ਸੰਸਦ ਮੈਂਬਰ ਰਵਨੀਤ ਬਿੱਟੂ ਦੀ ਸਰਕਾਰੀ ਰਿਹਾਇਸ਼ ‘ਤੇ ਚੱਲੀ ਗੋਲੀ, ਸੁਰੱਖਿਆ ਮੁਲਾਜ਼ਮ ਦੀ ਮੌਕੇ ‘ਤੇ ਹੀ ਮੌਤ…

Congress MP Ravneet Bittu

Congress MP Ravneet Bittu

ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ‘ਤੇ ਗੋਲੀ ਚਲਾਈ ਗਈ। ਸੀਆਈਐਸਐਫ ਦਾ ਜਵਾਨ ਰੋਜ਼ ਗਾਰਡਨ ਨੇੜੇ ਬਿੱਟੂ ਦੇ ਸਰਕਾਰੀ ਘਰ ’ਤੇ ਡਿਊਟੀ ’ਤੇ ਸੀ। ਗੋਲੀ ਸ਼ੱਕੀ ਹਾਲਾਤਾਂ ਵਿੱਚ ਚਲਾਈ ਗਈ ਸੀ। ਪਿਸਤੌਲ ‘ਚੋਂ ਚੱਲੀ ਗੋਲੀ ਗਰਦਨ ‘ਚ ਜਾ ਕੇ ਸਿਰ ‘ਚੋਂ ਲੰਘ ਗਈ। ਹਾਦਸਾ ਦੇਰ ਰਾਤ ਵਾਪਰਿਆ।  ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੰਦੀਪ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬਿੱਟੂ ਉਸ ਸਮੇਂ ਘਟਨਾ ਵਾਲੀ ਥਾਂ ‘ਤੇ ਮੌਜੂਦ ਨਹੀਂ ਸੀ।

ਮ੍ਰਿਤਕ ਫੌਜੀ ਦੀ ਪਛਾਣ ਸੰਦੀਪ ਕੁਮਾਰ (32) ਵਾਸੀ ਮੁਜ਼ੱਫਰਨਗਰ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਗੋਲੀ ਦੀ ਆਵਾਜ਼ ਨਾਲ ਪੂਰਾ ਇਲਾਕਾ ਹਿੱਲ ਗਿਆ। ਜਦੋਂ ਉਥੇ ਤਾਇਨਾਤ ਉਸ ਦੇ ਸਾਥੀ ਉਸ ਦੇ ਕਮਰੇ ਦੇ ਨੇੜੇ ਪਹੁੰਚੇ ਤਾਂ ਸੰਦੀਪ ਖੂਨ ਨਾਲ ਲੱਥਪੱਥ ਜ਼ਮੀਨ ‘ਤੇ ਪਿਆ ਸੀ। ਸਿਪਾਹੀਆਂ ਨੇ ਤੁਰੰਤ ਇਸ ਬਾਰੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ। ਸੀਆਈਐਸਐਫ ਅਤੇ ਪੰਜਾਬ ਪੁਲੀਸ ਜਾਂਚ ਵਿੱਚ ਜੁਟੀ ਹੋਈ ਹੈ।

ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਜਦੋਂ ਹੋਰ ਸੁਰੱਖਿਆ ਕਰਮਚਾਰੀ ਕਮਰੇ ਵਿੱਚ ਗਏ ਤਾਂ ਉਨ੍ਹਾਂ ਨੇ ਸੰਦੀਪ ਨੂੰ ਖੂਨ ਨਾਲ ਲਥਪਥ ਅਤੇ ਮ੍ਰਿਤਕ ਪਾਇਆ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਸੀਆਈਐਸਐਫ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਸੀਆਈਐਸਐਫ ਦੇ ਨਾਲ-ਨਾਲ ਪੁਲਿਸ ਵੀ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਇਲਾਕੇ ਦਾ ਰਹਿਣ ਵਾਲਾ ਸੰਦੀਪ ਕੁਮਾਰ ਪਿਛਲੇ ਲੰਬੇ ਸਮੇਂ ਤੋਂ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਸੁਰੱਖਿਆ ਦਸਤੇ ਵਿੱਚ ਤਾਇਨਾਤ ਸੀ। ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਆਪਣੇ ਹੋਰ ਸੁਰੱਖਿਆ ਕਰਮੀਆਂ ਨਾਲ ਲੁਧਿਆਣਾ ਵਿੱਚ ਇੱਕ ਪ੍ਰੋਗਰਾਮ ਵਿੱਚ ਗਏ ਹੋਏ ਸਨ। ਰੋਜ਼ ਗਾਰਡਨ ਨੇੜੇ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਕੁਝ ਸੁਰੱਖਿਆ ਮੁਲਾਜ਼ਮ ਤਾਇਨਾਤ ਸਨ।

ਦੱਸਿਆ ਜਾ ਰਿਹਾ ਹੈ ਕਿ ਸੰਦੀਪ ਕੁਮਾਰ ਆਪਣੇ ਕਮਰੇ ‘ਚ ਬੈਠਾ ਸੀ ਕਿ ਉਸ ਦੇ ਪਿਸਤੌਲ ‘ਚੋਂ ਗੋਲੀ ਚੱਲੀ ਜੋ ਉਸ ਦੀ ਗਰਦਨ ਦੇ ਕੋਲ ਜਾ ਲੱਗੀ। ਸੰਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਘਰ ਦੇ ਅੰਦਰ ਅਤੇ ਬਾਹਰ ਤਾਇਨਾਤ ਸੁਰੱਖਿਆ ਕਰਮਚਾਰੀ ਤੁਰੰਤ ਸੰਦੀਪ ਦੇ ਕਮਰੇ ‘ਚ ਪਹੁੰਚ ਗਏ। ਸੰਦੀਪ ਦੀ ਮੌਤ ਦੀ ਸੂਚਨਾ ਉੱਚ ਅਧਿਕਾਰੀਆਂ ਅਤੇ ਲੁਧਿਆਣਾ ਕਮਿਸ਼ਨਰ ਦਰ ਪੁਲਿਸ ਨੂੰ ਦਿੱਤੀ ਗਈ।

READ ALSO:ਰਾਸ਼ਟਰੀ ਵੋਟਰ ਦਿਵਸ ਮੌਕੇ ਪ੍ਰੋਫੈਸ਼ਨਲ ਮੋਟਰ ਸਾਈਕਲ ਸਵਾਰ ਅਤੇ ਟਰੈਕਟਰ ਰੈਲੀ ਹੋਵੇਗੀ ਖਿੱਚ ਦਾ ਕੇਂਦਰ – ਨੋਡਲ ਅਫਸਰ ਸਵੀਪ

ਜਦੋਂ ਐਮ.ਪੀ ਬਿੱਟੂ ਨੂੰ ਆਪਣੇ ਸੁਰੱਖਿਆ ਕਰਮੀਆਂ ਦੀ ਮੌਤ ਦੀ ਖ਼ਬਰ ਮਿਲੀ ਤਾਂ ਉਹ ਤੁਰੰਤ ਆਪਣੇ ਘਰ ਪਹੁੰਚੇ ਅਤੇ ਮੌਕੇ ‘ਤੇ ਸਾਰੀ ਜਾਣਕਾਰੀ ਇਕੱਠੀ ਕੀਤੀ। ਸੀਆਈਐਸਐਫ ਦੇ ਅਧਿਕਾਰੀ ਅਤੇ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਕੋਠੀ ਦੇ ਅੰਦਰ ਅਤੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਕਿ ਗੋਲੀ ਕਿਵੇਂ ਚਲੀ।

Congress MP Ravneet Bittu