ਲਾਰੈਂਸ ਬਿਸ਼ਨੋਈ ਗੈਂਗ ਉਤੇ ਵੱਡਾ ਐਕਸ਼ਨ

ਲਾਰੈਂਸ ਬਿਸ਼ਨੋਈ ਗੈਂਗ ਉਤੇ ਵੱਡਾ ਐਕਸ਼ਨ

Big action on Lawrence Bishnoi gang… ਦਿੱਲੀ ਪੁਲਿਸ ਹਾਲ ਹੀ ਵਿਚ ਰਾਜਧਾਨੀ ਅਤੇ ਆਸਪਾਸ ਦੇ ਰਾਜਾਂ ਵਿਚ ਗੈਂਗਸਟਰਾਂ ਦੀ ਵਧਦੀ ਸਰਗਰਮੀ ਉਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਹਾਲ ਹੀ ‘ਚ ਰਾਜਧਾਨੀ ‘ਚ ਅਜਿਹੀਆਂ ਕਈ ਵੱਡੀਆਂ ਵਾਰਦਾਤਾਂ ਹੋਈਆਂ ਹਨ, ਜਿਨ੍ਹਾਂ ਵਿਚ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਰਿਹਾ। ਗੈਂਗਸਟਰਾਂ ਦੀਆਂ ਵਧਦੀਆਂ ਸਰਗਰਮੀਆਂ ਦੇ ਮੱਦੇਨਜ਼ਰ ਕਈ […]

Big action on Lawrence Bishnoi gang…

ਦਿੱਲੀ ਪੁਲਿਸ ਹਾਲ ਹੀ ਵਿਚ ਰਾਜਧਾਨੀ ਅਤੇ ਆਸਪਾਸ ਦੇ ਰਾਜਾਂ ਵਿਚ ਗੈਂਗਸਟਰਾਂ ਦੀ ਵਧਦੀ ਸਰਗਰਮੀ ਉਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਹਾਲ ਹੀ ‘ਚ ਰਾਜਧਾਨੀ ‘ਚ ਅਜਿਹੀਆਂ ਕਈ ਵੱਡੀਆਂ ਵਾਰਦਾਤਾਂ ਹੋਈਆਂ ਹਨ, ਜਿਨ੍ਹਾਂ ਵਿਚ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਰਿਹਾ।

ਗੈਂਗਸਟਰਾਂ ਦੀਆਂ ਵਧਦੀਆਂ ਸਰਗਰਮੀਆਂ ਦੇ ਮੱਦੇਨਜ਼ਰ ਕਈ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਪੁਲਿਸ ਦੇ ਹਵਾਲੇ ਨਾਲ ਖ਼ਬਰ ਆਈ ਸੀ ਕਿ ਲਾਰੈਂਸ ਬਿਸ਼ਨੋਈ ਦੇ ਬੇਹੱਦ ਕਰੀਬੀ ਹਾਸ਼ਿਮ ਬਾਬਾ ਅਤੇ ਉਸ ਦੇ 8 ਤੋਂ 10 ਸਾਥੀਆਂ ਉਤੇ ਮਕੋਕਾ ਲਗਾਇਆ ਗਿਆ ਹੈ। Big action on Lawrence Bishnoi gang…

ਸੂਤਰਾਂ ਮੁਤਾਬਕ ਹਾਸ਼ਿਮ ਬਾਬਾ ਉਤੇ ਦਰਜਨ ਤੋਂ ਵੱਧ ਮਾਮਲੇ ਦਰਜ ਹਨ। ਗੈਂਗਸਟਰ ਹਾਸ਼ਿਮ ਬਾਬਾ 2020 ਤੋਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ। ਉਸ ਖ਼ਿਲਾਫ਼ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਤੋਂ ਇਲਾਵਾ ਕਈ ਹੋਰ ਮਾਮਲੇ ਵੀ ਦਰਜ ਹਨ। ਉਸ ਵਿਰੁੱਧ ਜਬਰੀ ਵਸੂਲੀ, ਗੈਰ-ਕਾਨੂੰਨੀ ਹਥਿਆਰ, ਗੈਰ-ਕਾਨੂੰਨੀ/ਜਾਅਲੀ ਪਾਸਪੋਰਟ ਵਰਗੇ ਕੇਸ ਦਰਜ ਹਨ।

ਦੱਸ ਦਈਏ ਕਿ ਪੁਲਿਸ ਸੂਤਰਾਂ ਅਨੁਸਾਰ ਹਾਸ਼ਿਮ ਬਾਬਾ ਅਤੇ ਉਸ ਦੇ ਗਿਰੋਹ ਖਿਲਾਫ ਮਕੋਕਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਵਿੱਚ ਰਾਸ਼ਿਦ ਕੇਬਲਵਾਲਾ, ਸਚਿਨ ਗੋਲੂ, ਸੋਹੇਲ, ਸ਼ਾਹਰੁਖ ਵਰਗੇ ਬਦਮਾਸ਼ਾਂ ਦੇ ਨਾਂ ਵੀ ਸ਼ਾਮਲ ਹਨ। ਇਹ ਸਾਰੇ ਪਿਛਲੇ ਕਾਫੀ ਸਮੇਂ ਤੋਂ ਹਾਸ਼ਮ ਬਾਬਾ ਗੈਂਗ ਲਈ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।

also read-ਹਰਿਆਣਾ ਚੋਣ ਸੰਕਲਪ ਪੱਤਰ ‘ਚ BJP ਨੇ ਕੀਤੇ 20 ਵਾਅਦੇ ,ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ

ਦੱਸ ਦਈਏ ਕਿ ਪਹਿਲੀ ਵਾਰ ਮਕੋਕਾ ਕਾਨੂੰਨ 1999 ਵਿੱਚ ਲਿਆਂਦਾ ਗਿਆ ਸੀ। ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ (MCOCA) ਅਪਰਾਧੀਆਂ ਲਈ ਬਣਾਇਆ ਗਿਆ ਇੱਕ ਕਾਨੂੰਨ ਹੈ ਜਿਸਦਾ ਉਦੇਸ਼ ਸੰਗਠਿਤ ਅਪਰਾਧ ਅਤੇ ਅੰਡਰਵਰਲਡ ਅਪਰਾਧਾਂ ਨੂੰ ਰੋਕਣਾ ਹੈ। ਇਹ ਕਾਨੂੰਨ ਮਹਾਰਾਸ਼ਟਰ ਸਰਕਾਰ ਨੇ 1999 ਵਿੱਚ ਅਪਰਾਧੀਆਂ ਨੂੰ ਕਾਬੂ ਕਰਨ ਲਈ ਬਣਾਇਆ ਸੀ। ਇਸ ਨੂੰ ਦਿੱਲੀ ਸਰਕਾਰ ਨੇ ਵੀ ਸਾਲ 2002 ਵਿੱਚ ਲਾਗੂ ਕੀਤਾ ਸੀ।

ਜੇਕਰ ਮਕੋਕਾ ਲਾਗੂ ਹੋਣ ਤੋਂ ਬਾਅਦ ਕਿਸੇ ਦੋਸ਼ੀ ਵਿਰੁੱਧ ਕਾਰਵਾਈ ਕੀਤੀ ਜਾਂਦੀ ਹੈ, ਤਾਂ ਉਸ ਨੂੰ ਜਾਂਚ ਪੂਰੀ ਹੋਣ ਤੱਕ ਜ਼ਮਾਨਤ ਨਹੀਂ ਮਿਲਦੀ। Big action on Lawrence Bishnoi gang…

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ