20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੋਹਾਲੀ- ਪੰਜਾਬ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਦੀਆਂ ਗੱਲਾਂ ਕਰਦੀ ਰਹੀ ਹੈ। ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਉੱਚ ਅਧਿਕਾਰੀਆਂ ਨੂੰ ਅਜਿਹੀਆਂ ਕਾਰਵਾਈਆਂ ਖਿਲਾਫ਼ ਸਖ਼ਤ ਐਕਸ਼ਨ ਲੈਣ ਦੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹੋਏ ਹਨ। ਪਰ ਹੈਰਾਨੀਜਨਕ ਗੱਲ ਇਹ ਹੈ ਕਿ ਸਖ਼ਤ ਨਿਯਮਾਂ ਅਤੇ ਸਜ਼ਾਵਾਂ ਦੇ ਬਾਵਜੂਦ ਇਸ ਭ੍ਰਿਸ਼ਟਾਚਾਰ ਉੱਤੇ ਨਕੇਲ ਕਿਉਂ ਨਹੀਂ ਕਸੀ ਜਾ ਰਹੀ। ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਰਿਸ਼ਵਤਖ਼ੋਰੀ ਤੋਂ ਬਿਨਾਂ ਕੰਮ ਕਰਨ ਦੀ ਅਪੀਲ ਕੀਤੀ ਗਈ ਹੈ ਫਿਰ ਵੀ ਉਹ ਰਿਸ਼ਵਤ ਲੈਣੋਂ ਬਾਜ਼ ਕਿਉਂ ਨਹੀਂ ਆਉਂਦੇ। ਅਜਿਹੀ ਹੀ ਇੱਕ ਭ੍ਰਿਸ਼ਟ ਘਟਨਾ ਫ਼ਿਰੋਜ਼ਪੁਰ ਤੋਂ ਸਾਹਮਣੇ ਆ ਰਹੀ ਹੈ।  

ਜਿੱਥੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ  ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਸਬ- ਇੰਸਪੈਕਟਰ ਅਤੇ ਉਸਦੇ ਸਾਥੀ ਪ੍ਰਾਈਵੇਟ ਆਪਰੇਟਰ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਾਇਨਾਤ ਪੁਲਿਸ ਚੌਕੀ ਇੰਚਾਰਜ ਸਬ -ਇੰਸਪੈਕਟਰ ਸਰਵਣ ਸਿੰਘ ਅਤੇ ਉਸਦੇ ਸਾਥੀ ਪ੍ਰਦੀਪ ਸਿੰਘ ਪ੍ਰਾਈਵੇਟ ਆਪਰੇਟਰ ਵਜੋਂ ਹੋਈ ਹੈ।

images (29)

Read Also- ਭਾਰਤ ਨੂੰ ਦੋਸਤ ਬੋਲ ਕੇ ਅਮਰੀਕੀ ਪ੍ਰਸ਼ਾਸਨ ਨੇ ਕੱਢੀ ਦੁਸ਼ਮਣੀ, ਭਾਰਤ ’ਤੇ ਲਾਗੂ ਕੀਤਾ 26 ਪ੍ਰਤੀਸ਼ਤ ਟੈਰਿਫ

ਰਾਜ ਵਿਜੀਲੈਂਸ ਬਿਊਰੋ ਨੇ ਜਾਣਕਾਰੀ ਦਿੱਤੀ ਕਿ ਦੋਵੇਂ ਮੁਲਜ਼ਮਾਂ ਵਿਰੁੱਧ ਕੁਲਦੀਪ ਸਿੰਘ ਵਾਸੀ ਮਠੇਰੇ ਪਿੰਡ ,ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਕੇਸ ਦਰਜ ਕੀਤਾ ਗਿਆ ਹੈ।



ਉਨ੍ਹਾਂ  ਕਿਹਾ ਕਿ ਸ਼ਿਕਾਇਤਕਰਤਾ ਨੇ ਦੱਸਿਆ ਹੈ ਕਿ ਸਬ- ਇੰਸਪੈਕਟਰ ਨੇ ਉਸ ਦੇ ਭਰਾ ਵਿਰੁੱਧ ਦਰਜ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਆਪਣੇ ਪ੍ਰਾਈਵੇਟ ਆਪਰੇਟਰ ਪ੍ਰਦੀਪ ਸਿੰਘ ਰਾਹੀਂ 20000 ਰੁਪਏ ਮੌਕੇ ’ਤੇ ਹੀ ਲੈ ਲਏ ਸਨ । ਜਦੋਂ ਮੁਲਜ਼ਮ ਵੱਲੋਂ ਬਾਕੀ ਰਕਮ ਦੀ ਮੰਗ ਕੀਤੀ ਗਈ ਤਾਂ ਸ਼ਿਕਾਇਤਕਰਤਾ ਨੇ ਉਸ ਦੀ  ਵੀਡੀਓ ਵੀ ਰਿਕਾਰਡ ਕਰ ਲਈ ਸੀ ।

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਪੀ.ਸੀ. (ਸੋਧ) ਮੁਤਾਬਿਕ ਸੋਧੇ ਐਕਟ 2018 ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀ ਧਾਰਾ 7 ਦੇ ਤਹਿਤ, ਫਿਰੋਜ਼ਪੁਰ ਦੇ ਵੀ.ਬੀ. ਰੇਂਜ ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Advertisement

Latest

ਮੰਤਰੀ ਡਾ. ਰਵਜੋਤ ਨੇ ਕੀਤੀ ਪਹਿਲ: ਡਾ. ਰਵਜੋਤ ਸਿੰਘ ਦੇ ਸਵੇਰੇ-ਸਵੇਰੇ ਨਿਰੀਖਣ ਨੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ
ਨਕਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਮਿਲੀ ਵੱਡੀ ਸਫਲਤਾ, ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ
ਚੋਣ ਕਮਿਸ਼ਨ ਵੱਲੋਂ ਇੱਕ ਹੋਰ ਸਿਆਸੀ ਪਾਰਟੀ ਦੇ ਵਫ਼ਦ ਨਾਲ ਵਿਚਾਰ ਵਟਾਂਦਰਾ
ਪੰਜਾਬ ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ
ਮਜੀਠਾ ਨਕਲੀ ਸ਼ਰਾਬ ਮਾਮਲਾ: ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, ਡੀਐਸਪੀ ਅਤੇ ਐਸਐਚਓ ਨੂੰ ਕੁਤਾਹੀ ਵਰਤਣ ਲਈ ਕੀਤਾ ਮੁਅੱਤਲ