ਪੰਜਾਬ 'ਚ ਬਦਲਿਆ ਮੌਸਮ ਦਾ ਮਿਜ਼ਾਜ! 3 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਸੜਕਾਂ 'ਤੇ 4 ਫੁੱਟ ਤੱਕ ਪਾਣੀ ਭਰਿਆ

 ਪੰਜਾਬ 'ਚ ਬਦਲਿਆ ਮੌਸਮ ਦਾ ਮਿਜ਼ਾਜ! 3 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਸੜਕਾਂ 'ਤੇ 4 ਫੁੱਟ ਤੱਕ ਪਾਣੀ ਭਰਿਆ

 ਪੰਜਾਬ 'ਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ ਤੇ ਆਖਿਰਕਾਰ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ..  ਹਾਲਾਕਿ ਕਈ ਥਾਵਾਂ ਤੇ ਹਲਕੀ ਕੇ ਕਿਤੇ ਭਾਰੀ ਬਾਰਿਸ਼ ਹੋਈ ਹੈ..ਮਾਨਸੂਨ ਚੰਡੀਗੜ੍ਹ ਰਾਹੀਂ ਪੰਜਾਬ ਵਿੱਚ ਦਾਖਲ ਹੋ ਗਿਆ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਇਹ ਪਹਿਲਾਂ 30 ਜੂਨ ਨੂੰ ਚੰਡੀਗੜ੍ਹ ਆਉਣਾ ਸੀ, ਪਰ ਅੱਜ ਇੱਕ ਦਿਨ ਦੇਰੀ ਨਾਲ ਪਹੁੰਚਿਆ। ਮਾਨਸੂਨ ਦਾ ਰਸਤਾ ਪਿਛਲੇ ਪੰਜ ਸਾਲਾਂ ਤੋਂ ਉਹੀ ਰਿਹਾ ਹੈ। ਇਹ ਉੱਤਰ ਪ੍ਰਦੇਸ਼ ਵਿੱਚੋਂ ਲੰਘਦਾ ਹੈ ਅਤੇ ਹਰਿਆਣਾ ਦੇ ਉੱਪਰਲੇ ਹਿੱਸਿਆਂ ਤੱਕ ਪਹੁੰਚਦਾ ਹੈ।ਜਿਸ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ। ਕਈ ਥਾਵਾਂ 'ਤੇ ਸੜਕਾਂ ਪਾਣੀ ਨਾਲ ਲਬਾਲਬ ਹੋ ਗਈਆਂ ਅਤੇ ਆਵਾਜਾਈ ਵਿੱਚ ਵੀ ਰੁਕਾਵਟ ਆਈ।

ssssssssss

ਮੌਸਮ ਵਿਭਾਗ ਮੁਤਾਬਕ ਮਾਨਸੂਨ 30 ਜੂਨ ਨੂੰ ਚੰਡੀਗੜ੍ਹ ਪਹੁੰਚਣਾ ਸੀ, ਪਰ ਇੱਕ ਦਿਨ ਦੀ ਦੇਰੀ ਨਾਲ ਬੁੱਧਵਾਰ ਨੂੰ ਇਸ ਨੇ ਪੰਜਾਬ ਵਿੱਚ ਐਂਟਰੀ ਕੀਤੀ ਹੈ। ਪਿਛਲੇ ਪੰਜ ਸਾਲਾਂ ਵਾਂਗ ਇਸ ਵਾਰ ਵੀ ਮਾਨਸੂਨ ਉੱਤਰ ਪ੍ਰਦੇਸ਼ ਤੋਂ ਹਰਿਆਣਾ ਦੇ ਅੰਬਾਲਾ ਅਤੇ ਪੰਚਕੂਲਾ ਰਾਹੀਂ ਚੰਡੀਗੜ੍ਹ ਪਹੁੰਚਿਆ ਅਤੇ ਉੱਥੋਂ ਰੂਪਨਗਰ (ਰੋਪੜ), ਹੁਸ਼ਿਆਰਪੁਰ ਅਤੇ ਪਠਾਨਕੋਟ ਵੱਲ ਅੱਗੇ ਵਧਿਆ।ਪਠਾਨਕੋਟ ਵਿੱਚ ਕਰੀਬ ਪੰਜ ਘੰਟੇ ਲਗਾਤਾਰ ਮੀਂਹ ਪੈਣ ਕਾਰਨ ਸ਼ਹਿਰ ਦੀਆਂ ਕਈ ਮੁੱਖ ਸੜਕਾਂ 'ਤੇ 3 ਤੋਂ 4 ਫੁੱਟ ਤੱਕ ਪਾਣੀ ਭਰ ਗਿਆ। ਕਈ ਇਲਾਕਿਆਂ ਵਿੱਚ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਖੱਡੀ ਨਾਲਾ ਵੀ ਉਫਾਨ 'ਤੇ ਆ ਗਿਆ, ਜਿਸ ਕਾਰਨ ਪਾਣੀ ਪੁਲ ਦੇ ਉੱਪਰੋਂ ਵਗਣ ਲੱਗ ਪਿਆ ਅਤੇ ਪ੍ਰਸ਼ਾਸਨ ਨੂੰ ਸੁਰੱਖਿਆ ਦੇ ਮੱਦੇਨਜ਼ਰ ਨਿਗਰਾਨੀ ਵਧਾਉਣੀ ਪਈ।

ਗੁਰਦਾਸਪੁਰ ਅਤੇ ਮੋਹਾਲੀ ਵਿੱਚ ਵੀ ਤੇਜ਼ ਮੀਂਹ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਜਲੰਧਰ ਅਤੇ ਮੋਹਾਲੀ ਵਿੱਚ ਠੰਡੀ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ। ਹਾਲਾਂਕਿ ਕਈ ਇਲਾਕਿਆਂ ਵਿੱਚ ਅਜੇ ਵੀ ਬੱਦਲ ਛਾਏ ਹੋਏ ਹਨ ਅਤੇ ਹੋਰ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ।ਜਲੰਧਰ ਵਿੱਚ ਤੇਜ਼ ਹਨ੍ਹੇਰੀ ਕਾਰਨ ਕੋਰਟ ਰੋਡ 'ਤੇ ਸਫ਼ੈਦੇ ਦਾ ਇੱਕ ਵੱਡਾ ਦਰੱਖਤ ਦੋ ਕਾਰਾਂ ਉੱਤੇ ਡਿੱਗ ਗਿਆ, ਜਿਸ ਨਾਲ ਦੋਵੇਂ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਮੌਸਮ ਵਿਭਾਗ ਨੇ ਪੂਰੇ ਪੰਜਾਬ ਅਤੇ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਆਕਾਸ਼ੀ ਬਿਜਲੀ ਲਸਕ ਸਕਦੀ ਹੈ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਬੇਲੋੜੀ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਵੀਰਵਾਰ ਤੱਕ ਮਾਨਸੂਨ ਪੰਜਾਬ ਅਤੇ ਹਰਿਆਣਾ ਦੇ ਬਾਕੀ ਜ਼ਿਲ੍ਹਿਆਂ ਵਿੱਚ ਵੀ ਪਹੁੰਚ ਜਾਵੇਗਾ। ਮੌਜੂਦਾ ਮੀਂਹ ਦਾ ਮੁੱਖ ਕਾਰਨ ਪਾਕਿਸਤਾਨ ਵੱਲੋਂ ਸਰਗਰਮ ਹੋਇਆ ਵੈਸਟਰਨ ਡਿਸਟਰਬੈਂਸ ਦੱਸਿਆ ਜਾ ਰਿਹਾ ਹੈ, ਜਿਸ ਨੇ ਮਾਨਸੂਨ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ।

ਮੀਂਹ ਪੈਣ ਨਾਲ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.6 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਫਿਰ ਵੀ ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 2.3 ਡਿਗਰੀ ਸੈਲਸੀਅਸ ਵੱਧ ਹੈ। ਮੰਗਲਵਾਰ ਨੂੰ ਫਰੀਦਕੋਟ ਪੰਜਾਬ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Related Posts