ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਜੇਜੋਂ ਚੋਅ ਵਿੱਚ ਵਾਪਰੇ ਹਾਦਸੇ ‘ਤੇ ਜਤਾਇਆ ਦੁੱਖ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਜੇਜੋਂ ਚੋਅ ਵਿੱਚ ਵਾਪਰੇ ਹਾਦਸੇ ‘ਤੇ ਜਤਾਇਆ ਦੁੱਖ

Condolences on the accident in Chow ਜੇਜੋਂ ਚੋਅ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਹੋਏ ਇੱਕ ਦਰਦਨਾਕ ਹਾਦਸੇ ‘ਚ ਇੱਕ ਇਨੋਵਾ ਗੱਡੀ ਜਿਸ ਵਿੱਚ 12 ਲੋਕ ਸਵਾਰ ਸਨ, ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਈ। ਇਸ ਹਾਦਸੇ ਵਿੱਚ 9 ਲੋਕਾਂ ਦੀ ਦੁਖਦ ਮੌਤ ਹੋ ਗਈ ਹੈ, ਜਦਕਿ ਦੋ ਲੋਕ ਅਜੇ ਵੀ ਲਾਪਤਾ ਹਨ। ਇੱਕ ਵਿਅਕਤੀ […]

Condolences on the accident in Chow

ਜੇਜੋਂ ਚੋਅ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਹੋਏ ਇੱਕ ਦਰਦਨਾਕ ਹਾਦਸੇ ‘ਚ ਇੱਕ ਇਨੋਵਾ ਗੱਡੀ ਜਿਸ ਵਿੱਚ 12 ਲੋਕ ਸਵਾਰ ਸਨ, ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਈ। ਇਸ ਹਾਦਸੇ ਵਿੱਚ 9 ਲੋਕਾਂ ਦੀ ਦੁਖਦ ਮੌਤ ਹੋ ਗਈ ਹੈ, ਜਦਕਿ ਦੋ ਲੋਕ ਅਜੇ ਵੀ ਲਾਪਤਾ ਹਨ। ਇੱਕ ਵਿਅਕਤੀ ਨੂੰ ਐਨ.ਡੀ.ਆਰ.ਐੱਫ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਸੁਰੱਖਿਅਤ ਬਚਾ ਲਿਆ ਗਿਆ ਹੈ।

ਇਸ ਘਟਨਾ ‘ਤੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੱਲੋਂ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਨੇ ਐਕਸ ‘ਤੇ ਟਵੀਟ ਕਰਦਿਆਂ ਕਿਹਾ ਕਿ, “ਜੇਜੋ (ਹਿਮਾਚਲ-ਪੰਜਾਬ ਬਾਰਡਰ) ਨੇੜੇ ਪਾਣੀ ਦੇ ਤੇਜ਼ ਵਹਾਅ ਕਾਰਨ ਹਾਦਸੇ ਦਾ ਸ਼ਿਕਾਰ ਹੋ ਜਾਣ ਕਾਰਨ ਊਨਾ ਜ਼ਿਲ੍ਹੇ ਦੇ ਪਿੰਡ ਡੇਹਲਾਨ ਦੇ ਕਰੀਬ 9 ਵਿਅਕਤੀਆਂ ਦੇ ਮਾਰੇ ਜਾਣ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ।Condolences on the accident in Chow

ਮੈਂ ਸਥਾਨਕ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਾਂ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ ਅਤੇ ਦੁਖੀ ਪਰਿਵਾਰ ਨੂੰ ਇਸ ਔਖੀ ਘੜੀ ਵਿੱਚ ਹਿੰਮਤ ਬਖਸ਼ੇ।”

also read :- ਦਿਲ ਦੀਆਂ ਨਾੜੀਆਂ ਬਲਾਕ ਹੋਣ ਤੋਂ 10 ਦਿਨ ਪਹਿਲਾ ਸਰੀਰ ਚ ਨਜ਼ਰ ਆਉਂਦੇ ਨੇ ਆਹ ਲੱਛਣ , ਜਾਣ ਲਓ ਇਸਦੇ ਕਾਰਨ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ ਅਤੇ ਇਸ ਸਬੰਧੀ ਊਨਾ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਗਏ ਹਨ।Condolences on the accident in Chow

Related Posts

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ