ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਹੋਇਆ ਦਿਹਾਂਤ

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਹੋਇਆ ਦਿਹਾਂਤ

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਮੰਗਲਵਾਰ ਨੂੰ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ 1:20 ਵਜੇ ਆਖਰੀ ਸਾਹ ਲਿਆ।

ਉਹ ਲੰਬੇ ਸਮੇਂ ਤੋਂ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ। 11 ਮਈ ਨੂੰ ਉਨ੍ਹਾਂ ਦੀ ਹਾਲਤ ਵਿਗੜਨ 'ਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਹ ਜੰਮੂ-ਕਸ਼ਮੀਰ, ਗੋਆ ਅਤੇ ਮੇਘਾਲਿਆ ਦੇ ਰਾਜਪਾਲ ਸਨ।

ਸੱਤਿਆਪਾਲ 23 ਅਗਸਤ 2018 ਤੋਂ 30 ਅਕਤੂਬਰ 2019 ਤੱਕ ਜੰਮੂ-ਕਸ਼ਮੀਰ ਦੇ ਰਾਜਪਾਲ ਸਨ। ਉਨ੍ਹਾਂ ਦੇ ਕਾਰਜਕਾਲ ਦੌਰਾਨ ਅੱਜ ਦੇ ਦਿਨ, 5 ਅਗਸਤ 2019 ਨੂੰ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾ ਦਿੱਤੀ ਗਈ ਸੀ।

Read Also : ਪਾਣੀਪਤ ਦੇ ਹੋਟਲ ਵਿੱਚ ਪੁਲਿਸ ਦੀ ਛਾਪੇਮਾਰੀ ,ਨਾਬਾਲਗ ਕੁੜੀਆਂ ਦੀ ਮੌਜੂਦਗੀ ਬਾਰੇ ਮਿਲੀ ਸੀ ਜਾਣਕਾਰੀ

WhatsApp Image 2025-08-05 at 2.08.00 PM

ਸਤਿਆਪਾਲ ਮਲਿਕ ਬਾਰੇ ਜਾਣੋ...

ਸਤਿਆਪਾਲ ਦਾ ਜਨਮ 24 ਜੁਲਾਈ 1946 ਨੂੰ ਹੋਇਆ ਸੀ। ਉਹ 2018 ਤੋਂ 2019 ਤੱਕ ਜੰਮੂ-ਕਸ਼ਮੀਰ ਦੇ 10ਵੇਂ ਅਤੇ ਆਖਰੀ ਰਾਜਪਾਲ ਸਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਗੋਆ ਅਤੇ ਮੇਘਾਲਿਆ ਦੇ ਰਾਜਪਾਲ ਵਜੋਂ ਵੀ ਸੇਵਾ ਨਿਭਾਈ। ਉਹ 1974-77 ਵਿੱਚ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਮੈਂਬਰ ਸਨ। ਉਹ 1980-86 ਅਤੇ 1986-89 ਵਿੱਚ ਰਾਜ ਸਭਾ ਦੇ ਮੈਂਬਰ ਅਤੇ 1989-91 ਵਿੱਚ 9ਵੀਂ ਲੋਕ ਸਭਾ ਦੇ ਮੈਂਬਰ ਰਹੇ। ਉਹ ਬਿਹਾਰ ਦੇ ਰਾਜਪਾਲ ਵੀ ਰਹੇ।

Tags: