ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਵੱਡਾ ਕਦਮ ਚੁੱਕਣ ਜਾ ਰਹੀ ਮਾਨ ਸਰਕਾਰ

ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਵੱਡਾ ਕਦਮ ਚੁੱਕਣ ਜਾ ਰਹੀ ਮਾਨ ਸਰਕਾਰ

Hon’ble government is going to take a big step ਪੰਜਾਬ ਸਰਕਾਰ ਵੱਲੋਂ ਵਿੱਢੇ ਜਲ ਸੰਭਾਲ ਦੇ ਯਤਨਾਂ ਤਹਿਤ ਭੂਮੀ ਅਤੇ ਜਲ ਸੰਭਾਲ ਵਿਭਾਗ ਨੇ ਸਾਲ 2024 ਦੌਰਾਨ ਟਿਕਾਊ ਜਲ ਪ੍ਰਬੰਧਨ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਸ਼ਾਨਦਾਰ ਮੀਲ ਪੱਥਰ ਸਥਾਪਤ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ […]

Hon’ble government is going to take a big step
ਪੰਜਾਬ ਸਰਕਾਰ ਵੱਲੋਂ ਵਿੱਢੇ ਜਲ ਸੰਭਾਲ ਦੇ ਯਤਨਾਂ ਤਹਿਤ ਭੂਮੀ ਅਤੇ ਜਲ ਸੰਭਾਲ ਵਿਭਾਗ ਨੇ ਸਾਲ 2024 ਦੌਰਾਨ ਟਿਕਾਊ ਜਲ ਪ੍ਰਬੰਧਨ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਸ਼ਾਨਦਾਰ ਮੀਲ ਪੱਥਰ ਸਥਾਪਤ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸੂਬੇ ਵਿਚ ਜਲ ਸੰਭਾਲ ਦੇ ਕਈ ਪ੍ਰਭਾਵੀ ਪ੍ਰਾਜੈਕਟ ਲਾਗੂ ਕੀਤੇ ਹਨ, ਜੋ ਧਰਤੀ ਹੇਠਲੇ ਪਾਣੀ ਨੂੰ ਬਚਾਉਂਦਿਆਂ ਅਤੇ ਵਾਤਾਵਰਣ ਸਥਿਰਤਾ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਦੇ ਸਿੰਜਾਈ ਖੇਤਰ ਨੂੰ ਨਵੀਂ ਦਿਸ਼ਾ ਦੇ ਰਹੇ ਹਨ। ਗੋਇਲ ਨੇ ਕਿਹਾ ਕਿ ਸਥਾਈ ਜਲ ਪ੍ਰਬੰਧਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪੁਖ਼ਤਾ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਸਦਕਾ ਸਿੱਧੇ ਤੌਰ ‘ਤੇ ਸਮੁੱਚੇ ਕਿਸਾਨ ਭਾਈਚਾਰੇ ਨੂੰ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2024 ਵਿਚ ਖੇਤੀ ਉਤਪਾਦਕਤਾ ਨੂੰ ਵਧਾਉਣ ਦੇ ਨਾਲ-ਨਾਲ ਪਾਣੀ ਦੀ ਢੁਕਵੀਂ ਵਰਤੋਂ ਨੂੰ ਯਕੀਨੀ ਬਣਾਉਣਾ ਸਾਡੇ ਮਿਸ਼ਨ ਦਾ ਅਹਿਮ ਪਹਿਲੂ ਰਿਹਾ ਹੈ।Hon’ble government is going to take a big step

ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸੂਬੇ ਵਿਚ ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦਾ ਵਿਸਥਾਰ ਕਰਨ ਦੀ ਲੜੀ ਤਹਿਤ 277.57 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਨਵੇਂ ਨਾਬਾਰਡ ਫ਼ੰਡਿਡ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਿੰਜਾਈ ਬੁਨਿਆਦੀ ਢਾਂਚੇ ਦੇ ਵਿਸਥਾਰ ਵਾਲੇ ਇਨ੍ਹਾਂ ਪ੍ਰਾਜੈਕਟਾਂ ਨਾਲ 40,000 ਹੈਕਟੇਅਰ ਤੋਂ ਵੱਧ ਰਕਬੇ ਨੂੰ ਸਿੰਜਾਈ ਸਹੂਲਤਾਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਵਿਭਾਗ ਨੇ 18 ਜ਼ਮੀਨਦੋਜ਼ ਪਾਈਪਲਾਈਨ-ਆਧਾਰਤ ਸਿੰਜਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਰਾਹੀਂ ਸਤਹੀ ਪਾਣੀ ਦੇ ਬਦਲਵੇਂ ਸਰੋਤਾਂ ਨੂੰ ਉਤਸ਼ਾਹਿਤ ਕਰਨ ਵੱਲ ਵੀ ਅਹਿਮ ਕਦਮ ਚੁੱਕੇ ਹਨ। 50 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਵਾਲੇ ਇਨ੍ਹਾਂ ਪ੍ਰਾਜੈਕਟਾਂ ਤਹਿਤ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਤੋਂ 67 ਐਮ.ਐਲ.ਡੀ. ਟ੍ਰੀਟਿਡ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਨਾਲ 2,233 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਮਿਲ ਰਿਹਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੰਜਾਈ ਵਾਸਤੇ ਟੇਲ-ਐਂਡ ਤੱਕ ਸੁਚੱਜੇ ਢੰਗ ਨਾਲ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਲਈ ਵਿਭਾਗ ਨੇ 860 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਹੈ, ਜਿਸ ਨਾਲ 10,841 ਹੈਕਟੇਅਰ ਰਕਬੇ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਕਿਸਾਨ ਸਮੂਹਾਂ ਨੂੰ 90 ਫ਼ੀਸਦੀ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਪਾਣੀ ਦੀ ਸੰਭਾਲ ਦੀ ਦਿਸ਼ਾ ਵਿਚ ਇਕ ਹੋਰ ਵੱਡਾ ਕਦਮ ਚੁੱਕਦਿਆਂ 90 ਫ਼ੀਸਦੀ ਸਬਸਿਡੀ ਨਾਲ ਲਗਭਗ 1,874 ਹੈਕਟੇਅਰ ਖੇਤਰ ਨੂੰ ਤੁਪਕਾ ਅਤੇ ਫੁਹਾਰਾ ਸਿੰਜਾਈ ਪ੍ਰਣਾਲੀਆਂ ਅਧੀਨ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਰੋਕਣ ਲਈ ਪੇਂਡੂ ਛੱਪੜਾਂ ਦੇ ਪਾਣੀ ਦੀ ਸਿੰਜਾਈ ਹਿੱਤ ਵਰਤੋਂ ਵਾਸਤੇ ਸੂਬੇ ਦੇ 27 ਪਿੰਡਾਂ ਵਿੱਚ ਸੋਲਰ-ਲਿਫ਼ਟ ਸਿੰਜਾਈ ਪ੍ਰਾਜੈਕਟ ਵੀ ਸ਼ੁਰੂ ਕੀਤੇ ਹਨ।Hon’ble government is going to take a big step

Tags: