ਪੋਲੀਵੁਡ ਤੋਂ ਆਈ ਵੱਡੀ ਖ਼ਬਰ, ਮਿਊਜ਼ਿਕ ਕੰਪੋਜ਼ਰ ਬੰਟੀ ਬੈਂਸ ਤੇ ਹੋਇਆ ਜਾਨਲੇਵਾ ਹਮਲਾ

ਪੋਲੀਵੁਡ ਤੋਂ ਆਈ ਵੱਡੀ ਖ਼ਬਰ, ਮਿਊਜ਼ਿਕ ਕੰਪੋਜ਼ਰ ਬੰਟੀ ਬੈਂਸ ਤੇ ਹੋਇਆ ਜਾਨਲੇਵਾ ਹਮਲਾ

Bunty Bains ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇਸ ਵੇਲ਼ੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਮਸ਼ਹੂਰ ਕੰਪੋਜ਼ਰ ਤੇ ਪ੍ਰੋਡਿਊਸਰ ਬੰਟੀ ਬੈਂਸ’ਤੇ ਅਣਪਛਾਤੇ ਵਿਅਕਤੀਆਂ ਨੇ ਫਾਇਰਿੰਗ ਕੀਤੀ ਹੈ। ਉਸ ‘ਤੇ ਇਹ ਹਮਲਾ ਪੰਜਾਬ ਦੇ ਮੋਹਾਲੀ ਦੇ ਸੈਕਟਰ-79 ‘ਚ ਹੋਇਆ। ਹਾਲਾਂਕਿ ਇਸ ਹਮਲੇ ‘ਚ ਉਨ੍ਹਾਂ ਦੀ ਜਾਨ ਬਚ ਗਈ। ਦੱਸਿਆ ਜਾ ਰਿਹਾ ਹੈ ਕਿ ਬੰਟੀ ਬੈਂਸ ਦਾ […]

Bunty Bains

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇਸ ਵੇਲ਼ੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਮਸ਼ਹੂਰ ਕੰਪੋਜ਼ਰ ਤੇ ਪ੍ਰੋਡਿਊਸਰ ਬੰਟੀ ਬੈਂਸ’ਤੇ ਅਣਪਛਾਤੇ ਵਿਅਕਤੀਆਂ ਨੇ ਫਾਇਰਿੰਗ ਕੀਤੀ ਹੈ। ਉਸ ‘ਤੇ ਇਹ ਹਮਲਾ ਪੰਜਾਬ ਦੇ ਮੋਹਾਲੀ ਦੇ ਸੈਕਟਰ-79 ‘ਚ ਹੋਇਆ। ਹਾਲਾਂਕਿ ਇਸ ਹਮਲੇ ‘ਚ ਉਨ੍ਹਾਂ ਦੀ ਜਾਨ ਬਚ ਗਈ। ਦੱਸਿਆ ਜਾ ਰਿਹਾ ਹੈ ਕਿ ਬੰਟੀ ਬੈਂਸ ਦਾ ਸਿੱਧੂ ਮੂਸੇਵਾਲਾ ਨਾਲ ਵੀ ਖਾਸ ਸਬੰਧ ਹੈ। ਬੰਟੀ ਬੈਂਸ ‘ਤੇ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਪੰਜਾਬ ਦੇ ਮੋਹਾਲੀ ‘ਚ ਇਕ ਰੈਸਟੋਰੈਂਟ ‘ਚ ਬੈਠੇ ਸਨ। ਅਣਪਛਾਤੇ ਬਦਮਾਸ਼ਾਂ ਨੇ ਉਨ੍ਹਾਂ ‘ਤੇ ਗੋਲ਼ੀਆਂ ਚਲਾ ਦਿੱਤੀਆਂ।

also read :- ਮਰਹੂਮ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ

ਬੰਟੀ ਬੈਂਸ ਨੇ ਇਕ ਹਿੰਦੀ ਨਿਊਜ਼ ਚੈਨਲ ਨੂੰ ਦੱਸਿਆ ਕਿ ਗੋਲ਼ੀਬਾਰੀ ਦੀ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਧਮਕੀ ਭਰਿਆ ਕਾਲ ਆਇਆ ਸੀ, ਜਿਸ ‘ਚ 1 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਬੰਟੀ ਨੇ ਦੱਸਿਆ ਕਿ ਪੈਸੇ ਨਾ ਦੇਣ ‘ਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਹ ਕਾਲ ਮੋਸਟ ਵਾਂਟੇਡ ਗੈਂਗਸਟਰ ਲੱਕੀ ਪਟਿਆਲ ਦੇ ਨਾਂ ‘ਤੇ ਕੀਤੀ ਗਈ ਸੀ। ਲੱਕੀ ਪਟਿਆਲ ਕੈਨੇਡਾ ਰਹਿੰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਲਾਰੈਂਸ ਬਿਸ਼ਨੋਈ ਦਾ ਵਿਰੋਧੀ ਹੈ ਤੇ ਬੰਬੀਹਾ ਗੈਂਗ ਦੀ ਅਗਵਾਈ ਕਰ ਰਿਹਾ ਹੈ।

Tags:

Latest

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ
’ਆਪ’ ਸਰਕਾਰ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਰਹੇ ਸਰਹੱਦੀ ਖੇਤਰਾਂ ਵਿੱਚ ਸੜਕਾਂ, ਨੌਕਰੀਆਂ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਨੁਹਾਰ ਬਦਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ