ਪੰਜਾਬ ਦੇ ਅਧਿਆਪਕਾਂ ਲਈ ਆਈ ਚੰਗੀ ਖਬਰ , ਚਾਹਵਾਨ ਅੱਜ ਤੋਂ ਕਰ ਸਕਦੇ ਨੇ Apply

ਪੰਜਾਬ ਦੇ ਅਧਿਆਪਕਾਂ ਲਈ ਆਈ ਚੰਗੀ ਖਬਰ , ਚਾਹਵਾਨ ਅੱਜ ਤੋਂ ਕਰ ਸਕਦੇ ਨੇ Apply

Big news for the teachers of Punjab ਪੰਜਾਬ ਦੇ ਸਕੂਲਾਂ ‘ਚ ਪੜ੍ਹਾਉਣ ਵਾਲੇ ਅਧਿਆਪਕਾਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ ਦਫ਼ਤਰ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਵੱਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਧਿਆਪਕਾਂ ਦੀਆਂ ਬਦਲੀਆਂ ਲਈ ਈ-ਪੰਜਾਬ ਪੋਰਟਲ ਖੋਲ੍ਹਣ ਦੀ ਗੱਲ ਆਖੀ ਗਈ ਹੈ। ਸਿੱਖਿਆ ਵਿਭਾਗ ਦੇ ਡਾਇਰੈਕਟਰ ਵੱਲੋਂ ਜਾਰੀ ਇਸ ਪੱਤਰ ‘ਚ ਕਿਹਾ ਗਿਆ ਹੈ […]

Big news for the teachers of Punjab

ਪੰਜਾਬ ਦੇ ਸਕੂਲਾਂ ‘ਚ ਪੜ੍ਹਾਉਣ ਵਾਲੇ ਅਧਿਆਪਕਾਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ ਦਫ਼ਤਰ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਵੱਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਧਿਆਪਕਾਂ ਦੀਆਂ ਬਦਲੀਆਂ ਲਈ ਈ-ਪੰਜਾਬ ਪੋਰਟਲ ਖੋਲ੍ਹਣ ਦੀ ਗੱਲ ਆਖੀ ਗਈ ਹੈ। ਸਿੱਖਿਆ ਵਿਭਾਗ ਦੇ ਡਾਇਰੈਕਟਰ ਵੱਲੋਂ ਜਾਰੀ ਇਸ ਪੱਤਰ ‘ਚ ਕਿਹਾ ਗਿਆ ਹੈ ਕਿ ਜਿਹੜੇ ਅਧਿਆਪਕ ਆਪਣੀਆਂ ਬਦਲੀਆਂ ਕਰਵਾਉਣੀਆਂ ਚਾਹੁੰਦੇ ਹਨ, ਉਹ ਬਦਲੀ ਨੀਤੀ ਦੇ ਅਨੁਸਾਰ ਅੱਜ 25 ਜੁਲਾਈ ਤੋਂ ਲੈ ਕੇ 5 ਅਗਸਤ ਤੱਕ ਇਸ ਪੋਰਟਲ ‘ਚ ਅਪਲਾਈ ਕਰ ਸਕਣਗੇ।

ਉਨ੍ਹਾਂ ਦੱਸਿਆ ਕਿ 5 ਅਗਸਤ ਤੱਕ ਇਹ ਪੋਰਟਲ ਖੁੱਲ੍ਹਾ ਰਹੇਗਾ। ਇਸ ਤੋਂ ਬਾਅਦ ਕਿਸੇ ਨੂੰ ਵੀ ਬਦਲੀ ਲਈ ਦਰਖ਼ਾਸਤ ਦੇਣ ਦੀ ਮਨਜ਼ੂਰੀ ਨਹੀਂ ਹੋਵੇਗੀ। ਪੱਤਰ ‘ਚ ਕਿਹਾ ਗਿਆ ਹੈ ਕਿ ਕੰਪਿਊਟਰ ਅਧਿਆਪਕ ਅਤੇ ਨਾਨ ਟੀਚਿੰਗ ਸਟਾਫ਼ ਵੱਲੋਂ ਵੱਖ-ਵੱਖ ਜ਼ੋਨਾਂ ‘ਚ ਕੀਤੀ ਗਈ ਸੇਵਾ ਅਤੇ ਸਿੱਖਿਆ ਵਿਭਾਗ ਅਧੀਨ ਕੀਤੀ ਗਈ ਕੁੱਲ ਸੇਵਾ ਇਨ੍ਹਾਂ ਦੇ ‘ਚ ਦਰਖ਼ਾਸਤ ਕਰਨ ਸਮੇਂ ਕੋਈ ਅੰਤਰ ਨਹੀਂ ਹੋਣਾ ਚਾਹੀਦਾ।Big news for the teachers of Punjab

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2024)

ਜੇਕਰ ਕਿਸੇ ਤਰ੍ਹਾਂ ਦਾ ਅੰਤਰ ਪਾਇਆ ਜਾਂਦਾ ਹੈ ਤਾਂ ਅਜਿਹੀਆਂ ਅਰਜ਼ੀਆਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਪੱਤਰ ‘ਚ ਇਹ ਵੀ ਕਿਹਾ ਗਿਆ ਹੈ ਕਿ 5 ਅਗਸਤ ਤੱਕ ਦਰਖ਼ਾਸਤ ਕਰਤਾ ਆਪਣੀ ਅਰਜ਼ੀ ‘ਚ ਜਿੰਨੀ ਵਾਰ ਮਰਜ਼ੀ ਤਬਦੀਲੀ ਕਰ ਸਕੇਗਾ ਪਰ 5 ਅਗਸਤ ਤੋਂ ਬਾਅਦ ਕਿਸੇ ਤਰ੍ਹਾਂ ਦੀ ਕੋਈ ਤਬਦੀਲੀ ਨਹੀਂ ਹੋ ਸਕੇਗੀ।Big news for the teachers of Punjab

Related Posts

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ