ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਫ਼ਰੀ! ਕਿਸੇ ਤੋਂ ਟੈਕਸ ਨਹੀਂ ਲੈਣਗੇ ਮੁਲਾਜ਼ਮ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਫ਼ਰੀ! ਕਿਸੇ ਤੋਂ ਟੈਕਸ ਨਹੀਂ ਲੈਣਗੇ ਮੁਲਾਜ਼ਮ

 Expensive toll plaza will be freeਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ’ਤੇ ਟੋਲ ਯੂਨੀਅਨ ਪੰਜਾਬ ਦੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਈ ਪੰਜਾਬ ਟੋਲ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕੀਤੀ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ’ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਤਨਖ਼ਾਹ 10 ਹਜ਼ਾਰ ਰੁਪਏ ਹੈ, ਜੋ ਕਿ ਕਾਨੂੰਨ […]

 Expensive toll plaza will be free
ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ’ਤੇ ਟੋਲ ਯੂਨੀਅਨ ਪੰਜਾਬ ਦੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਈ ਪੰਜਾਬ ਟੋਲ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕੀਤੀ।

ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ’ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਤਨਖ਼ਾਹ 10 ਹਜ਼ਾਰ ਰੁਪਏ ਹੈ, ਜੋ ਕਿ ਕਾਨੂੰਨ ਅਨੁਸਾਰ 22,000 ਰੁਪਏ ਦੇ ਕਰੀਬ ਬਣਦੀ ਹੈ। ਪ੍ਰਧਾਨ ਲਾਡੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ’ਤੇ ਮੁਲਾਜ਼ਮਾਂ ਨੂੰ ਨਾ ਤਾਂ ਟੋਲ ਭੱਤੇ ਦਿੱਤੇ ਜਾ ਰਹੇ ਹਨ, ਨਾ ਹੀ ਮੁਲਾਜ਼ਮਾਂ ਨੂੰ ਛੁੱਟੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਪੀ. ਐੱਫ. ਕੱਟਿਆ ਜਾਂਦਾ ਹੈ। ਲਾਡੋਵਾਲ ਟੋਲ ਪਲਾਜ਼ਾ ’ਤੇ ਮੁਲਾਜ਼ਮਾਂ ਨੇ ਠੇਕਾ ਪ੍ਰਣਾਲੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜੇਕਰ 16 ਸਤੰਬਰ ਤੱਕ ਟੋਲ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਦਾ ਹੱਲ ਨਾ ਕੀਤਾ ਗਿਆ ਤਾਂ 17 ਸਤੰਬਰ ਨੂੰ ਟੋਲ ਪਲਾਜ਼ਾ ਨੂੰ ਫ਼ਰੀ ਚਲਾਇਆ ਜਾਵੇਗਾ ਤੇ ਕਿਸੇ ਵੀ ਵਾਹਨ ਚਾਲਕ ਨੂੰ ਟੋਲ ਨਹੀਂ ਲਾਉਣ ਦਿੱਤਾ ਜਾਵੇਗਾ। ਇੱਥੇ ਦੱਸ ਦਈਏ ਕਿ ਲਾਡੋਵਾਲ ਟੋਲ ਪਲਾਜ਼ਾ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੈ।Expensive toll plaza will be free

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2024)

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ, ਉਪ ਪ੍ਰਧਾਨ ਸੁਖਜੀਤ ਸਿੰਘ, ਬਲਜਿੰਦਰ ਸਿੰਘ, ਮਨਮੀਤ ਸਿੰਘ, ਕੁਲਜੀਤ ਸਿੰਘ, ਰੋਹਿਤ ਕੁਮਾਰ, ਸੰਗੀਤਾ ਭਾਰਦਵਾਜ, ਸਿਮਰਨਪ੍ਰੀਤ ਕੌਰ, ਰਜਨੀਸ਼ ਕੌਰ, ਸ਼ਰਨਜੀਤ ਸਿੰਘ, ਅਸ਼ਵਨੀ ਕੁਮਾਰ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।Expensive toll plaza will be free

Related Posts

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ