ਦਿੱਲੀ ਦੇ ਜੰਤਰ-ਮੰਤਰ 'ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਦੂਜੇ ਦਿਨ ਵੀ ਪ੍ਰਦਰਸ਼ਨ

ਦਿੱਲੀ ਦੇ ਜੰਤਰ-ਮੰਤਰ 'ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਦੂਜੇ ਦਿਨ ਵੀ ਪ੍ਰਦਰਸ਼ਨ

ਨਵੀਂ ਦਿੱਲੀ: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ 'ਤੇ ਆਇਸਾ (AISA) ਅਤੇ ਖੱਬੇ-ਪੱਖੀ ਜਥੇਬੰਦੀਆਂ ਦਾ ਵਿਰੋਧ ਪ੍ਰਦਰਸ਼ਨ ਸ਼ਨੀਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਜਾਰੀ ਰਿਹਾ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਦਿੱਲੀ ਪੁਲਿਸ ਨੇ ਭਾਰੀ ਬੈਰੀਕੇਡਿੰਗ ਕੀਤੀ ਹੋਈ ਸੀ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋਈ, ਜਿਸ ਮਗਰੋਂ ਲਗਭਗ 150 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਹੋਏ ਪ੍ਰਦਰਸ਼ਨ ਦੌਰਾਨ 1,000 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।

SIR ਪ੍ਰਕਿਰਿਆ ਅਤੇ ਵੋਟਰ ਸੂਚੀ ਵਿੱਚ ਗੜਬੜੀ ਦੇ ਦੋਸ਼ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਜਥੇਬੰਦੀਆਂ—ਜਿਨ੍ਹਾਂ ਵਿੱਚ AISA, SFI, NSUI, 'ਆਪ' (AAP) ਅਤੇ ਹੋਰ ਵਿਦਿਆਰਥੀ ਤੇ ਸਿਆਸੀ ਸੰਗਠਨ ਸ਼ਾਮਲ ਹਨ—ਦਾ ਦੋਸ਼ ਹੈ ਕਿ SIR ਪ੍ਰਕਿਰਿਆ ਦੌਰਾਨ ਵੋਟਰ ਸੂਚੀ ਦੀ ਸੁਧਾਈ ਵਿੱਚ ਵੱਡੇ ਪੱਧਰ 'ਤੇ ਬੇਨਿਯਮੀਆਂ ਹੋਈਆਂ ਹਨ। ਪ੍ਰਦਰਸ਼ਨਕਾਰੀ ਆਗੂ ਨੇਹਾ ਬੋਰਾ ਨੇ ਵੀਡੀਓ ਸੰਦੇਸ਼ ਜਾਰੀ ਕਰਕੇ ਕਿਹਾ ਕਿ ਕਾਰਕੁੰਨ ਹਿਰਾਸਤ ਤੋਂ ਡਰਨ ਵਾਲੇ ਨਹੀਂ ਹਨ ਅਤੇ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਦੂਜੇ ਪਾਸੇ ਮੁੰਬਈ ਵਿੱਚ ਵੀ ਸੀਜੇਪੀ (CJP) ਨੇ ਇਸ ਦਾ ਵਿਰੋਧ ਕੀਤਾ ਅਤੇ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੁੱਖ ਚੋਣ ਕਮਿਸ਼ਨਰ ਨੇ ਅਸਤੀਫ਼ਾ ਨਾ ਦਿੱਤਾ ਤਾਂ ਉਹ 10 ਅਕਤੂਬਰ ਤੋਂ ਜੰਤਰ-ਮੰਤਰ 'ਤੇ ਮੋਰਚਾ ਖੋਲ੍ਹਣਗੇ।

ਚੋਣ ਕਮਿਸ਼ਨਰਾਂ ਦੇ ਇਤਰਾਜ਼ਾਂ ਤੋਂ ਬਾਅਦ ਵਧਿਆ ਵਿਵਾਦ ਇਹ ਮਾਮਲਾ 'ਦ ਇੰਡੀਅਨ ਐਕਸਪ੍ਰੈਸ' ਦੀ ਇੱਕ ਰਿਪੋਰਟ ਤੋਂ ਬਾਅਦ ਹੋਰ ਭਖ ਗਿਆ ਹੈ, ਜਿਸ ਵਿੱਚ ਦੱਸਿਆ ਗਿਆ ਸੀ ਕਿ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਪਿਛਲੇ 10 ਮਹੀਨਿਆਂ ਵਿੱਚ SIR ਨਾਲ ਸਬੰਧਤ ਹੁਕਮਾਂ 'ਤੇ ਘੱਟੋ-ਘੱਟ 14 ਵਾਰ ਲਿਖਤੀ ਇਤਰਾਜ਼ ਦਰਜ ਕਰਵਾਇਆ ਸੀ। ਅਧਿਕਾਰੀਆਂ ਦਾ ਕਹਿਣਾ ਸੀ ਕਿ ਇਹ ਫ਼ੈਸਲੇ ਉਨ੍ਹਾਂ ਦੀ ਜਾਣਕਾਰੀ ਜਾਂ ਸਿਫ਼ਾਰਸ਼ ਤੋਂ ਬਿਨਾਂ ਲਏ ਗਏ। ਹਾਲਾਂਕਿ, ਚੋਣ ਕਮਿਸ਼ਨ ਨੇ ਇਸ 'ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਹੈ ਕਿ ਕਿਸੇ ਵੀ ਸੰਸਥਾ ਵਿੱਚ ਵੱਖੋ-ਵੱਖਰੇ ਵਿਚਾਰ ਹੋਣਾ ਸੁਭਾਵਿਕ ਹੈ ਅਤੇ ਕਮਿਸ਼ਨ ਦੇ ਸਾਰੇ ਹੁਕਮ ਪੂਰੀ ਤਰ੍ਹਾਂ ਕਾਨੂੰਨੀ ਪ੍ਰਕਿਰਿਆ ਅਨੁਸਾਰ ਜਾਰੀ ਕੀਤੇ ਗਏ ਹਨ।

image (4)

ਰਾਹੁਲ ਗਾਂਧੀ ਨੇ ਲਾਏ ਵੋਟ ਚੋਰੀ ਦੇ ਦੋਸ਼ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀ ਪ੍ਰੈੱਸ ਕਾਨਫ਼ਰੰਸ ਕਰਕੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਕਮਿਸ਼ਨਰ 'ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਦੋਸ਼ ਲਾਇਆ ਕਿ ਵੋਟਰ ਸੂਚੀ ਰਾਹੀਂ ਵੋਟਾਂ ਦੀ ਚੋਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਵੇਲੇ ਹੀ ਇਸ ਦਾ ਵਿਰੋਧ ਦਰਜ ਕਰਵਾਇਆ ਸੀ।

Related Posts