ਦੇਸ਼ ‘ਚ ਬਣਾਈ ਜਾਵੇਗੀ ਦੋ ਲੱਖ ਸਹਿਕਾਰੀ ਸਭਾਵਾਂ; Vibrant Village ਸਕੀਮ ਨੂੰ ਵੀ ਮਨਜ਼ੂਰੀ

ਕੇਂਦਰੀ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪ੍ਰੈਸ ਬ੍ਰੀਫਿੰਗ ਦੌਰਾਨ ਫੈਸਲਿਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦੇਸ਼ ਵਿੱਚ ਸਹਿਕਾਰਤਾ ਨੂੰ ਮਜ਼ਬੂਤ ​​ਕਰਨ ਅਤੇ ਇਸ ਦੀ ਪਹੁੰਚ ਵਧਾਉਣ ਲਈ ਪ੍ਰਵਾਨਗੀ ਦਿੱਤੀ ਹੈ। ਠਾਕੁਰ ਨੇ ਕਿਹਾ ਕਿ ਸਰਕਾਰ ਨੇ ਅਗਲੇ ਪੰਜ ਸਾਲਾਂ ਵਿੱਚ […]

ਕੇਂਦਰੀ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪ੍ਰੈਸ ਬ੍ਰੀਫਿੰਗ ਦੌਰਾਨ ਫੈਸਲਿਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦੇਸ਼ ਵਿੱਚ ਸਹਿਕਾਰਤਾ ਨੂੰ ਮਜ਼ਬੂਤ ​​ਕਰਨ ਅਤੇ ਇਸ ਦੀ ਪਹੁੰਚ ਵਧਾਉਣ ਲਈ ਪ੍ਰਵਾਨਗੀ ਦਿੱਤੀ ਹੈ। ਠਾਕੁਰ ਨੇ ਕਿਹਾ ਕਿ ਸਰਕਾਰ ਨੇ ਅਗਲੇ ਪੰਜ ਸਾਲਾਂ ਵਿੱਚ ਲਗਭਗ ਦੋ ਲੱਖ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਕਰਜ਼ਾ ਸਭਾਵਾਂ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਸਥਾਪਤ ਕਰਨ ਦਾ ਟੀਚਾ ਰੱਖਿਆ ਹੈ।

ਪ੍ਰੈਸ ਬ੍ਰੀਫਿੰਗ ਦੌਰਾਨ ਮੰਤਰੀ ਮੰਡਲ ਦੇ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਅਨੁਰਾਗ ਠਾਕੁਰ ਨੇ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ ਨਾਮ ਦੀ ਇੱਕ ਯੋਜਨਾ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਹ ਇੱਕ ਕੇਂਦਰੀ ਸਪਾਂਸਰਡ ਸਕੀਮ ਹੈ, ਜੋ ਵਿੱਤੀ ਸਾਲ 2022-23 ਤੋਂ 2025-26 ਤੱਕ ਚਲਾਈ ਜਾਵੇਗੀ। ਇਸ ਯੋਜਨਾ ਲਈ ਕੇਂਦਰ ਵੱਲੋਂ ਲਗਭਗ 4800 ਕਰੋੜ ਰੁਪਏ ਅਲਾਟ ਕੀਤੇ ਗਏ ਹਨ।

Latest

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ
ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਅਤੇ ਅਮਨ ਅਰੋੜਾ ਦੇ ਯਤਨਾਂ ਸਦਕਾ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਪਿੰਡ ਢੱਡਰੀਆਂ ਵਿੱਚ ਰੱਖਿਆ ਸਰਕਾਰੀ ਆਈ ਟੀ ਆਈ ਦਾ ਨੀਂਹ ਪੱਥਰ
‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ
ਬੁੱਢਾ ਦਰਿਆ ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ