ਅਧਾਰ ਕਾਰਡ ਵਾਲੀਆਂ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਖ਼ਤਰੇ ਦੀ ਘੰਟੀ
Reading the news will increase anxiety.
ਅਧਾਰ ਕਾਰਡ ਵਾਲੀਆਂ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਖ਼ਤਰੇ ਦੀ ਘੰਟੀ

ਸਰਕਾਰ ਵੱਲੋਂ ਲਿਖਤੀ ਭਰੋਸੇ ਵੀ ਦਿੱਤੇ ਗਏ ਹਨ ਇੱਥੋਂ ਤੱਕ ਮੰਗਾਂ ਸਬੰਧੀ ਕਮੇਟੀ ਵੀ ਗਠਿਤ ਕੀਤੀਆਂ ਗਈਆਂ ਸਨ ਪਰ ਦਿੱਤੇ ਸਮੇਂ ਅਨੁਸਾਰ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਮੰਤਰੀ ਪੰਜਾਬ ਵੱਲੋਂ ਪ੍ਰੈੱਸ ਮੀਡੀਆ ’ਚ ਬਿਆਨ ਵੀ ਦਿੱਤਾ ਗਿਆ ਸੀ ਕਿ 16 ਜੁਲਾਈ ਨੂੰ ਮੀਟਿੰਗ ਕੀਤੀ ਜਾਵੇਗੀ ਤੇ ਕੁਝ ਮੰਗਾਂ ਦਾ ਹੱਲ 16 ਜੁਲਾਈ ਨੂੰ ਕਰ ਦਿੱਤਾ ਜਾਵੇਗਾ ਬਾਕੀ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪਾਲਸੀ ’ਤੇ 2 ਮੀਟਿੰਗਾਂ ਕਰਕੇ 28 ਜੁਲਾਈ ਨੂੰ ਪੂਰਨ ਤੌਰ ’ਤੇ ਮੰਗਾਂ ਦਾ ਹੱਲ ਕਰ ਦਿੱਤਾ ਜਾਵੇਗਾ ਪਰ ਮੰਤਰੀ ਵੱਲੋਂ ਕਿਸੇ ਵੀ ਮੰਗ ਦਾ ਮੀਟਿੰਗਾਂ ’ਚ ਅਜੇ ਤੱਕ ਹੱਲ ਨਹੀਂ ਕੀਤਾ ਗਿਆ।
ਹਰਦੀਪ ਸਿੰਘ ਸੈਕਟਰੀ ਨੇ ਕਿਹਾ ਕਿ ਸਰਕਾਰ ਮੰਗਾਂ ਦਾ ਹੱਲ ਕਰਨ ਦੀ ਬਜਾਏ ਵਿਭਾਗਾਂ ਨੂੰ ਨਿਜੀਕਰਨ ਵੱਲ ਲਿਜਾਇਆ ਜਾ ਰਿਹਾ ਹੈ ਵਿਭਾਗਾਂ ਵਿਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਦੀ ਪਾਲਸੀ ਲਿਆਂਦੀ ਜਾ ਰਹੀ ਹੈ। ਕਾਰਪੋਰੇਟ ਘਰਾਣਿਆਂ ਨੂੰ ਵਿਭਾਗਾਂ ਦੀ ਪੂਰਨ ਤੌਰ ’ਤੇ ਲੁੱਟ ਕਰਵਾਉਣ ਦੀ ਮਨਸ਼ਾ ਨਾਲ ਕਿਲੋਮੀਟਰ ਸਕੀਮ ਬੱਸਾਂ ਪਾਈਆਂ ਜਾ ਰਹੀਆਂ ਹਨ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਅਤੇ ਮੈਨੇਜ਼ਮੈਂਟ ਨੇ 28 ਜੁਲਾਈ ਨੂੰ ਮੰਗਾ ਦਾ ਹੱਲ ਨਾ ਕੀਤਾ ਤਾਂ ਬੱਸਾਂ ਬੰਦ ਕਰ ਕੇ ਆਣ ਮਿੱਥੇ ਸਮੇਂ ਲਈ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਤੇ ਮੈਨੇਜਮੈਂਟ ਦੀ ਹੋਵੇਗੀ।