ਅਗਲੇ 5 ਘੰਟੇ ਸਾਵਧਾਨ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ.

Be careful for the next 5 hours!

ਅਗਲੇ 5 ਘੰਟੇ ਸਾਵਧਾਨ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ.

ਅਗਲੇ 5 ਘੰਟੇ ਸਾਵਧਾਨ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ.

ਪੰਜਾਬ ਵਿਚ ਮੀਂਹ ਦਾ ਦੌਰ ਮੁੜ ਸ਼ੁਰੂ ਹੋਣ ਜਾ ਰਿਹਾ ਹੈ। ਅੱਜ ਸ਼ਾਮ ਮੌਸਮ ਇਕ ਵਾਰ ਫਿਰ ਵਿਗੜ ਸਕਦਾ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿਚ ਅਲਰਟ ਜਾਰੀ ਕੀਤਾ ਗਿਆ ਹੈ।  ਅੱਜ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਸਰਹੱਦੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਬਾਰਿਸ਼ ਦਾ ਪ੍ਰਭਾਵ ਹੁਣ ਪੰਜਾਬ ਦੇ ਉੱਤਰੀ ਜ਼ਿਲ੍ਹਿਆਂ ਵਿੱਚ ਵੀ ਦਿਖਾਈ ਦੇ ਰਿਹਾ ਹੈ। ਖਾਸ ਕਰਕੇ ਉਨ੍ਹਾਂ ਖੇਤਰਾਂ ਵਿੱਚ ਜੋ ਪਹਾੜੀ ਰਾਜਾਂ ਨਾਲ ਲੱਗਦੇ ਹਨ। ਗੁਰਦਾਸਪੁਰ ਵਿੱਚ ਬੁੱਧਵਾਰ ਸ਼ਾਮ ਤੱਕ 57.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜੋ ਕਿ ਪੂਰੇ ਰਾਜ ਵਿੱਚ ਸਭ ਤੋਂ ਵੱਧ ਸੀ। ਇਸ ਤੋਂ ਇਲਾਵਾ, ਲੁਧਿਆਣਾ ਵਿੱਚ 30.6 ਮਿਲੀਮੀਟਰ, ਫਿਰੋਜ਼ਪੁਰ ਵਿੱਚ 16 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 4.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਮੌਸਮ ਵਿਭਾਗ ਨੇ ਲਹਿਰਾ, ਸੁਨਾਮ, ਸੰਗਰੂਰ, ਬਰਨਾਲਾ, ਧੂਰੀ, ਫਿਰੋਜ਼ਪੁਰ, ਜ਼ੀਰਾ, ਪੱਟੀ, ਤਰਨਤਾਰਨ ਅਤੇ ਅੰਮ੍ਰਿਤਸਰ ਆਦਿ ਖੇਤਰਾਂ ਵਿੱਚ ਦਰਮਿਆਨੀ ਬਾਰਿਸ਼, ਬਿਜਲੀ ਅਤੇ ਤੇਜ਼ ਹਵਾਵਾਂ ਦੀ ਚਿਤਾਵਨੀ ਦਿੱਤੀ ਹੈ। ਜਦਕਿ ਬੁਢਲਾਡਾ, ਮਲੇਰਕੋਟਲਾ, ਮੂਨਕ, ਪਾਤੜਾਂ, ਮੁਕਤਸਰ ਸਾਹਿਬ, ਜਲਾਲਾਬਾਦ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਸ਼ਾਹਕੋਟ, ਸੁਲਤਾਨਪੁਰ ਲੋਧੀ, ਖਡੂਰ ਸਾਹਿਬ ਅਤੇ ਅਜਨਾਲਾ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਹਰਿਆਣਾ ਵਿਚ ਅੱਜ ਮੌਸਮ ਵਿਭਾਗ ਨੇ ਪੰਚਕੂਲਾ, ਅੰਬਾਲਾ ਅਤੇ ਯਮੁਨਾਨਗਰ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 10 ਜ਼ਿਲ੍ਹਿਆਂ ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ, ਭਿਵਾਨੀ, ਰੋਹਤਕ, ਚਰਖੀ ਦਾਦਰੀ, ਝੱਜਰ, ਮਹਿੰਦਰਗੜ੍ਹ, ਰੇਵਾੜੀ ਵਿੱਚ 0 ਤੋਂ 25 ਪ੍ਰਤੀਸ਼ਤ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ 8 ਜ਼ਿਲ੍ਹਿਆਂ ਕੁਰੂਕਸ਼ੇਤਰ, ਕੈਥਲ, ਕਰਨਾਲ, ਪਾਣੀਪਤ, ਸੋਨੀਪਤ, ਗੁਰੂਗ੍ਰਾਮ, ਫਰੀਦਾਬਾਦ, ਮੇਵਾਤ, ਪਲਵਲ ਵਿੱਚ 25 ਤੋਂ 50 ਪ੍ਰਤੀਸ਼ਤ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੈਥਲ ਵਿੱਚ 75 ਤੋਂ 100 ਪ੍ਰਤੀਸ਼ਤ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Be careful for the next 5 hours!
Be careful for the next 5 hours!