ਬਟਾਲਾ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਕੀਤਾ ਗਿਆ ਖੰਡਿਤ
ਬਟਾਲਾ- ਫਿਲੌਰ 'ਚ ਵਾਪਰੀ ਘਟਨਾ ਤੋਂ ਬਾਅਦ ਹੁਣ ਬਟਾਲਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਬਟਾਲਾ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਖੰਡਿਤ ਕੀਤਾ ਗਿਆ ਹੈ। ਬਟਾਲਾ ਦੇ ਮੀਆਂ ਮੁਹੱਲੇ 'ਚ ਲੱਗੇ ਭਾਰਤ ਰਤਨ ਬਾਬਾ ਸਾਹਿਬ ਦੇ ਬੁੱਤ ਨੂੰ ਕਿਸੇ ਸ਼ਰਾਰਤੀ ਅਨਸਰ ਵੱਲੋਂ ਬੀਤੀ ਰਾਤ ਨੁਕਸਾਨ ਪਹੁੰਚਾਇਆ ਗਿਆ ।
ਮੀਆਂ ਮੁਹੱਲਾ ਚੌਂਕ 'ਚ ਲੱਗੇ ਬੁੱਤ ਦੇ ਇੱਕ ਹੱਥ ਦੀ ਇੱਕ ਉਂਗਲ ਟੁੱਟੀ ਹੋਈ ਹੈ। ਘਟਨਾ ਦਾ ਪਤਾ ਬੁੱਧਵਾਰ ਸਵੇਰੇ 9 ਵਜੇ ਤੋਂ ਬਾਅਦ ਲੱਗਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਜਿੱਥੇ ਪੁਲਿਸ ਪ੍ਰਸ਼ਾਸਨ ਵੱਡੀ ਗਿਣਤੀ 'ਚ ਪਹੁੰਚ ਗਿਆ ਹੈ, ਉੱਥੇ ਲੋਕਾਂ 'ਚ ਭਾਰੀ ਰੋਹ ਪਾਇਆ ਜਾ ਰਿਹਾ ਹੈ।
Read Also- ਪੰਜਾਬ ‘ਚ ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਸਬੰਧੀ ਨਵੇਂ ਹੁਕਮ ਹੋਏ ਜਾਰੀ
ਮੌਕੇ 'ਤੇ ਪੁੱਜੇ ਲੋਕਾਂ ਨੇ ਨਾਅਰੇਬਾਜ਼ੀ ਵੀ ਕੀਤੀ ਹੈ। DSP ਸਿਟੀ ਸੰਜੀਵ ਕੁਮਾਰ ਨੇ ਕਿਹਾ ਕਿ ਉਹਨਾਂ ਨੂੰ ਇਸ ਘਟਨਾ ਸਬੰਧੀ ਸਵੇਰੇ 9:15 'ਤੇ ਸੂਚਨਾ ਮਿਲੀ ਹੈ। ਉਹਨਾਂ ਕਿਹਾ ਕਿ ਆਸ-ਪਾਸ ਦੇ ਸੀਸੀਟੀਵੀ ਫੁਟੇਜ ਦੇਖੇ ਜਾ ਰਹੇ ਹਨ ਅਤੇ ਉਸ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋਵੇਗੀ ਕਿ ਕਿਸ ਨੇ ਬੁੱਤ ਨਾਲ ਛੇੜਖਾਨੀ ਕੀਤੀ ਹੈ।
ਹਾਲਾਂਕਿ ਅਜੇ ਤੱਕ ਮੁਲਜ਼ਮ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਸੀਸੀਟੀਵੀ ਦੀ ਮਦਦ ਨਾਲ ਜਾਣਕਾਰੀ ਘੋਖਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਵੱਲੋਂ ਵੀ ਕੁਝ ਸਪਸ਼ਟ ਨਹੀਂ ਕੀਤਾ ਗਿਆ। ਮੁਲਜ਼ਮ ਦੀ ਪਛਾਣ ਹੋਣ ਤੋਂ ਬਾਅਦ ਹੀ ਪੁਲਿਸ ਕੁਝ ਸਪਸ਼ਟ ਕਹਿ ਸਕਦੀ ਹੈ। ਸਪਸ਼ਟੀਕਰਨ ਤੋਂ ਬਾਅਦ ਹੀ ਸ਼ਰਾਰਤੀ ਅਨਸਰ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਹੈਰਾਨੀਜਨਕ ਤੱਥ ਇਹ ਹੈ ਕਿ ਦੇਸ਼ ਸਮੇਤ ਕਈ ਸੂਬਿਆਂ ਵਿੱਚ ਅਜਿਹੀਆਂ ਵਾਰਦਾਤਾਂ ਵਾਪਰਦੀਆਂ ਰਹਿੰਦੀਆਂ ਹਨ। ਇਸ ਦੇ ਬਾਵਜੂਦ ਵੀ ਸਰਕਾਰ ਵੱਲੋਂ ਕੋਈ ਚੌਕਸੀ ਨਹੀਂ ਦਿਖਾਈ ਜਾ ਰਹੀ ਹੈ।
Related Posts
Advertisement
