ਚੰਡੀਗੜ੍ਹ ‘ਚ ਬਦਲਿਆ ਸਕੂਲਾਂ ਦਾ ਸਮਾਂ,ਜਾਣੋ ਕਿੰਨੇ ਵਜੇ ਖੁੱਲ੍ਹਣਗੇ ਸਕੂਲ..
By Nirpakh News
On
Chandigarh School Timing Change
Chandigarh School Timing Change
ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸਕੂਲ ਸਵੇਰੇ 9:30 ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹ ਸਕਦੇ ਹਨ ਅਤੇ 3 ਵਜੇ ਜਾਂ ਇਸ ਤੋਂ ਪਹਿਲਾਂ ਬੰਦ ਕਰਨੇ ਪੈਣਗੇ। ਹੁਣ ਤੱਕ ਸਰਕਾਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਸੀ।
ਚੰਡੀਗੜ੍ਹ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ। ਪ੍ਰਸ਼ਾਸਨ ਦਾ ਇਹ ਫੈਸਲਾ 8 ਜਨਵਰੀ ਤੋਂ ਲਾਗੂ ਹੋਵੇਗਾ ਅਤੇ 13 ਜਨਵਰੀ ਤੱਕ ਲਾਗੂ ਰਹੇਗਾ। ਕਿਉਂਕਿ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਕਈ ਦਿਨਾਂ ਤੱਕ ਤਾਪਮਾਨ ਅਜਿਹਾ ਹੀ ਰਹੇਗਾ।
Chandigarh School Timing Change