ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ 

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ 

HARJOT SINGH BAINS

ਚੰਡੀਗੜ੍ਹ, 29 ਜੁਲਾਈ, 2023

 HARJOT SINGH BAINS ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ. – ਸੀ 56 ਦੀ ਲਾਂਚ ਦੇ  ਗਵਾਹ ਬਨਣ ਲਈ ਰਵਾਨਾ ਹੋਏ ਹਨ। READ ALSO : ਮੁੱਖ ਮੰਤਰੀ ਭਗਵੰਤ ਮਾਨ ਭਲਕੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਕਰਨਗੇ ਰਵਾਨਾ: ਹਰਜੋਤ ਸਿੰਘ

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਇਨ੍ਹਾਂ ਵਿਦਿਆਰਥੀਆਂ ਦਾ ਇਸ ਸਬੰਧੀ ਆਉਣ ਵਾਲਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। HARJOT SINGH BAINS

ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਵਿਦਿਆਰਥੀਆਂ ਦੇ ਮਨ ਵਿਚ ਸਾਇੰਸ ਵਿਸ਼ੇ ਸਬੰਧੀ ਵਿਸ਼ੇਸ਼ ਲਗਾਉ ਪੈਦਾ ਕਰਨ ਦਾ ਹੈ ਤਾਂ ਜ਼ੋ ਸਾਡੇ ਵਿਦਿਆਰਥੀ ਨਵੀਂ ਖੋਜ਼ਾਂ ਨਾਲ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ।  HARJOT SINGH BAINS