ਗੈਂਗਸਟਰ ਅਰਸ਼ ਡੱਲਾ ਦੇ 4 ਸਾਥੀ ਗ੍ਰਿਫਤਾਰ, 16 ਜਿੰਦਾ ਕਾਰਤੂਸਾਂ ਸਮੇਤ ਹਥਿਆਰ ਬਰਾਮਦ
DGP Punjab Police ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਨਵਾਂਸ਼ਹਿਰ ਪੁਲਿਸ ਨਾਲ ਮਿਲ ਕੇ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਤਿੰਨ ਨਾਜਾਇਜ਼ ਹਥਿਆਰ ਤੇ 16 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਲਵੇਗੀ। ਇਸ ਸਬੰਧੀ […]
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਨਵਾਂਸ਼ਹਿਰ ਪੁਲਿਸ ਨਾਲ ਮਿਲ ਕੇ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਤਿੰਨ ਨਾਜਾਇਜ਼ ਹਥਿਆਰ ਤੇ 16 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਲਵੇਗੀ। ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ- ਐਂਟੀ ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨੇ ਨਵਾਂਸ਼ਹਿਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਕੈਨੇਡਾ ਸਥਿਤ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਨੇ ਹਾਲ ਹੀ ਵਿੱਚ ਆਪਣੇ ਅਮਰੀਕਾ ਸਥਿਤ ਹੈਂਡਲਰ ਦੇ ਨਿਰਦੇਸ਼ਾਂ ‘ਤੇ ਮੋਹਾਲੀ ਵਿੱਚ ਇੱਕ ਕਾਰ ਐਕਸੈਸਰੀਜ਼ ਸ਼ੋਅਰੂਮ ਵਿੱਚ ਗੋਲੀਬਾਰੀ ਕੀਤੀ ਸੀ। ਇਹ ਮਾਡਿਊਲ ਅਰਸ਼ ਡੱਲਾ ਨਾਲ ਜੁੜਿਆ ਹੋਇਆ ਸੀ ਤੇ ਪੰਜਾਬ ਵਿੱਚ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।
In a major breakthrough, Anti Gangster Task Force (#AGTF) Punjab in a joint operation with @sasnagarpolice has arrested four operatives of #Canada-based Arsh Dalla and another foreign-based handler.
— DGP Punjab Police (@DGPPunjabPolice) December 16, 2024
Arrested persons were involved in recent shootout at a car accessories showroom… pic.twitter.com/MJdKRBaexT
Read Also : ਦੇਸ਼ ਭਰ ‘ਚ ਕਿਸਾਨ ਕੱਢ ਰਹੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
ਫੜੇ ਗਏ ਮੁਲਜ਼ਮਾਂ ਦਾ ਲੰਬਾ ਅਪਰਾਧਿਕ ਇਤਿਹਾਸ ਹੈ ਤੇ ਉਨ੍ਹਾਂ ਖ਼ਿਲਾਫ਼ ਕਈ ਕੇਸ ਦਰਜ ਹਨ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਹਥਿਆਰ ਬਰਾਮਦ ਕਰ ਲਿਆ ਹੈ। ਇਨ੍ਹਾਂ ਵਿੱਚ 16 ਜਿੰਦਾ ਕਾਰਤੂਸ ਅਤੇ ਤਿੰਨ .32 ਕੈਲੀਬਰ ਦੇ ਪਿਸਤੌਲ ਸ਼ਾਮਲ ਹਨ। ਮੋਹਾਲੀ ਵਿੱਚ ਸਟੇਟ ਕ੍ਰਾਈਮ ਯੂਨਿਟ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਨੈਟਵਰਕ ਨੂੰ ਖ਼ਤਮ ਕਰਨ ਲਈ ਸ਼ਾਮਲ ਹੋਰ ਲੋਕਾਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
DGP Punjab Police

