ਮਨੀਲਾ ਤੋਂ ਆਈ ਮੰਦਭਾਗੀ ਖਬਰ,ਕੀ ਵਿਦੇਸ਼ਾਂ ਚ ਨਹੀਂ ਸੁਰੱਖਿਅਤ ਪੰਜਾਬੀ ?

ਮਨੀਲਾ ਤੋਂ ਆਈ ਮੰਦਭਾਗੀ ਖਬਰ,ਕੀ ਵਿਦੇਸ਼ਾਂ ਚ ਨਹੀਂ ਸੁਰੱਖਿਅਤ ਪੰਜਾਬੀ ?

ਜਲੰਧਰ ਜਿਲ੍ਹੇ ਦੇ ਪਿੰਡ ਮਹਿਸਮਪੁਰ ਤੋਂ ਬਹੁਤ ਹੀ ਦੁਖਦਾਈ ਖ਼ਬਰ ਮਿਲੀ ਹੈ, ਜਿੱਥੋਂ ਦੇ ਇਕ ਨੌਜਵਾਨ ਅਤੇ ਉਸ ਦੀ ਪਤਨੀ ਦਾ ਵਿਦੇਸ਼ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਖਬਰ ਮਿਲਦੇ ਹੀ ਪੁਰੇ ਇਲਾਕੇ ਵਿਚ ਸ਼ੋਕ ਪਸਰ ਗਿਆ। ਮਿਲੀ ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਬਿੰਦਾ ਉਮਰ 41 ਸਾਲ ਪੁੱਤਰ ਸੰਤੋਖ ਸਿੰਘ ਅਤੇ ਉਸ […]

ਜਲੰਧਰ ਜਿਲ੍ਹੇ ਦੇ ਪਿੰਡ ਮਹਿਸਮਪੁਰ ਤੋਂ ਬਹੁਤ ਹੀ ਦੁਖਦਾਈ ਖ਼ਬਰ ਮਿਲੀ ਹੈ, ਜਿੱਥੋਂ ਦੇ ਇਕ ਨੌਜਵਾਨ ਅਤੇ ਉਸ ਦੀ ਪਤਨੀ ਦਾ ਵਿਦੇਸ਼ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਖਬਰ ਮਿਲਦੇ ਹੀ ਪੁਰੇ ਇਲਾਕੇ ਵਿਚ ਸ਼ੋਕ ਪਸਰ ਗਿਆ।

ਮਿਲੀ ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਬਿੰਦਾ ਉਮਰ 41 ਸਾਲ ਪੁੱਤਰ ਸੰਤੋਖ ਸਿੰਘ ਅਤੇ ਉਸ ਦੀ ਪਤਨੀ ਕਿਰਨਦੀਪ ਕੌਰ ਉਮਰ 33 ਸਾਲ ਪੁੱਤਰੀ ਗੁਰਦਾਵਰ ਸਿੰਘ ਲੰਬੜਦਾਰ ਵਾਸੀ ਪਿੰਡ ਚਚਰਾੜੀ ਜਿਲ੍ਹਾ ਜਲੰਧਰ ਦਾ ਮਨੀਲਾ ਵਿਖੇ 25 ਮਾਰਚ ਰਾਤ ਨੂੰ ਉਨ੍ਹਾਂ ਦੇ ਘਰ ਅੰਦਰ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਦੇ ਭਰਾ ਲਖਵੀਰ ਸਿੰਘ ਨੇ ਦੱਸਿਆ ਕਿ ਉਹ ਵੀ ਮਨੀਲਾ ਵਿਖੇ ਹੀ ਰਹਿੰਦਾ ਹੈ ਅਤੇ ਕੁਝ ਸਮਾਂ ਪਹਿਲਾਂ ਹੀ ਪੰਜਾਬ ਪਰਤਿਆ ਹੈ। ਉਸ ਨੇ ਦੱਸਿਆ ਕਿ ਸੀਸੀਟੀਵੀ ਕੈਮਰੇ ਵਿੱਚ ਆਈ ਵੀਡੀਓ ਤੋਂ ਪਤਾ ਚਲਿਆ ਹੈ ਕਿ ਕਾਤਲ ਉਨ੍ਹਾਂ ਦੇ ਮਨੀਲਾ ਵਿਖੇ ਸਥਿਤ ਘਰ ਵਿੱਚ ਸ਼ਨੀਵਾਰ ਰਾਤ ਕਰੀਬ 10 ਵਜੇ ਦਾਖਲ ਹੋ ਕੇ ਉਸ ਦੇ ਭਰਾ ਨਾਲ ਕੁੱਝ ਸਮਾਂ ਗੱਲਾਂ ਕਰਦਾ ਹੈ, ਫਿਰ ਉਸ ਦੇ ਗੋਲੀ ਮਾਰ ਦਿੰਦਾ ਹੈ, ਇਸ ਤੋਂ ਬਾਅਦ ਉਸ ਦੀ ਪਤਨੀ ਕਿਰਨਦੀਪ ਕੌਰ ਜੋ ਕਿ ਗੋਲੀ ਦੀ ਆਵਾਜ਼ ਸੁਣਕੇ ਬਾਹਰ ਆਉਂਦੀ ਹੈ ਤਾਂ ਉਸ ਦੇ ਵੀ ਗੋਲੀਆਂ ਮਾਰ ਦਿੰਦਾ ਹੈ।

ਇਹ ਪਰਿਵਾਰ ਪਿਛਲੇ ਕਰੀਬ 19 ਸਾਲਾਂ ਤੋਂ ਮਨੀਲਾ ਵਿਖੇ ਫਾਇਨਾਂਸ ਦਾ ਕਾਰੋਬਾਰ ਕਰ ਰਹੇ ਸਨ। ਜਿੱਥੇ ਮ੍ਰਿਤਕ ਸੁਖਵਿੰਦਰ ਸਿੰਘ ਬਿੰਦਾ ਦਾ ਭਰਾ ਲਖਵੀਰ ਸਿੰਘ, ਭਰਾ ਰਣਜੀਤ ਸਿੰਘ, ਚਾਚਾ ਮਨਜੀਤ ਸਿੰਘ ਅਤੇ ਚਾਚਾ ਬਹਾਦਰ ਸਿੰਘ ਸਾਰੇ ਰਹਿ ਰਹੇ ਹਨ। ਮ੍ਰਿਤਕ ਦੇ ਪਿਤਾ ਸੰਤੋਖ ਸਿੰਘ ਅਤੇ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਨੂੰਹ ਅਜੇ ਪੰਜ ਮਹੀਨੇ ਪਹਿਲਾਂ ਹੀ ਮਨੀਲਾ ਵਿਖੇ ਗਈ ਸੀ।

read also : ਨੋਕੀਆ ਦੇ ਸੀਈਓ ਨੇ ਇਹ ਕਹਿੰਦੇ ਹੋਏ ਆਪਣਾ ਭਾਸ਼ਣ ਖਤਮ ਕੀਤਾ, “ਅਸੀਂ ਕੁਝ ਗਲਤ ਨਹੀਂ ਕੀਤਾ, ਪਰ……

Related Posts

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ