ਲੁਧਿਆਣਾ ‘ਚ ਗੁਲਜਾਰ ਗਰੁੱਪ ਦੇ ਮਾਲਕ ਗ੍ਰਿਫਤਾਰ,ਕੋਲਕਾਤਾ ਪੁਲਿਸ ਤੇ CID ਟੀਮ ਨੇ ਕੀਤੀ ਕਾਰਵਾਈ

ਲੁਧਿਆਣਾ ‘ਚ ਗੁਲਜਾਰ ਗਰੁੱਪ ਦੇ ਮਾਲਕ ਗ੍ਰਿਫਤਾਰ,ਕੋਲਕਾਤਾ ਪੁਲਿਸ ਤੇ CID ਟੀਮ ਨੇ ਕੀਤੀ ਕਾਰਵਾਈ

Guljar group owner arrested ਲੁਧਿਆਣਾ ਦੇ ਨਾਮਵਰ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਦੇ ਮਾਲਕ ਨੂੰ ਪੁਲਿਸ ਨੇ ਕਰੋੜਾਂ ਦੀ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸ਼ਨੀਵਾਰ ਦੇਰ ਰਾਤ ਕੋਲਕਾਤਾ ਤੋਂ ਆਈ ਪੁਲਿਸ ਤੇ ਸੀਆਈਡੀ ਟੀਮ ਨੇ ਸ਼ਹਿਰ ਵਿੱਚ ਦਸਤਕ ਦਿੱਤੀ। ਉਨ੍ਹਾਂ ਨੂੰ ਸੂਚਨਾ ਸੀ ਕਿ ਗੁਲਜ਼ਾਰ ਗਰੁੱਪ ਦਾ ਮਾਲਕ ਸ਼ਹਿਰ ‘ਚ ਹੈ। ਦੱਸਿਆ ਜਾ ਰਿਹਾ […]

Guljar group owner arrested

ਲੁਧਿਆਣਾ ਦੇ ਨਾਮਵਰ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਦੇ ਮਾਲਕ ਨੂੰ ਪੁਲਿਸ ਨੇ ਕਰੋੜਾਂ ਦੀ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸ਼ਨੀਵਾਰ ਦੇਰ ਰਾਤ ਕੋਲਕਾਤਾ ਤੋਂ ਆਈ ਪੁਲਿਸ ਤੇ ਸੀਆਈਡੀ ਟੀਮ ਨੇ ਸ਼ਹਿਰ ਵਿੱਚ ਦਸਤਕ ਦਿੱਤੀ। ਉਨ੍ਹਾਂ ਨੂੰ ਸੂਚਨਾ ਸੀ ਕਿ ਗੁਲਜ਼ਾਰ ਗਰੁੱਪ ਦਾ ਮਾਲਕ ਸ਼ਹਿਰ ‘ਚ ਹੈ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਛਾਪਾ ਮਾਰ ਕੇ ਦੋਵਾਂ ਭਰਾਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ ਮਾਲਕਾਂ ਦੀ ਪਛਾਣ ਹਰਕੀਰਤ ਸਿੰਘ ਅਤੇ ਗੁਰਕੀਰਤ ਸਿੰਘ ਵਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਗੁਰਕੀਰਤ ਸਿੰਘ ਦਾ ਮੈਡੀਕਲ ਕਰਵਾਇਆ ਹੈ।

ਦੋਵਾਂ ਭਰਾਵਾਂ ‘ਤੇ ਜੇਆਈਐਸ ਗਰੁੱਪ ਕੋਲਕਾਤਾ ਨਾਲ 25 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। ਆਡਿਟ ਦੌਰਾਨ ਇਹ ਧੋਖਾਧੜੀ ਸਾਹਮਣੇ ਆਈ ਹੈ। ਕੋਲਕਾਤਾ ਤੋਂ ਆਈ ਟੀਮ ਨੇ ਥਾਣਾ ਡਿਵੀਜ਼ਨ ਨੰਬਰ 5 ਵਿੱਚ ਦੋਵਾਂ ਭਰਾਵਾਂ ਤੋਂ ਕਰੀਬ ਇੱਕ ਘੰਟੇ ਤੱਕ ਪੁੱਛਗਿੱਛ ਕੀਤੀ। ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਟੀਮ ਨੇ ਕੁਝ ਦਸਤਾਵੇਜ਼ ਵੀ ਚੈੱਕ ਕੀਤੇ ਹਨ।

Read Also :ਸੁਖਬੀਰ ਬਾਦਲ ਤੋਂ ਬਾਅਦ ਹੁਣ ਬਾਗੀ ਧੜੇ ਦੀ ਵਾਰੀ, ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਇਹ ਲੀਡਰ ਹੋਣ ਜਾ ਰਹੇ ਪੇਸ਼

ਰਾਤ ਕਰੀਬ 11.15 ਵਜੇ ਪੁਲਿਸ ਨੇ ਮੁਲਜ਼ਮ ਦਾ ਮੈਡੀਕਲ ਕਰਵਾਇਆ। ਕੋਲਕਾਤਾ ਦੀ ਟੀਮ ਨੇ ਉਨ੍ਹਾਂ ਨੂੰ ਐਤਵਾਰ ਨੂੰ ਅਦਾਲਤ ‘ਚ ਪੇਸ਼ ਕਰਕੇ ਕੋਲਕਾਤਾ ਲੈ ਜਾਵੇਗਾ। ਇਸ ਮਾਮਲੇ ਸਬੰਧੀ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦੇਰ ਰਾਤ ਤੱਕ ਚੁੱਪ ਧਾਰੀ ਰੱਖੀ।

Guljar group owner arrested

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ