ਪੰਜਾਬ ਦੇ ਸਾਬਕਾ CM ਚਰਨਜੀਤ ਚੰਨੀ ਦੀ ਵਿਜੀਲੈਂਸ ਅੱਗੇ ਪੇਸ਼ੀ ਅੱਜ, ਜਾਣੋ ਪੂਰਾ ਮਾਮਲਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅੱਜ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ। ਵਿਜੀਲੈਂਸ ਦੀ ਟੀਮ ਵੱਲੋਂ ਚਰਨਜੀਤ ਚੰਨੀ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਪੁੱਛਗਿੱਛ ਕੀਤੀ ਜਾਵੇਗੀ। ਪਿਛਲੀ ਪੁੱਛਗਿੱਛ ਦੌਰਾਨ ਵਿਜੀਲੈਂਸ ਦੀ ਟੀਮ ਨੇ ਚੰਨੀ ਨੂੰ ਆਪਣੀ ਜਾਇਦਾਦ ਅਤੇ ਬੈਂਕ ਬੈਲੇਂਸ ਦੀ ਜਾਣਕਾਰੀ ਦੇਣ ਵਾਲਾ ਪ੍ਰੋਫਾਰਮਾ ਭਰਨ ਲਈ […]

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅੱਜ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ। ਵਿਜੀਲੈਂਸ ਦੀ ਟੀਮ ਵੱਲੋਂ ਚਰਨਜੀਤ ਚੰਨੀ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਪੁੱਛਗਿੱਛ ਕੀਤੀ ਜਾਵੇਗੀ।

ਪਿਛਲੀ ਪੁੱਛਗਿੱਛ ਦੌਰਾਨ ਵਿਜੀਲੈਂਸ ਦੀ ਟੀਮ ਨੇ ਚੰਨੀ ਨੂੰ ਆਪਣੀ ਜਾਇਦਾਦ ਅਤੇ ਬੈਂਕ ਬੈਲੇਂਸ ਦੀ ਜਾਣਕਾਰੀ ਦੇਣ ਵਾਲਾ ਪ੍ਰੋਫਾਰਮਾ ਭਰਨ ਲਈ ਕਿਹਾ ਸੀ ਅਤੇ 15 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ।

ਇਸ ਤੋਂ ਪਹਿਲਾਂ ਜਦੋਂ ਵਿਜੀਲੈਂਸ ਨੇ ਚੰਨੀ ਤੋਂ ਪੁੱਛਗਿੱਛ ਕੀਤੀ ਸੀ ਤਾਂ ਉਨ੍ਹਾਂ ਨੇ ਵਿਜੀਲੈਂਸ ਦਫ਼ਤਰ ਤੋਂ ਬਾਹਰ ਆ ਕੇ ਮੀਡੀਆ ਨੂੰ ਬਿਆਨ ਦਿੰਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਸੀ ਕਿ ਜੇਕਰ ਵਿਜੀਲੈਂਸ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਆਏ ਹਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲੈਣ ਪਰ ਤੰਗ ਨਾ ਕਰਨ।

Latest

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ
ਯੁੱਧ ਨਸ਼ਿਆਂ ਵਿਰੁੱਧ’; ਪੰਜਾਬ ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਰੱਖਿਆ ਕਰੇਗੀ : ਹਰਜੋਤ ਸਿੰਘ ਬੈਂਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ
ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ
ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ