ਪੰਜਾਬ ‘ਚ ਝੋਨੇ ਦੇ ਸੀਜ਼ਨ ਬਾਰੇ CM ਮਾਨ ਦਾ ਵੱਡਾ ਐਲਾਨ, 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਵਾਰ ਸੂਬੇ ‘ਚ ਝੋਨੇ ਦੀ ਬਿਜਾਈ ਨੂੰ ਲੈ ਕੇ ਵੱਡੇ ਐਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 2 ਵੱਡੀਆਂ ਸਰਕਾਰ-ਕਿਸਾਨ ਮਿਲਣੀਆਂ ਦੌਰਾਨ ਕਿਸਾਨਾਂ ਤੋਂ ਮਿਲੇ ਸੁਝਾਵਾਂ ਮਗਰੋਂ ਝੋਨੇ ਦੀ ਬਿਜਾਈ ਲਈ ਪੰਜਾਬ ਨੂੰ ਇਸ ਵਾਰ 4 ਹਿੱਸਿਆਂ ‘ਚ ਵੰਡਿਆ ਗਿਆ ਹੈ। ਉਨ੍ਹਾਂ ਨੇ ਝੋਨੇ ਦੀ ਬਿਜਾਈ ਦੀਆਂ […]

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਵਾਰ ਸੂਬੇ ‘ਚ ਝੋਨੇ ਦੀ ਬਿਜਾਈ ਨੂੰ ਲੈ ਕੇ ਵੱਡੇ ਐਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 2 ਵੱਡੀਆਂ ਸਰਕਾਰ-ਕਿਸਾਨ ਮਿਲਣੀਆਂ ਦੌਰਾਨ ਕਿਸਾਨਾਂ ਤੋਂ ਮਿਲੇ ਸੁਝਾਵਾਂ ਮਗਰੋਂ ਝੋਨੇ ਦੀ ਬਿਜਾਈ ਲਈ ਪੰਜਾਬ ਨੂੰ ਇਸ ਵਾਰ 4 ਹਿੱਸਿਆਂ ‘ਚ ਵੰਡਿਆ ਗਿਆ ਹੈ। ਉਨ੍ਹਾਂ ਨੇ ਝੋਨੇ ਦੀ ਬਿਜਾਈ ਦੀਆਂ ਤਾਰੀਖ਼ਾਂ ਦਾ ਵੀ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਪਹਿਲੇ ਜ਼ੋਨ ‘ਚ ਬਾਰਡਰ ਦੇ ਨਾਲ ਤਾਰ ਤੋਂ ਪਾਰ ਦੇ ਖੇਤਾਂ ‘ਚ 10 ਜੂਨ ਤੋਂ ਝੋਨੇ ਦੀ ਬਿਜਾਈ ਕੀਤੀ ਜਾ ਸਕਦੀ ਹੈ। ਇਸ ਦੇ ਲਈ ਕਿਸਾਨਾਂ ਨੂੰ ਬਿਜਲੀ ਦਿਨ ਦੇ ਸਮੇਂ 8 ਜਾਂ ਇਸ ਤੋਂ ਵੱਧ ਘੰਟਿਆਂ ਲਈ ਦਿੱਤੀ ਜਾਵੇਗੀ ਕਿਉਂਕਿ ਸਰਹੱਦੀ ਇਲਾਕੇ ਹੋਣ ਕਾਰਨ ਰਾਤ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਦੂਜੇ ਹਿੱਸੇ ‘ਚ 16 ਜੂਨ ਤੋਂ 7 ਜ਼ਿਲ੍ਹੇ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ ਝੋਨੇ ਦੀ ਬਿਜਾਈ ਕਰ ਸਕਣਗੇ ਅਤੇ ਇਨ੍ਹਾਂ ਨੂੰ 16 ਜੂਨ ਦੇ ਹਿਸਾਬ ਨਾਲ ਬਿਜਲੀ ਮਿਲੇਗੀ। ਇਸ ਦੇ ਨਾਲ ਹੀ ਨਹਿਰੀ ਪਾਣੀ ਵੀ ਮਿਲੇਗਾ।Big announcement of CM Hon

19 ਜੂਨ ਨੂੰ ਤੀਜੇ ਹਿੱਸੇ ‘ਚ ਰੋਪੜ, ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਝੋਨੇ ਦੀ ਬਿਜਾਈ ਕਰ ਸਕਣਗੇ। ਇਸੇ ਤਰ੍ਹਾਂ ਚੌਥੇ ਹਿੱਸੇ ‘ਚ 21 ਜੂਨ ਤੋਂ 9 ਜ਼ਿਲ੍ਹੇ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਬਰਨਾਲਾ ਅਤੇ ਮਾਨਸਾ ‘ਚ ਝੋਨੇ ਦੀ ਬਿਜਾਈ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਮੋਟਰਾਂ ਬੰਦ ਕਰਕੇ ਲੋਕ ਝੋਨਾ ਲਾਉਣਗੇ ਕਿਉਂਕਿ ਪੰਜਾਬ ‘ਚ ਬਿਜਲੀ ਦੀ ਕੋਈ ਕਮੀ ਨਹੀਂ ਹੈ ਅਤੇ ਸਾਡੇ ਕੋਲ ਡੇਢ ਮਹੀਨੇ ਦਾ ਕੋਲਾ ਪਿਆ ਹੈ। Big announcement of CM Hon

also read :- ਸਿੱਧੂ ਦੀ ਮਾਂ ਚਰਨ ਕੌਰ ਨੇ ਆਪਣੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਪੂਸਾ-144 ਬੀਜਣ ਤੋਂ ਗੁਰੇਜ਼ ਕੀਤਾ ਜਾਵੇ ਕਿਉਂਕਿ ਇਹ ਫ਼ਸਲ ਪੱਕਣ ‘ਚ 150 ਤੋਂ ਵੱਧ ਦਿਨਾਂ ਦਾ ਸਮਾਂ ਲੱਗਦਾ ਹੈ, ਪਰਾਲੀ ਵੀ ਜ਼ਿਆਦਾ ਹੁੰਦੀ ਹੈ ਅਤੇ ਧਰਤੀ ਹੇਠਲਾ ਪਾਣੀ ਵੀ ਜ਼ਿਆਦਾ ਲੱਗਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਪੀ. ਆਰ.-126 ਬੀਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ਸਲ ਨੂੰ ਪਾਣੀ ਵੀ ਘੱਟ ਲੱਗਦਾ ਹੈ ਅਤੇ ਇਸ ਦਾ ਝਾੜ ਵੀ ਬਹੁਤ ਜ਼ਿਆਦਾ ਹੁੰਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ ਤਾਂ ਫਿਰ ਉਹ ਆਪਣੀਆਂ ਮੋਟਰਾਂ ਬੰਦ ਰੱਖਣ ਕਿਉਂਕਿ ਅਸੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਹੈ।Big announcement of CM Hon

Latest

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਨੂੰ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ, ਮੁਲਤਾਨੀਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਕੀਤਾ ਸਮਰਪਿਤ, ਜਨਤਾ ਨਗਰ ਆਰ.ਓ.ਬੀ. ਨੂੰ ਦਿੱਤੀ ਪ੍ਰਵਾਨਗੀ
ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 2025 ਵਿੱਚ ਸਰਹੱਦੀ ਤਣਾਅ ਅਤੇ ਹੜ੍ਹਾਂ ਦੀ ਤਬਾਹੀ ਦੀ ਦੋਹਰੀ ਮਾਰ ਦਾ ਹਵਾਲਾ ਦਿੰਦਿਆਂ ਕੇਂਦਰ ਸਰਕਾਰ ਤੋਂ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ
ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ
ਇਨਵੈਸਟ ਪੰਜਾਬ ਤਹਿਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਫੋਕਲ ਪੁਆਇੰਟ 'ਚ 35 ਕਰੋੜ ਦੀ ਲਾਗਤ ਵਾਲੇ ਨਵੇਂ 'ਟੂਲ ਰੂਮ' ਯੂਨਿਟ ਦਾ ਕੀਤਾ ਉਦਘਾਟਨ