ਬਰਨਾਲਾ ‘ਚ 12.16 ਲੱਖ ਰੁਪਏ ਦੀ ਨਕਦੀ ਬਰਾਮਦ
Barnala Cash Seized
Barnala Cash Seized
ਬਰਨਾਲਾ ਪੁਲੀਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਵਿੱਚੋਂ ਨਕਦੀ ਅਤੇ ਹਥਿਆਰ ਬਰਾਮਦ ਕੀਤੇ ਹਨ। ਬਡਬਰ ਟੋਲ ਪਲਾਜ਼ਾ ‘ਤੇ ਚੰਡੀਗੜ੍ਹ ਤੋਂ ਬਠਿੰਡਾ ਵੱਲ ਆ ਰਹੀ ਇੱਕ ਫਾਰਚੂਨਰ ਕਾਰ ‘ਚੋਂ 12 ਲੱਖ 46 ਹਜ਼ਾਰ ਰੁਪਏ ਅਤੇ 12 ਬੋਰ ਦਾ ਰਿਵਾਲਵਰ ਬਰਾਮਦ ਹੋਇਆ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਰੱਖਣ ਦੀ ਮਨਾਹੀ ਹੈ। ਕਾਰ ਸਵਾਰ ਦਿੱਲੀ ਅਤੇ ਹਰਿਆਣਾ ਦੇ ਵਸਨੀਕ ਸਨ, ਜੋ ਪੁਲਿਸ ਨੂੰ ਨਕਦੀ ਅਤੇ ਰਿਵਾਲਵਰ ਸਬੰਧੀ ਕੋਈ ਦਸਤਾਵੇਜ਼ ਨਹੀਂ ਦਿਖਾ ਸਕੇ। ਪੁਲੀਸ ਨੇ ਨਕਦੀ ਅਤੇ ਰਿਵਾਲਵਰ ਬਰਾਮਦ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ।
ਡੀਐਸਪੀ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਰਨਾਲਾ ਪੁਲੀਸ ਵੱਲੋਂ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਗਈ ਹੈ। ਬਡਬਰ ਟੋਲ ਪਲਾਜ਼ਾ ‘ਤੇ ਚੈਕਿੰਗ ਦੌਰਾਨ 12 ਲੱਖ 46 ਹਜ਼ਾਰ ਰੁਪਏ ਦੀ ਨਕਦੀ ਸਮੇਤ ਚਿੱਟੇ ਰੰਗ ਦੀ ਫਾਰਚੂਨਰ ਕਾਰ ਬਰਾਮਦ ਕੀਤੀ ਗਈ। ਕਾਰ ਸਵਾਰ ਇਸ ਨਕਦੀ ਸਬੰਧੀ ਕੋਈ ਵੀ ਜ਼ਰੂਰੀ ਦਸਤਾਵੇਜ਼ ਨਹੀਂ ਦਿਖਾ ਸਕੇ। ਇਸ ਤੋਂ ਇਲਾਵਾ ਪੁਲੀਸ ਨੇ ਇਨ੍ਹਾਂ ਕੋਲੋਂ 32 ਬੋਰ ਦਾ ਰਿਵਾਲਵਰ ਵੀ ਬਰਾਮਦ ਕੀਤਾ ਹੈ, ਜਿਸ ਦਾ ਉਕਤ ਵਿਅਕਤੀਆਂ ਕੋਲ ਕੋਈ ਲਾਇਸੈਂਸ ਨਹੀਂ ਸੀ।
READ ALSO : CM ਮਾਨ ਦੇ ਘਰ ਆਈ ਵੱਡੀ ਖੁਸ਼ਖ਼ਬਰੀ ,ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਦਿੱਤਾ ਜਨਮ..
ਬਰਨਾਲਾ ਪੁਲੀਸ ਨੇ ਕਾਰ ਵਿੱਚ ਸਵਾਰ ਵਿਅਕਤੀਆਂ ਖ਼ਿਲਾਫ਼ ਥਾਣਾ ਧਨੌਲਾ ਵਿੱਚ ਕੇਸ ਦਰਜ ਕਰ ਲਿਆ ਹੈ। ਡੀਐਸਪੀ ਬਰਨਾਲਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਬਲਜੀਤ ਸਿੰਘ ਵਾਸੀ ਕੈਥਲ, ਵਿਸ਼ਾਲ ਚਾਵਲਾ ਵਾਸੀ ਦਿੱਲੀ, ਨਰੋਤਮ ਕੁਮਾਰ ਵਾਸੀ ਪਿਹੋਵਾ ਅਤੇ ਸੌਰਵ ਆਹੂਜਾ ਵਾਸੀ ਕੁਰੂਕਸ਼ੇਤਰ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਨੇ ਚੋਣ ਕਮਿਸ਼ਨ ਅਤੇ ਆਮਦਨ ਕਰ ਵਿਭਾਗ ਦੀ ਫਲਾਇੰਗ ਸਕੁਐਡ ਟੀਮ ਨੂੰ ਚੌਕੀ ਵਾਲੀ ਥਾਂ ’ਤੇ ਬੁਲਾ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
Barnala Cash Seized