ਮਜੀਠੀਆਂ ਚਲਾ ਰਹੇ ਐਮਬੂਲੈਂਸ, ਪਿੰਡ ਬਾਦਲ ਲਿਜਾਈ ਜਾ ਰਹੀ ਹੈ ਮ੍ਰਿਤਿਕ ਦੇਹ

ਮਜੀਠੀਆਂ ਚਲਾ ਰਹੇ ਐਮਬੂਲੈਂਸ, ਪਿੰਡ ਬਾਦਲ ਲਿਜਾਈ ਜਾ ਰਹੀ ਹੈ ਮ੍ਰਿਤਿਕ ਦੇਹ

Ambulance driven by Majithias ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਪਿੰਡ ਬਾਦਲ ਲਿਜਾਇਆ ਜਾ ਰਿਹਾ ਹੈ। ਜਿਸ ਐਂਬੂਲੈਂਸ ‘ਚ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਰੱਖਿਆ ਗਿਆ ਹੈ, ਉਸ ਨੂੰ ਬਿਕਰਮ ਮਜੀਠੀਆ ਖ਼ੁਦ ਚਲਾ ਰਹੇ ਹਨ। ਇਸ ਤੋਂ […]

Ambulance driven by Majithias ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਪਿੰਡ ਬਾਦਲ ਲਿਜਾਇਆ ਜਾ ਰਿਹਾ ਹੈ। ਜਿਸ ਐਂਬੂਲੈਂਸ ‘ਚ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਰੱਖਿਆ ਗਿਆ ਹੈ, ਉਸ ਨੂੰ ਬਿਕਰਮ ਮਜੀਠੀਆ ਖ਼ੁਦ ਚਲਾ ਰਹੇ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਪਾਰਟੀ ਦਫ਼ਤਰ ਵਿਖੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ, ਜਿੱਥੇ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਲਈ ਪੁੱਜੇ ਸਨ।Ambulance driven by Majithias
ਸ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਬਠਿੰਡਾ ਤੋਂ ਹੁੰਦੀ ਹੋਈ ਪਿੰਡ ਬਾਦਲ ਪੁੱਜੇਗੀ। ਉੱਥੇ 27 ਅਪ੍ਰੈਲ ਵੀਰਵਾਰ ਨੂੰ ਦੁਪਹਿਰ 1 ਵਜੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।Ambulance driven by Majithias

also read :- ਜਾਣੋ ਕਿਉਂ ਛੇੜੀ ਸੀ ਕੈਂਸਰ ਵਿਰੁੱਧ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੇ ਮੁਹਿੰਮ

ਦੱਸਣਯੋਗ ਹੈ ਕਿ ਬੀਤੇ ਦਿਨ ਪ੍ਰਕਾਸ਼ ਸਿੰਘ ਬਾਦਲ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਆਖ਼ਰੀ ਸਾਹ ਲਏ ਸਨ। ਉਨ੍ਹਾਂ ਦੇ ਜਾਣ ਨਾਲ ਪਰਿਵਾਰ ਅਤੇ ਪੂਰਾ ਅਕਾਲੀ ਦਲ ਡੂੰਘੇ ਸਦਮੇ ‘ਚ ਹੈ ਅਤੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।