ਵਿਜੀਲੈਂਸ ਬਿਊਰੋ ਨੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਚਾਰਟਡ ਅਕਾਊਂਟੈਂਟ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਚਾਰਟਡ ਅਕਾਊਂਟੈਂਟ ਨੂੰ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਚੰਡੀਗੜ ਵਿਖੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦੇ ਨਾਂ ‘ਤੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀ.ਏ.) ਅੰਕੁਸ਼ ਸਰੀਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਈਵੇਟ ਤੌਰ ‘ਤੇ ਪ੍ਰੈਕਟਿਸ ਕਰ […]

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਚੰਡੀਗੜ ਵਿਖੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦੇ ਨਾਂ ‘ਤੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀ.ਏ.) ਅੰਕੁਸ਼ ਸਰੀਨ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਈਵੇਟ ਤੌਰ ‘ਤੇ ਪ੍ਰੈਕਟਿਸ ਕਰ ਰਹੇ ਉਕਤ ਸੀ.ਏ. ਵਿਰੁੱਧ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਪਰਮਿੰਦਰ ਸਿੰਘ ਸਿੱਧੂ ਵਾਸੀ ਪਿੰਡ ਮਲਸੀਆਂ, ਜ਼ਿਲਾ ਲੁਧਿਆਣਾ ਨੇ ਦੋਸ਼ ਲਾਇਆ ਹੈ ਕਿ ਉਕਤ ਸੀ.ਏ. ਨੇ ਅਮਰੀਕਾ ਵਿੱਚ ਰਹਿੰਦੇ ਉਸਦੇ ਰਿਸ਼ਤੇਦਾਰ ਨੂੰ ਆਮਦਨ ਕਰ ਰਿਟਰਨ ਦੇ ਸਬੰਧ ਵਿੱਚ ਜਾਰੀ ਕੀਤੇ ਇੱਕ ਨੋਟਿਸ ਨੂੰ ਰਫ਼ਾ-ਦਫ਼ਾ ਕਰਨ ਦੇ ਇਵਜ਼ ’ਚ ਆਮਦਨ ਕਰ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਵਜੋਂ ਦੋ ਕਿਸ਼ਤਾਂ ਵਿੱਚ 26 ਲੱਖ ਰੁਪਏ ਵਸੂਲੇ ਸਨ।

Also Read : ਸੋਨਾ ਇਤਨਾ ਸੋਨਾ ਕਿਉ ਹੈ? ਔਰ ਇਤਨਾ ਮਹਿੰਗਾ ਕਿਊ ਹੋ ਰਹਾ?

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸ ਨੇ 15-01-2023 ਨੂੰ 25 ਲੱਖ ਰੁਪਏ ਨਕਦ ਉਜਤ ਸੀ.ਏ. ਨੂੰ ਉਸ ਦੀ ਰਿਹਾਇਸ਼ ‘ਤੇ ਸੌਂਪੇ ਸਨ ਅਤੇ ਵੀਡੀਓ ਵੀ ਬਣਾਈ ਸੀ। ਇਸ ਤੋਂ ਬਾਅਦ ਸੀ.ਏ. ਅੰਕੁਸ਼ ਸਰੀਨ ਨੇ 26-01-2023 ਨੂੰ ਸ਼ਿਕਾਇਤਕਰਤਾ ਤੋਂ ਆਮਦਨ ਕਰ ਵਿਭਾਗ ਦੇ ਜੂਨੀਅਰ ਅਧਿਕਾਰੀਆਂ ਲਈ 1 ਲੱਖ ਰੁਪਏ ਹੋਰ ਲੈ ਲਏ ਸਨ।

ਬੁਲਾਰੇ ਨੇ ਦੱਸਿਆ ਕਿ ਆਮਦਨ ਕਰ ਵਿਭਾਗ ਤੋਂ ਪੁੱਛਗਿੱਛ ਦੌਰਾਨ ਸ਼ਿਕਾਇਤਕਰਤਾ ਨੂੰ ਪਤਾ ਲੱਗਾ ਕਿ ਵਿਭਾਗ ਵੱਲੋਂ ਇਹ ਨੋਟਿਸ ਹਾਲੇ ਵੀ ਬਰਕਰਾਰ ਹੈ ਅਤੇ ਰੱਦ ਨਹੀਂ ਕੀਤਾ ਗਿਆ। ਇਸ ਤਰਾਂ ਸ਼ਿਕਾਇਤਕਰਤਾ ਨੂੰ ਇਹ ਪਤਾ ਲੱਗ ਗਿਆ ਕਿ ਉਕਤ ਸੀ.ਏ. ਨੇ ਆਦਮਨ ਕਰ ਅਧਿਕਾਰੀਆਂ ਦੇ ਨਾਂ ‘ਤੇ ਭਾਰੀ ਜ਼ੁਰਮਾਨਾ ਲੱਗਣ ਦਾ ਡਰਾਵਾ ਦੇ ਕੇ ਇਹ ਰਿਸ਼ਵਤ ਵਸੂਲੀ ਹੈ, ਜੋ ਉਸਨੇ ਕਿਸੇ ਨੂੰ ਵੀ ਅੱਗੇ ਨਹੀਂ ਦਿੱਤੀ। ਫਿਰ ਸਿਕਾਇਤਕਰਤਾ ਨੇ ਉਕਤ ਸੀ.ਏ. ਨੂੰ ਉਸਦੇ ਪੈਸੇ ਵਾਪਸ ਕਰਨ ਲਈ ਕਿਹਾ ਕਿਉਂਕਿ ਉਸਦਾ ਕੰਮ ਨਹੀਂ ਸੀ ਹੋਇਆ ਪਰ ਸੀ.ਏ. ਨੇ ਇਹ ਪੈਸੇ ਵਾਪਸ ਨਹੀਂ ਕੀਤੇ।

ਬੁਲਾਰੇ ਨੇ ਅੱਗੇ ਕਿਹਾ ਕਿ ਲੁਧਿਆਣਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਭਾਰੀ ਜੁਰਮਾਨੇ ਦਾ ਡਰਾਵਾ ਦੇ ਕੇ ਰਿਸ਼ਵਤ ਦੀ ਰਕਮ ਵਸੂਲਣ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਸੀ.ਏ. ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿੱਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: news punjab

Related Posts

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ