ਪੂਰਬੀ ਭਾਰਤ ‘ਚ ਮਈ ਮਹੀਨੇ ਲੂ ਚੱਲਣ ਦੀ ਸੰਭਾਵਨਾ, ਸਤਾਏਗੀ ਗਰਮੀ

ਪੂਰਬੀ ਭਾਰਤ ‘ਚ ਮਈ ਮਹੀਨੇ ਲੂ ਚੱਲਣ ਦੀ ਸੰਭਾਵਨਾ, ਸਤਾਏਗੀ ਗਰਮੀ

ਬਿਹਾਰ, ਝਾਰਖੰਡ ਅਤੇ ਓਡੀਸ਼ਾ ਸਮੇਤ ਪੂਰਬੀ ਭਾਰਤ ਦੇ ਕਈ ਹਿੱਸਿਆਂ ‘ਚ ਮਈ ‘ਚ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦੀ ਉਮੀਦ ਹੈ ਅਤੇ ਕੁਝ ਦਿਨਾਂ ਤੱਕ ਲੂ ਚੱਲਣ ਦਾ ਪੂਰਵ ਅਨੁਮਾਨ ਹੈ। ਮੌਸਮ ਵਿਗਿਆਨ ਵਿਭਾਗ (IMD) ਨੇ ਇਹ ਜਾਣਕਾਰੀ ਦਿੱਤੀ। IMD ਨੇ ਮਈ ਲਈ ਆਪਣੇ ਮਹੀਨੇਵਾਰ ਤਾਪਮਾਨ ਅਤੇ ਮੀਂਹ ਪੈਣ ਦੀ ਭਵਿੱਖਬਾਣੀ ‘ਚ ਕਿਹਾ ਹੈ ਕਿ […]

ਬਿਹਾਰ, ਝਾਰਖੰਡ ਅਤੇ ਓਡੀਸ਼ਾ ਸਮੇਤ ਪੂਰਬੀ ਭਾਰਤ ਦੇ ਕਈ ਹਿੱਸਿਆਂ ‘ਚ ਮਈ ‘ਚ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦੀ ਉਮੀਦ ਹੈ ਅਤੇ ਕੁਝ ਦਿਨਾਂ ਤੱਕ ਲੂ ਚੱਲਣ ਦਾ ਪੂਰਵ ਅਨੁਮਾਨ ਹੈ। ਮੌਸਮ ਵਿਗਿਆਨ ਵਿਭਾਗ (IMD) ਨੇ ਇਹ ਜਾਣਕਾਰੀ ਦਿੱਤੀ। IMD ਨੇ ਮਈ ਲਈ ਆਪਣੇ ਮਹੀਨੇਵਾਰ ਤਾਪਮਾਨ ਅਤੇ ਮੀਂਹ ਪੈਣ ਦੀ ਭਵਿੱਖਬਾਣੀ ‘ਚ ਕਿਹਾ ਹੈ ਕਿ ਉੱਤਰ-ਪੱਛਮੀ ਅਤੇ ਪੱਛਮੀ-ਮੱਧ ਭਾਰਤ ਦੇ ਕੁਝ ਹਿੱਸਿਆਂ ‘ਚ ਰਾਤ ਦੇ ਸਮੇਂ ਮੌਸਮ ਗਰਮ ਰਹਿਣ ਅਤੇ ਦਿਨ ਵਿਚ ਆਮ ਨਾਲੋਂ ਤਾਪਮਾਨ ਘੱਟ ਰਹਿਣ ਦੀ ਸੰਭਾਵਨਾ ਹੈ।Chance of rain in the month of May
ਵਿਭਾਗ ਨੇ ਕਿਹਾ ਕਿ ਮਈ ‘ਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਸਮੇਤ ਦੇਸ਼ ਦੇ ਉੱਤਰ-ਪੱਛਮੀ ਅਤੇ ਪੱਛਮੀ-ਕੇਂਦਰੀ ਹਿੱਸਿਆਂ ‘ਚ ਆਮ ਜਾਂ ਇਸ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉੱਤਰ-ਪੂਰਬੀ ਖੇਤਰ, ਕੇਰਲ, ਆਂਧਰਾ ਪ੍ਰਦੇਸ਼ ਅਤੇ ਦੱਖਣੀ ਕਰਨਾਟਕ ਦੇ ਕਈ ਹਿੱਸਿਆਂ ‘ਚ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। IMD ਮੁਤਾਬਕ ਮਈ ਵਿਚ 61.4 ਮਿਲੀਮੀਟਰ ਦੀ ਲੰਮੀ ਮਿਆਦ ਦੀ ਔਸਤ (LAP) ਦਾ 91-109 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।Chance of rain in the month of May

ਵਿਭਾਗ ਦੇ ਡਾਇਰੈਕਟਰ ਜਨਰਲ ਮ੍ਰਿਤੁੰਜੇ ਮਹਾਪਾਤਰਾ ਨੇ ਕਿਹਾ ਕਿ ਮਈ ਮਹੀਨੇ ‘ਚ ਬਿਹਾਰ, ਝਾਰਖੰਡ, ਓਡੀਸ਼ਾ, ਗੰਗਾ ਪੱਛਮੀ ਬੰਗਾਲ, ਪੂਰਬੀ ਉੱਤਰ ਪ੍ਰਦੇਸ਼, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਉੱਤਰੀ ਛੱਤੀਸਗੜ੍ਹ ਦੇ ਕੁਝ ਹਿੱਸੇ ਅਤੇ ਪੂਰਬੀ ਮੱਧ ਪ੍ਰਦੇਸ਼, ਤੇਲੰਗਾਨਾ ਅਤੇ ਤੱਟੀ ਗੁਜਰਾਤ ਦੇ ਜ਼ਿਆਦਾਤਰ ਹਿੱਸਿਆਂ ਵਿਚ ਆਮ ਨਾਲੋਂ ਗਰਮ ਹਵਾਵਾਂ ਚੱਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਭੂਮੱਧ ਪ੍ਰਸ਼ਾਂਤ ‘ਚ ਮੌਜੂਦ ਨਿਰਪੱਖ ਅਲ ਨੀਨੋ ਪ੍ਰਭਾਵ ਮਈ ਵਿਚ ਜਾਰੀ ਰਹਿਣ ਦੀ ਸੰਭਾਵਨਾ ਹੈ।Chance of rain in the month of May

ALSO READ :- ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ* ਦੋ ਮਿੰਟ ਦਾ ਮੌਨ ਰੱਖ…

ਕਿਹਾ ਜਾਂਦਾ ਹੈ ਕਿ ਐਲ ਨੀਨੋ ਜਾਂ ਭੂਮੱਧ ਪ੍ਰਸ਼ਾਂਤ ਮਹਾਸਾਗਰ ਦੇ ਗਰਮ ਹੋਣ ਨਾਲ ਭਾਰਤ ਵਿਚ ਮਾਨਸੂਨ ਦਾ ਮੀਂਹ ‘ਤੇ ਅਸਰ ਪੈਂਦਾ ਹੈ। ਇਸ ਤੋਂ ਇਲਾਵਾ ਹਿੰਦ ਮਹਾਸਾਗਰ ਵਿਚ ਸਮੁੰਦਰੀ ਸਤ੍ਹਾ ਦਾ ਤਾਪਮਾਨ (ਜਿਸ ਨੂੰ ਇੰਡੀਅਨ ਓਸ਼ੀਅਨ ਡਾਈਪੋਲ (IOD) ਵੀ ਕਿਹਾ ਜਾਂਦਾ ਹੈ) ਵਰਗੇ ਹੋਰ ਕਾਰਕ ਵੀ ਮੌਸਮ ਨੂੰ ਪ੍ਰਭਾਵਿਤ ਕਰਨ ਲਈ ਜਾਣੇ ਜਾਂਦੇ ਹਨ।

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ