ਪੰਜਾਬ ਵਿਚ ਭਾਰੀ ਬਾਰਸ਼, 5 ਜ਼ਿਲ੍ਹਿਆਂ ਲਈ ਅਲਰਟ

ਪੰਜਾਬ ਵਿਚ ਭਾਰੀ ਬਾਰਸ਼, 5 ਜ਼ਿਲ੍ਹਿਆਂ ਲਈ ਅਲਰਟ

Heavy rains in Punjab ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ-ਐੱਨਸੀਆਰ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਮਾਨਸੂਨ ਦੀ ਬਾਰਿਸ਼ ਜ਼ੋਰਾਂ ਉਤੇ ਹੈ। ਅੱਜ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਦਿੱਲੀ-ਐਨਸੀਆਰ ਦੇ ਵੱਡੀ ਗਿਣਤੀ ਇਲਾਕਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ ਅਗਲੇ 24 ਘੰਟੇ ਇਹ ਸਿਲਸਲਾ ਜਾਰੀ ਰਹੇਗੀ। ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, […]

Heavy rains in Punjab
ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ-ਐੱਨਸੀਆਰ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਮਾਨਸੂਨ ਦੀ ਬਾਰਿਸ਼ ਜ਼ੋਰਾਂ ਉਤੇ ਹੈ। ਅੱਜ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਦਿੱਲੀ-ਐਨਸੀਆਰ ਦੇ ਵੱਡੀ ਗਿਣਤੀ ਇਲਾਕਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ ਅਗਲੇ 24 ਘੰਟੇ ਇਹ ਸਿਲਸਲਾ ਜਾਰੀ ਰਹੇਗੀ।

ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਤਹਿਗੜ੍ਹ ਸਾਹਿਬ, ਰੂਪਨਗਰ ਅਤੇ SAS ਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਮੀਂਹ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅੱਜ ਸੂਬੇ ਭਰ ਵਿੱਚ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ। ਸੂਬੇ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਚੰਗੀ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਅਨੁਸਾਰ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਵਿਭਾਗ ਮੁਤਾਬਕ ਅੱਜ ਯਾਨੀ 29 ਅਗਸਤ ਨੂੰ ਸੌਰਾਸ਼ਟਰ ਅਤੇ ਕੱਛ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਹੋਣ ਦੀ ਸੰਭਾਵਨਾ ਹੈ।

IMD ਨੇ ਇਸ ਸਬੰਧੀ ਰੈੱਡ ਅਲਰਟ (Weather Update) ਜਾਰੀ ਕੀਤਾ ਹੈ। ਇਸ ਤੋਂ ਇਲਾਵਾ, ਓਡੀਸ਼ਾ, ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਅਲੱਗ-ਥਲੱਗ ਥਾਵਾਂ ਉਤੇ ਭਾਰੀ ਤੋਂ ਬਹੁਤ ਭਾਰੀ ਮੀਂਹ (ਲਗਭਗ 12 ਸੈਂਟੀਮੀਟਰ) ਦੀ ਸੰਭਾਵਨਾ ਹੈ। ਭਾਰੀ ਮੀਂਹ ਨੂੰ ਲੈ ਕੇ ਓਡੀਸ਼ਾ ਅਤੇ ਕਰਨਾਟਕ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਭਰ ਪਏ ਮੀਂਹ ਕਾਰਨ ਦਿੱਲੀ-ਐਨਸੀਆਰ ਵਿੱਚ ਕਈ ਥਾਵਾਂ ’ਤੇ ਸੜਕਾਂ ’ਤੇ ਪਾਣੀ ਭਰ ਗਿਆ। ਇਸ ਕਾਰਨ ਆਵਾਜਾਈ ’ਤੇ ਅਸਰ ਦੇਖਣ ਨੂੰ ਮਿਲਿਆ।Heavy rains in Punjab

also read :- ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ।

ਆਈਐਮਡੀ ਦੇ ਅਨੁਸਾਰ, ਅੱਜ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਛੱਤੀਸਗੜ੍ਹ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਝਾਰਖੰਡ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੀ. ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਕੇਰਲਾ ਅਤੇ ਮਾਹੇ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ, ਉੱਤਰੀ ਅੰਦਰੂਨੀ ਕਰਨਾਟਕ ਦੇ ਵੱਖ-ਵੱਖ ਸਥਾਨਾਂ ‘ਤੇ ਭਾਰੀ ਮੀਂਹ (ਲਗਭਗ 7 ਸੈਂਟੀਮੀਟਰ) ਦੀ ਸੰਭਾਵਨਾ ਹੈ। ਮੱਧ ਪ੍ਰਦੇਸ਼ ‘ਚ ਵੱਖ-ਵੱਖ ਥਾਵਾਂ ‘ਤੇ ਗੜ੍ਹੇਮਾਰੀ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਅਨੁਸਾਰ ਅੱਜ ਪੱਛਮੀ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈ ਸਕਦਾ ਹੈ, ਜਦੋਂ ਕਿ ਪੂਰਬੀ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।Heavy rains in Punjab

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ