ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰਦਿਆਂ ਕਿਸਾਨ ਦੀ ਮੌਤ ਹੋਣ ਦੇ ਮਾਮਲੇ ‘ਚ ਜਥੇਬੰਦੀਆਂ ਵੱਲੋਂ ਵੱਡਾ ਐਲਾਨ
Big announcement by organizations
Big announcement by organizations
ਬੀਤੇ ਦਿਨੀਂ ਪਿੰਡ ਸਿਹਰਾ ਵਿਖੇ ਭਾਜਪਾ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨਾਂ ’ਚੋਂ ਇਕ ਕਿਸਾਨ ਸੁਰਿੰਦਰ ਪਾਲ ਸਿੰਘ ਆਕੜੀ ਦੀ ਧੱਕਾ-ਮੁੱਕੀ ਦੌਰਾਨ ਹੋਈ ਮੌਤ ਦੇ ਮਾਮਲੇ ਸਬੰਧੀ ਕਿਸਾਨ ਜਥੇਬੰਦੀਆਂ ਦੇ ਦੋਵੇਂ ਫੋਰਮਾਂ ਦੀ ਸਿਵਲ ਅਤੇ ਪੁਲਸ ਪ੍ਰਸ਼ਾਸਨ ਨਾਲ ਮੁੱਖ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਸਬੰਧੀ ਰੱਖੀ ਗਈ ਮੀਟਿੰਗ ਬੇਸਿੱਟਾ ਰਹੀ। ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਕਿ ਜੇਕਰ ਦੋਸ਼ੀ ਗ੍ਰਿਫ਼ਤਾਰ ਨਾ ਹੋਏ ਤਾਂ ਮੋਤੀ ਮਹਿਲ ਅੱਗੇ ਪੱਕਾ ਮੋਰਚਾ ਲੱਗੇਗਾ।
ਜਾਣਕਾਰੀ ਅਨੁਸਾਰ ਐਤਵਾਰ ਦੇਰ ਰਾਤ ਮ੍ਰਿਤਕ ਸੁਰਿੰਦਰਪਾਲ ਸਿੰਘ ਆਕੜੀ ਦੇ ਪਰਿਵਾਰਕ ਮੈਂਬਰ ਅਤੇ ਕਿਸਾਨ ਜਥੇਬੰਦੀਆਂ ਦੀ ਇਕ ਮੀਟਿੰਗ ਪ੍ਰਸ਼ਾਸਨਿਕ ਅਧਿਕਾਰੀ ਹਰਚਰਨ ਸਿੰਘ ਭੁੱਲਰ ਡੀ. ਆਈ. ਜੀ. ਪਟਿਆਲਾ ਰੇਂਜ, ਵਰੁਣ ਸ਼ਰਮਾ ਐੱਸ. ਐੱਸ. ਪੀ. ਪਟਿਆਲਾ, ਮੈਡਮ ਜਸਲੀਨ ਕੌਰ ਭੁੱਲਰ ਐੱਸ. ਡੀ. ਐੱਮ. ਰਾਜਪੁਰਾ ਸਮੇਤ ਹੋਰ ਪ੍ਰਸ਼ਾਸਨ ਅਧਿਕਾਰੀਆਂ ਨਾਲ 2 ਗੇੜ ’ਚ ਹੋਈ।Big announcement by organizations
also read :- ਜਵਾਨਾਂ ‘ਤੇ ਅੱਤਵਾਦੀ ਹਮਲੇ ਨੂੰ ਸਾਬਕਾ CM ਚੰਨੀ ਨੇ ਦੱਸਿਆ ‘ਸਟੰਟ’
ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂ ਸਰਵਣ ਸਿੰਘ ਪੰਧੇਰ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਦਿਲਬਾਗ ਸਿੰਘ ਗਿੱਲ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ, ਸੁਖਜੀਤ ਸਿੰਘ ਹਰਦੋਝੰਡੇ ਸੂਬਾ ਪ੍ਰਧਾਨ ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ, ਮਲਕੀਤ ਸਿੰਘ ਗੁਲਾਮੀਵਾਲਾ, ਸਤਨਾਮ ਸਿੰਘ ਬਹਿਰੂ ਕੌਮੀ ਪ੍ਰਧਾਨ ਇੰਡੀਅਨ ਫਾਰਮਰ ਐਸੋਸੀਏਸ਼ਨ ਪੰਜਾਬ, ਜਨਰਲ ਸਕੱਤਰ ਸਮੇਤ ਹੋਰਨਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨ ਆਗੂ ਸੁਰਿੰਦਰ ਪਾਲ ਸਿੰਘ ਆਕੜੀ ਦੀ ਮੌਤ ਲਈ ਜ਼ਿੰਮੇਵਾਰ ਮੁੱਖ ਮੁਲਜ਼ਮ ਨੂੰ ਜੇਕਰ ਪੁਲਸ ਪ੍ਰਸ਼ਾਸਨ 7 ਮਈ ਤੱਕ ਗ੍ਰਿਫ਼ਤਾਰ ਨਹੀਂ ਕਰਦਾ ਤਾਂ 8 ਮਈ ਨੂੰ ਦੁਪਹਿਰ 12 ਵਜੇ ਮੋਤੀ ਬਾਗ ਪਟਿਆਲਾ ਵਿਖੇ ਕਿਸਾਨਾਂ ਮਜ਼ਦੂਰਾਂ ਤੇ ਹੋਰਨਾਂ ਦਾ ਇਕੱਠ ਕਰ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਪਾਰਟੀ ਉਮੀਦਵਾਰ ਮਹਾਰਾਣੀ ਪਰਨੀਤ ਕੌਰ ਦੇ ਘਰ ਮੂਹਰੇ ਪੱਕਾ ਮੋਰਚਾ ਲਾਇਆ ਜਾਵੇਗਾ।Big announcement by organizations