ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਵਾਸਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੌਰੇ ਦੀ ਸ਼ੁਰੂਆਤ

ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਵਾਸਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੌਰੇ ਦੀ ਸ਼ੁਰੂਆਤ

ਅਪ੍ਰੈਲ ਮਹੀਨੇ ਵਿਚ ਕਰਨਗੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸਰਹੱਦੀ ਜ਼ਿਲ੍ਹੇ ਫਾਜਿਲਕਾ ਤੋਂ ਦੌਰੇ ਦੀ ਸ਼ੁਰੂਆਤ ਸਕੂਲ ਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਜ਼ਮੀਨੀ ਲੋੜਾਂ ਨੂੰ ਚੰਗੀ ਤਰ੍ਹਾਂ ਵਾਚਣਾ ਜ਼ਰੂਰੀ : ਹਰਜੋਤ ਸਿੰਘ ਬੈਂਸ ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ ਸਕੂਲ ਸਿੱਖਿਆ ਮੰਤਰੀ ਸ. ਹਰਜੋਤ […]

ਅਪ੍ਰੈਲ ਮਹੀਨੇ ਵਿਚ ਕਰਨਗੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ

ਸਰਹੱਦੀ ਜ਼ਿਲ੍ਹੇ ਫਾਜਿਲਕਾ ਤੋਂ ਦੌਰੇ ਦੀ ਸ਼ੁਰੂਆਤ

ਸਕੂਲ ਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਜ਼ਮੀਨੀ ਲੋੜਾਂ ਨੂੰ ਚੰਗੀ ਤਰ੍ਹਾਂ ਵਾਚਣਾ ਜ਼ਰੂਰੀ : ਹਰਜੋਤ ਸਿੰਘ ਬੈਂਸ

ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕੀਤਾ ਹੈ।

ਇਸ ਦੌਰੇ ਦੀ ਸ਼ੁਰੂਆਤ ਅੱਜ ਫਾਜ਼ਿਲਕਾ ਜ਼ਿਲ੍ਹੇ ਤੋਂ ਕੀਤੀ ਜਾ ਰਹੀ ਅਤੇ ਇਹ ਪੂਰੇ ਅਪ੍ਰੈਲ ਮਹੀਨੇ ਦੌਰਾਨ ਜਾਰੀ ਰਹੇਗਾ।

Also Read : ਐਲੋਨ ਮਸਕ ਦੇ ਟਵੀਟ ਦੱਸਦੇ ਹਨ ਕਿ ਉਸਨੇ ਟਵਿੱਟਰ ਬਲੂ ਬਰਡ ਲੋਗੋ ਕਿਉਂ ਬਦਲਿਆ

ਸ. ਬੈਂਸ ਆਪਣੇ ਇਸ ਦੌਰੇ ਦੀ ਸ਼ੁਰੂਆਤ 4 ਅਪ੍ਰੈਲ 2023 ਨੂੰ ਫਾਜਿਲਕਾ ਤੋਂ ਕਰ ਰਹੇ ਹਨ ਅਤੇ 5 ਅਪ੍ਰੈਲ ਨੂੰ ਫਿਰੋਜਪੁਰ, 6 ਅਪ੍ਰੈਲ ਨੂੰ ਰੋਪੜ ਤੇ ਮੋਹਾਲੀ, 7 ਅਤੇ 8 ਅਪ੍ਰੈਲ ਨੂੰ ਅੰਮ੍ਰਿਤਸਰ, 12 ਅਤੇ 13 ਅਪ੍ਰੈਲ ਨੂੰ ਤਰਨਤਾਰਨ, ਕਪੂਰਥਲਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, 17 ਅਪ੍ਰੈਲ ਨੂੰ ਜਲੰਧਰ, 18 ਅਪ੍ਰੈਲ ਨੂੰ ਫ਼ਤਹਿਗੜ੍ਹ ਸਾਹਿਬ, 20, 21 ਅਤੇ 22 ਅਪ੍ਰੈਲ ਨੂੰ ਪਟਿਆਲਾ, ਲੁਧਿਆਣਾ, ਮਲੇਰਕੋਟਲਾ, ਫਰੀਦਕੋਟ, ਮੋਗਾ ਅਤੇ ਬਰਨਾਲਾ, 24 ਅਪ੍ਰੈਲ ਨੂੰ ਸੰਗਰੂਰ ਅਤੇ ਮਾਨਸਾ, 27, 28 ਅਤੇ 29 ਅਪ੍ਰੈਲ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਅਤੇ ਗੁਰਦਾਸਪੁਰ ਜਿਲੇ ਦੇ ਸਕੂਲਾਂ ਦਾ ਨਿਰੀਖਣ ਕਰਨਗੇ।

ਇਸ ਦੌਰੇ ਦੌਰਾਨ ਸ. ਹਰਜੋਤ ਸਿੰਘ ਬੈਂਸ ਨਵੇਂ ਦਾਖਲੇ, ਕਿਤਾਬਾਂ, ਵਰਦੀਆਂ, ਸਕੂਲਾਂ ਦੇ ਮੁਢਲੇ ਢਾਂਚੇ ਬਾਰੇ ਜਾਣਕਾਰੀ ਹਾਸਿਲ ਕਰਨਗੇ।

ਆਪਣੇ ਇਸ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀਆਂ ਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਜ਼ਮੀਨੀ ਲੋੜਾਂ ਨੂੰ ਸਮਝ ਕੇ ਬਣਾਇਆ ਜਾ ਸਕਦਾ ਹੈ ਜਿਸ ਲਈ ਚੰਡੀਗੜ੍ਹ ਦੇ ਦਫ਼ਤਰਾਂ ਵਿਚ ਬੈਠਣ ਦੀ ਥਾਂ ਇਹ ਦੌਰਾ ਬਹੁਤ ਜ਼ਰੂਰੀ ਹੈ।

ਉਹਨਾਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਉੱਚ ਮਿਆਰਾਂ ਵਾਲੀ ਸਿੱਖਿਆ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ ਜਿਸਦੀ ਪੂਰਤੀ ਵਾਸਤੇ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ।

Tags: news punjab

Related Posts

Latest

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ
ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ
ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ