ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7 ਅਪ੍ਰੈਲ 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7 ਅਪ੍ਰੈਲ 2025

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫, ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥

1111

ਅਰਥ- (ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, ਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ, ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ, ਸਾਰੇ ਰੋਗ ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ-ਠਾਰ ਹੋਇਆ ਹੈ ॥੧॥ ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, (ਕਿਉਂਕਿ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ ॥੧॥ ਰਹਾਉ॥ (ਹੇ ਭਾਈ! ਜਿਸ ਮਨੁੱਖ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ) ਪ੍ਰਭੂ ਨੇ (ਉਸ ਦੀ) ਬਾਂਹ ਫੜ ਕੇ ਉਸ ਨੂੰ ਆਪਣਾ ਬਣਾ ਲਿਆ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਉਸ ਦਾ ਮਨ ਉਸ ਦਾ ਹਿਰਦਾ ਆਨੰਦ-ਭਰਪੂਰ ਹੋ ਗਿਆ ਹੈ, ਅਤੇ ਉਸ ਨੂੰ (ਤਾਪ ਪਾਪ ਰੋਗ ਆਦਿਕਾਂ ਦਾ) ਕੋਈ ਡਰ ਨਹੀਂ ਰਹਿ ਜਾਂਦਾ ॥੨॥੧॥੬੫॥

Related Posts

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ