ਪੰਜਾਬ ‘ਚ ਗ੍ਰਾਮ ਪੰਚਾਇਤਾਂ ਭੰਗ ਕਰਨ ਦੀ ਤਿਆਰੀ! ਜਲਦ ਹੋ ਸਕਦੀਆਂ ਨੇ ਸਰਪੰਚੀ ਦੀਆਂ ਚੋਣਾਂ..

Gram Panchayats in Punjab

Gram Panchayats in Punjab

ਪੰਜਾਬ ਸਰਕਾਰ ਵਲੋਂ ਗ੍ਰਾਮ ਪੰਚਾਇਤਾਂ ਭੰਗ ਕਰਨ ਦੀ ਤਿਆਰੀ ਕਰ ਲਈ ਗਈ ਹੈ। ਇਸ ਸਬੰਧੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ‘ਚ ਕਿਹਾ ਗਿਆ ਹੈ ਕਿ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ, ਜਿਨ੍ਹਾਂ ਦੀ ਮਿਆਦ ਪੂਰੀ ਹੋ ਚੁੱਕੀ ਹੈ, ਨੂੰ ਭੰਗ ਕਰਕੇ ਕੰਮ ਚਲਾਉਣ ਲਈ ਪ੍ਰਬੰਧਕ ਲਗਾਉਣ ਦੀ ਤਿਆਰੀ ਕੀਤੀ ਜਾਵੇ।

ਇਸ ਸਬੰਧੀ ਜ਼ਿਲ੍ਹਾ ਵਿਕਾਸ ਅਫ਼ਸਰਾਂ ਕੋਲੋਂ ਵੱਖ-ਵੱਖ ਪਿੰਡਾਂ ‘ਚ ਪ੍ਰਬੰਧਕ ਲਗਾਉਣ ਲਈ ਅਧਿਕਾਰੀਆਂ ਦੇ ਨਾਵਾਂ ਦੀ ਮੰਗ 16 ਜਨਵਰੀ ਤੱਕ ਕਰ ਲਈ ਗਈ ਹੈ। ਇਸ ਲਈ ਇਹ ਮੰਨਿਆ ਜਾ ਰਿਹਾ ਹੈ ਕਿ ਪੂਰੇ ਸੂਬੇ ‘ਚ ਜਲਦੀ ਹੀ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ।

READ ALSO:ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ

ਦੱਸਣਯੋਗ ਹੈ ਕਿ ਪਹਿਲਾਂ ਪੰਜਾਬ ਸਰਕਾਰ ਵਲੋਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਸੀ ਪਰ ਮਾਮਲਾ ਅਦਾਲਤ ‘ਚ ਜਾਣ ਮਗਰੋਂ ਇਨ੍ਹਾਂ ਪੰਚਾਇਤਾਂ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਸੀ। ਹੁਣ ਇਕ ਵਾਰ ਫਿਰ ਇਨ੍ਹਾਂ ਪੰਚਾਇਤਾਂ ਨੂੰ ਭੰਗ ਕਰਨ ਦੀ ਤਿਆਰੀ ਚੱਲ ਰਹੀ ਹੈ।

Gram Panchayats in Punjab