17 ਜਨਵਰੀ ਨੂੰ ਪੰਜਾਬ ਦੇ ਇਸ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ
By Nirpakh News
On
Holiday announcement
Holiday announcement
ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵੱਜੋਂ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ 2024 ਦਿਨ ਬੁੱਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕਾਂ ਆਦਿ ਵਿਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿਚ ਭਾਗ ਲੈ ਸਕਣ।
READ ALSO:ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ : ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ
ਡਿਪਟੀ ਕਮਿਸ਼ਨਰ ਡਾ. ਪੱਲਵੀ ਕਿਹਾ ਕਿ ਇਹ ਹੁਕਮ ਵਿੱਦਿਅਕ ਅਦਾਰਿਆਂ,ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ‘ਤੇ ਲਾਗੂ ਨਹੀਂ ਹੋਣਗੇ।
Holiday announcement