ਪੀ.ਐਸ.ਪੀ.ਸੀ.ਐਲ. ਦਾ ਜੇ.ਈ. 8,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋ ਗ੍ਰਿਫਤਾਰ

ਪੀ.ਐਸ.ਪੀ.ਸੀ.ਐਲ. ਦਾ ਜੇ.ਈ. 8,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋ ਗ੍ਰਿਫਤਾਰ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਵਿਜੀਲੈਂਸ ਬਿਉਰੋ ਪੰਜਾਬ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਸਬ ਡਵੀਜ਼ਨ ਭਾਈਰੂਪਾ, ਜਿਲਾ ਬਠਿੰਡਾ ਦੇ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਪੁਨੀਤ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਅੱਜ ਇਥੇ ਜਾਣਕਾਰੀ ਦਿੰਦੇ […]

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਵਿਜੀਲੈਂਸ ਬਿਉਰੋ ਪੰਜਾਬ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਸਬ ਡਵੀਜ਼ਨ ਭਾਈਰੂਪਾ, ਜਿਲਾ ਬਠਿੰਡਾ ਦੇ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਪੁਨੀਤ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ।

ਅੱਜ ਇਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਦੁੱਲੇਵਾਲਾ, ਜਿਲਾ ਬਠਿੰਡਾ ਦੇ ਵਾਸੀ ਗੁਰਤੇਜ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਗੁਰਤੇਜ਼ ਸਿੰਘ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਬਿਜਲੀ ਮੁਲਾਜਮ ਨੇ ਉਸਦੇ ਖੇਤ ਦੀ ਮੋਟਰ ਦੇ ਬਿਜਲੀ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਜਾਰੀ ਕਰਵਾਉਣ ਬਦਲੇ 12,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਇਹ ਜੇ.ਈ. ਪਹਿਲਾਂ ਹੀ ਉਸ ਕੋਲੋਂ 4,000 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਲੈਣ ਲਈ ਵਾਰ-ਵਾਰ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਉਰੋ ਦੇ ਬਠਿੰਡਾ ਯੂਨਿਟ ਨੇ ਜਾਲ ਵਿਛਾਇਆ ਤੇ ਉਕਤ ਮੁਲਜ਼ਮ ਨੂੰ ਸ਼ਿਕਾਇਤਕਰਤਾ ਕੋਲੋਂ ਦੂਜੀ ਕਿਸ਼ਤ ਵਜੋਂ 8,000 ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਉਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

Also Read : ਲੋਕਾਂ ਨਾਲ ਕੀਤੇ ਬਹੁਤੇ ਵਾਅਦੇ ਸਰਕਾਰ ਨੇ ਇਕ ਸਾਲ ਅੰਦਰ ਹੀ ਪੂਰੇ ਕੀਤੇ: ਮੀਤ ਹੇਅਰ

Tags: news punjab

Related Posts

Latest

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ
#Draft:ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ