ਪੰਜਾਬ 'ਚ ਅਗਲੇ 24 ਘੰਟੇ ਇਨ੍ਹਾਂ ਜ਼ਿਲ੍ਹਿਆਂ ਲਈ ਭਾਰੀ
Warning of lightning and strong winds with rain
ਮੀਂਹ ਨਾਲ ਬਿਜਲੀ ਲਿਸ਼ਕਣ ਤੇ ਤੇਜ਼ ਹਵਾਵਾਂ ਦੀ ਚਿਤਾਵਨੀ
ਮੌਸਮ ਵਿਭਾਗ ਵੱਲੋਂ ਤਾਜ਼ਾ ਭਵਿੱਖਬਾਣੀ ਅਨੁਸਾਰ ਪੰਜਾਬ ਦੇ ਕਈ ਹਿੱਸਿਆਂ 'ਚ ਆਉਣ ਵਾਲੇ ਘੰਟਿਆਂ 'ਚ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਮੀਂਹ ਨਾਲ ਅਸਮਾਨੀ ਬਿਜਲੀ ਲਿਸ਼ਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੱਗਣ ਦੀ ਵੀ ਸੰਭਾਵਨਾ ਜਤਾਈ ਗਈ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਹਿੱਸਿਆਂ 'ਚ 28 ਜੁਲਾਈ ਤੋਂ 1 ਅਗਸਤ ਤੱਕ ਮੀਂਹ ਦੀ ਸੰਭਾਵਨਾ ਜਤਾਈ ਹੈ। ਅੱਜ ਵਿਭਾਗ ਨੇ ਸੰਗਰੂਰ, ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਲਈ ਤੇਜ਼ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ ਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਦਰਮਿਆਨੀ ਮੀਂਹ (25-50%) ਪੈਣ ਦੀ ਸੰਭਾਵਨਾ ਹੈ। 29 ਜੁਲਾਈ ਨੂੰ ਜ਼ਿਆਦਾਤਰ ਥਾਵਾਂ ’ਤੇ ਹਲਕਾ ਮੀਂਹ ਪਵੇਗਾ। 30 ਜੁਲਾਈ ਨੂੰ ਨਵਾਂਸ਼ਹਿਰ, ਰੂਪਨਗਰ, ਹੁਸ਼ਿਆਰਪੁਰ ਆਦਿ ਵਿੱਚ ਫਿਰ ਕੁਝ ਹਿੱਸਿਆਂ 'ਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।
31 ਜੁਲਾਈ ਨੂੰ ਹੋਸ਼ਿਆਰਪੁਰ, ਤਰਨ ਤਾਰਨ, ਕਪੂਰਥਲਾ ਆਦਿ ਜ਼ਿਲ੍ਹਿਆਂ ਵਿੱਚ ਵੀ ਦਰਮਿਆਨਾ ਮੀਂਹ ਪੈ ਸਕਦਾ ਹੈ। 1 ਅਗਸਤ 2025 ਨੂੰ ਹੋਸ਼ਿਆਰਪੁਰ, ਪਠਾਨਕੋਟ, ਰੂਪਨਗਰ ਆਦਿ ਵਿੱਚ 50 ਫੀਸਦੀ ਤੋਂ ਵੱਧ ਥਾਵਾਂ ’ਤੇ ਮੀਂਹ ਹੋਣ ਦੀ ਪੂਰੀ ਸੰਭਾਵਨਾ ਹੈ, ਜਦਕਿ ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਬਠਿੰਡਾ ਜ਼ਿਲੇ ਸੁੱਕੇ ਰਹਿਣਗੇ।