ਮਸ਼ਹੂਰ ਗੀਤਕਾਰ ਤੇ ਗਾਇਕ ਗਿੱਲ ਰੌਂਤਾ 'ਵਾਰਿਸ ਪੰਜਾਬ ਦੇ' 'ਚ ਸ਼ਾਮਲ

ਮਸ਼ਹੂਰ ਗੀਤਕਾਰ ਤੇ ਗਾਇਕ ਗਿੱਲ ਰੌਂਤਾ 'ਵਾਰਿਸ ਪੰਜਾਬ ਦੇ' 'ਚ ਸ਼ਾਮਲ

ਮੋਹਾਲੀ: ਪੰਜਾਬੀ ਸੰਗੀਤ ਜਗਤ ਦੇ ਨਾਮਵਰ ਗੀਤਕਾਰ ਅਤੇ ਗਾਇਕ ਗਿੱਲ ਰੌਂਤਾ ਰਸਮੀ ਤੌਰ 'ਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਵਿੱਚ ਸ਼ਾਮਲ ਹੋ ਗਏ ਹਨ। ਮੋਹਾਲੀ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ, ਦਾਖਾ ਤੋਂ ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਸਮਾਗਮ ਦੀ ਸ਼ੁਰੂਆਤ ਗੁਰੂ ਸਾਹਿਬ ਦੇ ਓਟ-ਆਸਰੇ ਨਾਲ ਹੋਈ।

ਪੁਆਧ ਇਕਾਈ ਦੇ ਨਵੇਂ ਦਫ਼ਤਰ ਦੀ ਸ਼ੁਰੂਆਤ ਗਿੱਲ ਰੌਂਤਾ ਦੇ ਜਥੇਬੰਦੀ ਵਿੱਚ ਸ਼ਾਮਲ ਹੋਣ ਦੇ ਨਾਲ ਹੀ ਇੱਥੇ 'ਵਾਰਿਸ ਪੰਜਾਬ ਦੇ' ਦੀ ਪੁਆਧ ਇਕਾਈ ਦੇ ਨਵੇਂ ਦਫ਼ਤਰ ਦਾ ਵੀ ਉਦਘਾਟਨ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਇਹ ਦਫ਼ਤਰ ਕੇਵਲ ਜਥੇਬੰਦਕ ਸਰਗਰਮੀਆਂ ਤੱਕ ਹੀ ਸੀਮਤ ਨਹੀਂ ਰਹੇਗਾ, ਸਗੋਂ ਇਸ ਦੀ ਵਰਤੋਂ ਇਲਾਕੇ ਦੇ ਵਰਕਰਾਂ ਅਤੇ ਆਮ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ਲਈ ਕੀਤੀ ਜਾਵੇਗੀ। ਇਸ ਦਫ਼ਤਰ ਰਾਹੀਂ ਖੇਤਰ ਵਿੱਚ ਆਗਾਮੀ ਪ੍ਰੋਗਰਾਮਾਂ ਅਤੇ ਗਤੀਵਿਧੀਆਂ ਦੀ ਰੂਪ-ਰੇਖਾ ਉਲੀਕੀ ਜਾਵੇਗੀ।

ਸ਼ਾਮਲ ਹੋਣ ਉਪਰੰਤ ਕੀ ਬੋਲੇ ਗਿੱਲ ਰੌਂਤਾ? ਜਥੇਬੰਦੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਵਿਚਾਰ ਰੱਖਦਿਆਂ ਗਿੱਲ ਰੌਂਤਾ ਨੇ ਕਿਹਾ ਕਿ ਉਹ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਮੁੱਦਿਆਂ ਨੂੰ ਪਹਿਲ ਦਿੰਦੇ ਆਏ ਹਨ। ਹੁਣ ਜਥੇਬੰਦੀ ਦੇ ਮੰਚ ਰਾਹੀਂ ਲੋਕਾਂ ਦੇ ਦਰਮਿਆਨ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਹੱਕੀ ਮੰਗਾਂ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਸਿੱਧਾ ਸੰਪਰਕ ਰੱਖਣਾ ਅਤੇ ਉਨ੍ਹਾਂ ਦੇ ਦੁੱਖ-ਦਰਦ ਨੂੰ ਸਮਝਣਾ ਸਭ ਤੋਂ ਅਹਿਮ ਹੈ।

WhatsApp Image 2026-10-03 at 13.25.22

ਸੰਗਠਨ ਨਾਲ ਜੁੜਨਾ ਸ਼ਲਾਘਾਯੋਗ ਕਦਮ: ਮਨਪ੍ਰੀਤ ਸਿੰਘ ਇਯਾਲੀ ਇਸ ਮੌਕੇ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਦੀਆਂ ਸਨਮਾਨਿਤ ਸ਼ਖ਼ਸੀਅਤਾਂ ਦਾ ਜਥੇਬੰਦੀ ਨਾਲ ਜੁੜਨਾ ਇੱਕ ਹਾਂ-ਪੱਖੀ ਸੁਨੇਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਥੇਬੰਦੀ ਦਾ ਮੂਲ ਉਦੇਸ਼ ਪੰਜਾਬੀਆਂ ਦੇ ਜਜ਼ਬਾਤਾਂ ਅਤੇ ਉਮੀਦਾਂ ਦੀ ਆਵਾਜ਼ ਬਣਨਾ ਹੈ। ਉਨ੍ਹਾਂ ਸਮੂਹ ਵਰਕਰਾਂ ਨੂੰ ਪਾਰਟੀ ਦੇ ਦਾਇਰੇ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਦਾ ਸੱਦਾ ਦਿੱਤਾ।