ਅਥਲੀਟ ਅਕਸ਼ਦੀਪ ਸਿੰਘ ਨੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ

ਅਥਲੀਟ ਅਕਸ਼ਦੀਪ ਸਿੰਘ ਨੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ

ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ ਨੋਮੀ (ਜਪਾਨ) ਵਿਖੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਅਥਲੀਟ ਅਕਸ਼ਦੀਪ ਸਿੰਘ ਨੇ 20 ਕਿਲੋ ਮੀਟਰ ਪੈਦਲ ਤੋਰ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ। ਅਕਸ਼ਦੀਪ ਸਿੰਘ ਨੇ 1:20:57 ਦਾ ਸਮਾਂ ਕੱਢ ਕੇ ਇਹ ਪ੍ਰਾਪਤੀ ਹਾਸਲ ਕੀਤੀ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਥਲੀਟ ਅਕਸ਼ਦੀਪ ਸਿੰਘ […]

ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ

ਨੋਮੀ (ਜਪਾਨ) ਵਿਖੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਅਥਲੀਟ ਅਕਸ਼ਦੀਪ ਸਿੰਘ ਨੇ 20 ਕਿਲੋ ਮੀਟਰ ਪੈਦਲ ਤੋਰ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ। ਅਕਸ਼ਦੀਪ ਸਿੰਘ ਨੇ 1:20:57 ਦਾ ਸਮਾਂ ਕੱਢ ਕੇ ਇਹ ਪ੍ਰਾਪਤੀ ਹਾਸਲ ਕੀਤੀ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਥਲੀਟ ਅਕਸ਼ਦੀਪ ਸਿੰਘ ਨੂੰ ਇਸ ਪ੍ਰਾਪਤੀ ਉੱਤੇ ਮੁਬਾਰਕਬਾਦ ਦਿੱਤੀ। ਅਕਸ਼ਦੀਪ ਸਿੰਘ, ਉਸ ਦੇ ਮਾਪਿਆਂ ਤੇ ਕੋਚਾਂ ਨੂੰ ਵਧਾਈ ਦਿੰਦਿਆਂ ਇਸ ਪ੍ਰਾਪਤੀ ਦਾ ਸਿਹਰਾ ਉਸ ਦੀ ਸਖ਼ਤ ਮਿਹਨਤ ਅਤੇ ਕੋਚਿੰਗ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਅਕਸ਼ਦੀਪ ਸਿੰਘ ਦਾ ਇਹ ਪਹਿਲਾ ਕੌਮਾਂਤਰੀ ਮੁਕਾਬਲਾ ਸੀ ਜਿਸ ਵਿੱਚ ਇਸ ਪ੍ਰਾਪਤੀ ਨਾਲ ਏਸ਼ਿਆਈ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਤੇ ਓਲੰਪਿਕ ਖੇਡਾਂ ਜਿਹੇ ਵੱਡੇ ਟੂਰਨਾਮੈਂਟ ਲਈ ਹੌਸਲਾ ਬੁਲੰਦ ਹੋਵੇਗਾ। ਖੇਡ ਮੰਤਰੀ ਨੇ ਅਕਸ਼ਦੀਪ ਸਿੰਘ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਕਾਹਨੇਕੇ (ਬਰਨਾਲਾ) ਦੇ ਰਹਿਣ ਵਾਲੇ ਅਕਸ਼ਦੀਪ ਸਿੰਘ ਨੇ ਪਿੱਛੇ ਜਿਹੇ ਰਾਂਚੀ ਵਿਖੇ ਨੈਸ਼ਨਲ ਓਪਨ ਵਾਕਿੰਗ ਚੈਂਪੀਅਨਸ਼ਿਪ ਵਿੱਚ 20 ਕਿਲੋ ਮੀਟਰ ਪੈਦਲ ਤੋਰ ਵਿੱਚ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਪੈਰਿਸ ਓਲੰਪਿਕ ਖੇਡਾਂ-2024 ਲਈ ਕੁਆਲੀਫਾਈ ਕੀਤਾ ਸੀ। ਖੇਡ ਮੰਤਰੀ ਨੇ ਮੁੱਖ ਮੰਤਰੀ ਤਰਫੋਂ ਅਕਸ਼ਦੀਪ ਸਿੰਘ ਨੂੰ ਓਲੰਪਿਕਸ ਦੀ ਤਿਆਰੀ ਲਈ ਪੰਜ ਲੱਖ ਰੁਪਏ ਦਿੱਤੇ ਸਨ।

Also Read : ਪੰਜਾਬ ਚ ਮੌਸਮ ਨੇ ਬਦਲਿਆ ਆਪਣਾ ਮਿਜ਼ਾਜ , ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

Tags: news punjab

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ