ਪੰਜਾਬ ਸਰਕਾਰ ਉਸਾਰੀ ਕਿਰਤੀਆਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ ਬਣਾਏਗੀ ਹੋਰ ਸੁਖਾਲਾ : ਅਨਮੋਲ ਗਗਨ ਮਾਨ

ਪੰਜਾਬ ਸਰਕਾਰ ਉਸਾਰੀ ਕਿਰਤੀਆਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ ਬਣਾਏਗੀ ਹੋਰ ਸੁਖਾਲਾ : ਅਨਮੋਲ ਗਗਨ ਮਾਨ

ਉਸਾਰੀ ਕਿਰਤੀ ਆਪਣੀ ਰਜਿਸਟ੍ਰੇਸ਼ਨ ਕਰਾਉਣ ਸਾਰ ਹੀ ਲੈ ਸਕਣਗੇ ਸਰਕਾਰੀ ਸਕੀਮਾਂ ਦਾ ਲਾਭ ਚੰਡੀਗੜ੍ਹ, 14 ਜੁਲਾਈ ANMOL GAGAN MAAN ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਸਾਰੀ ਕਿਰਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ  ਅਤੇ ਉਨ੍ਹਾਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ ਹੋਰ ਸੁਖਾਲਾ ਬਣਾਏਗੀ ਤਾਂ ਜੋ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਹੂਲਤਾਂ […]

ਉਸਾਰੀ ਕਿਰਤੀ ਆਪਣੀ ਰਜਿਸਟ੍ਰੇਸ਼ਨ ਕਰਾਉਣ ਸਾਰ ਹੀ ਲੈ ਸਕਣਗੇ ਸਰਕਾਰੀ ਸਕੀਮਾਂ ਦਾ ਲਾਭ

ਚੰਡੀਗੜ੍ਹ, 14 ਜੁਲਾਈ

ANMOL GAGAN MAAN ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਸਾਰੀ ਕਿਰਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ  ਅਤੇ ਉਨ੍ਹਾਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ ਹੋਰ ਸੁਖਾਲਾ ਬਣਾਏਗੀ ਤਾਂ ਜੋ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਲੇਬਰ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਉਸਾਰੀ ਕਿਰਤੀਆਂ ਨੂੰ ਵੇਧੇਰੇ ਲਾਭ ਦੇਣ ਦੇ ਮੰਤਵ ਨਾਲ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਦੇ ਨਿਯਮਾਂ ਅਤੇ ਸ਼ਰਤਾਂ ਨੂੰ ਸੁਖਾਲਾ ਬਣਾਇਆ ਜਾਵੇਗਾ । ਉਨ੍ਹਾ ਕਿਹਾ ਕਿ ਹੁਣ ਉਸਾਰੀ ਕਿਰਤੀ ਆਪਣੀ ਰਜਿਸਟ੍ਰੇਸ਼ਨ ਕਰਾਉਦਿਆ ਸਾਰ ਹੀ ਬੋਰਡ ਦੀ ਭਲਾਈ ਸਕੀਮਾਂ ਦਾ ਲਾਭ ਲੈ ਸਕਣਗੇ ।  ANMOL GAGAN MAAN

Also Read ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲ ਆਫ਼ ਐਮੀਨੈਸ ਦੇ 30 ਵਿਦਿਆਰਥੀਆਂ ਬਣੇ ਚੰਦਰਯਾਨ 3 ਦੀ ਲਾਂਚ ਦੇ ਗਵਾਹ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁਆਰਾ ਉਸਾਰੀ ਕਿਰਤੀਆ ਦੀ ਸਹੂਲਤ ਲਈ ਇੱਕ ਮੋਬਾਇਲ ਐਪ ‘ਪੰਜਾਬ ਕਿਰਤੀ ਸਹਾਇਕ’ ਉਪਲਬਧ ਹੈ । ਉਨ੍ਹਾਂ ਕਿਹਾ ਕਿ ਇਸ ਮੋਬਾਇਲ ਐਪ ਤੇ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟਰ ਕਰ ਸਕਦੇ ਹਨ ਜਿਸ ਨਾਲ ਉਸ ਨੂੰ ਆਪਣੀ ਦਿਹਾੜੀ ਦਾ ਨਕਸਾਨ ਕਰਕੇ ਸੁਵਿਧਾ ਕੇਂਦਰ ਵਿੱਚ ਜਾਣ ਦੀ ਵੀ ਲੋੜ ਨਹੀਂ ਹੈ ।   ANMOL GAGAN MAAN

ਮੰਤਰੀ ਨੇ ਸੂਬੇ ਦੇ ਉਸਾਰੀ ਕਿਰਤੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੱਧ ਤੋਂ ਵੱਧ ਆਪਣੀ ਰਜਿਸਟ੍ਰੇਸ਼ਨ ਕਰਵਾਉਣ । ਉਨਾਂ ਕਿਹਾ ਕਿ ਸੂਬਾ ਸਰਕਾਰ ਉਸਾਰੀ ਕਿਰਤੀਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।