਾ ਕਰਦੇ ਹੋਏ ਦੱਸਿਆ- ‘ਬਸ ਇਹੀ ਕਹਿਣ ਲਈ ਅਸੀਂ ਸਾਰੇ ਸੁਰੱਖਿਅਤ ਹਾਂ। ਅਸੀਂ ਮਾਂ ਨਾਲ ਲੋਨਾਵਾਲਾ ਚਲੇ ਗਏ। ਇਹ ਬਹੁਤ ਹੀ ਮੰਦਭਾਗਾ ਸੀ। ਰੱਬ ਦਾ ਸ਼ੁਕਰ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਲਿਫਟਾਂ ਵੱਡੇ ਪੱਧਰ ‘ਤੇ ਖਰਾਬ ਹਨ ਅਤੇ ਆਡਿਟ ਹੋਣ ਤੱਕ ਬਿਜਲੀ ਨਹੀਂ ਹੈ।’ 

ਦੱਸ ਦਈਏ ਕਿ ਕੰਵਲਜੀਤ ਸਿੰਘ ਕਈ ਪੰਜਾਬੀ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ, ਜਿਨ੍ਹਾਂ ‘ਚ ਹਰਭਜਨ ਮਾਨ ਨਾਲ ਫ਼ਿਲਮ ‘ਅਸਾਂ ਨੂੰ ਮਾਣ ਵਤਨਾਂ ਦਾ’, ‘ਦਿਲ ਆਪਣਾ ਪੰਜਾਬੀ’, ‘ਮਿੱਟੀ ਵਾਜਾਂ ਮਾਰਦੀ’, ‘ਕਪਤਾਨ’ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। Actor’s house fire

also read :-  ਡਿਗਰੀ ਮਿਲਣ ਦੀ ਖੁਸ਼ੀ ‘ਚ ਰੇਸ ਲਗਾ ਰਹੇ ਮੁੰਡੇ-ਕੁੜੀਆਂ ਨਾਲ ਵਾਪਰਿਆ ਹਾਦਸਾ, 4 ਦੀ ਮੌਤ

ਦੱਸਣਯੋਗ ਹੈ ਕਿ ਕੰਵਲਜੀਤ ਸਿੰਘ ਨੇ ਮਹਿਜ਼ 17 ਸਾਲ ਦੀ ਉਮਰ ‘ਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ‘ਜੀਵਨ ਏਕ ਸੰਘਰਸ਼’, ‘ਕੁਝ ਮੀਠਾ ਹੋ ਜਾਏ’, ‘ਏਕ ਮਿਸਾਲ’, ‘ਰਾਜੀ ਔਰ ਸਰਦਾਰ ਕਾ ਗ੍ਰੈਂਡਸੰਨ’ ਸਣੇ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦਾ ਜਲਵਾ ਵਿਖਾਇਆ।Actor’s house fire

Related Posts

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ