ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ GP AAP ‘ਚ ਹੋਏ ਸ਼ਾਮਿਲ CM ਮਾਨ ਦੀ ਮੌਜ਼ੂਦਗੀ ‘ਚ ਫੜ੍ਹਿਆ ਆਮ ਆਦਮੀ ਪਾਰਟੀ ਦਾ ਪੱਲਾ
GP AAP Party Joining
GP AAP Party Joining
ਪੰਜਾਬ ਦੇ ਫਤਿਹਗੜ੍ਹ ਸਾਹਿਬ ਤੋਂ ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ‘ਚ ਸੀਐੱਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਉਹ ਲੋਕ ਸਭਾ ਚੋਣਾਂ ਵਿੱਚ ਫਤਿਹਗੜ੍ਹ ਤੋਂ ‘ਆਪ’ ਦੇ ਉਮੀਦਵਾਰ ਹੋ ਸਕਦੇ ਹਨ।
ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜੀ.ਪੀ ਨੇ ਕਿਹਾ ਕਿ ਕਾਂਗਰਸ ਵਿੱਚ ਅਨੁਸ਼ਾਸਨ ਨਹੀਂ ਹੈ। ਕਾਂਗਰਸ ਦਾ ਹਰ ਆਗੂ ਪਰਿਵਾਰ ਬਾਰੇ ਸੋਚਦਾ ਹੈ।
ਗੁਰਪ੍ਰੀਤ ਸਿੰਘ ਜੀਪੀ ਮੁਹਾਲੀ ਦਾ ਰਹਿਣ ਵਾਲਾ ਹੈ। ਉਨ੍ਹਾਂ ਨੂੰ 2017 ਵਿੱਚ ਬੱਸੀ ਪਠਾਣਾਂ ਤੋਂ ਕਾਂਗਰਸ ਨੇ ਟਿਕਟ ਦਿੱਤੀ ਸੀ ਅਤੇ ਜੀਪੀ ਨੇ ‘ਆਪ’ ਦੇ ਸੰਤੋਖ ਸਿੰਘ ਸਲਾਣਾ ਅਤੇ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਨੂੰ ਹਰਾਇਆ ਸੀ। 2022 ‘ਚ ‘ਆਪ’ ਦੇ ਰੁਪਿੰਦਰ ਸਿੰਘ ਹੈਪੀ ਤੋਂ ਹਾਰ ਗਏ ਸਨ
ਗੁਰਪ੍ਰੀਤ ਸਿੰਘ ਜੀਪੀ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਤੋਂ ਜ਼ਿਆਦਾ ਨਾਰਾਜ਼ ਹਨ। ਕਿਉਂਕਿ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਵੀ ਬੱਸੀ ਪਠਾਣਾਂ ਤੋਂ ਕਾਂਗਰਸ ਦੀ ਟਿਕਟ ਮੰਗਦੇ ਸਨ। ਉਸ ਸਮੇਂ ਜੀ.ਪੀ ਨੇ ਬੜੀ ਮੁਸ਼ਕਲ ਨਾਲ ਟਿਕਟ ਹਾਸਲ ਕੀਤੀ। ਉਦੋਂ ਚੰਨੀ ਦੇ ਭਰਾ ਨੇ ਆਜ਼ਾਦ ਚੋਣ ਲੜੀ ਸੀ। ਜੀਪੀ ਆਪਣੀ ਹਾਰ ਲਈ ਚੰਨੀ ਦੇ ਭਰਾ ਨੂੰ ਵੀ ਜ਼ਿੰਮੇਵਾਰ ਠਹਿਰਾ ਰਿਹਾ ਹੈ। ਪਾਰਟੀ ਹਾਈਕਮਾਂਡ ਨੇ ਚੰਨੀ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਜਿਸ ਕਾਰਨ ਜੀਪੀ ਨਾਰਾਜ਼ ਹਨ।
READ ALSO: ਵਿਗੜੇਗਾ ਮੌਸਮ, ਪਹਾੜਾਂ ‘ਤੇ ਬਰਫ਼ਬਾਰੀ, ਪੰਜਾਬ-ਹਰਿਆਣਾ ਸਣੇ ਕਈ ਥਾਂਵਾ ‘ਤੇ ਮੀਂਹ, ਤੂਫ਼ਾਨ ਦਾ ਯੈਲੋ ਅਲਰਟ
ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਨੇ ਗੁਰਪ੍ਰੀਤ ਸਿੰਘ ਜੀਪੀ ਨੂੰ ਮਨਾਉਣ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹਾ ਪ੍ਰਧਾਨ ਬਣਾਇਆ ਸੀ। ਦੱਸਿਆ ਜਾ ਰਿਹਾ ਹੈ ਕਿ ਹੁਣ ਜਦੋਂ ਜੀਪੀ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਟਿਕਟ ਦੀ ਮੰਗ ਕਰ ਰਹੇ ਸਨ ਤਾਂ ਪਾਰਟੀ ਨੇ ਉਨ੍ਹਾਂ ਨੂੰ ਇਨਕਾਰ ਕਰ ਦਿੱਤਾ ਸੀ। ਜਿਸ ਕਾਰਨ ਉਨ੍ਹਾਂ ਪਾਰਟੀ ਛੱਡ ਦਿੱਤੀ।
GP AAP Party Joining