ਪੰਜਾਬ 'ਚ ਅਜੇ ਹੋਰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦੇ ਮੌਸਮ ਦਾ ਹਾਲ
There will be more rain in Punjab,
ਜਾਣੋ ਅਗਲੇ ਦਿਨਾਂ ਦੇ ਮੌਸਮ ਦਾ ਹਾਲ
ਪੰਜਾਬ ਵਿਚ ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਫਿਲਹਾਲ ਅਗਲੇ ਦੋ ਦਿਨ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। 26 ਤਾਰੀਖ਼ ਤੋਂ ਬਾਅਦ ਦੋ ਦਿਨਾਂ ਲਈ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।|
ਮੌਸਮ ਵਿਭਾਗ ਵੱਲੋਂ ਕੀਤੀ ਗਈ ਤਾਜ਼ਾ ਭਵਿੱਖਬਾਣੀ ਮੁਤਾਬਕ 27 ਅਤੇ 28 ਤਾਰੀਖ਼ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਨਵਾਂਸ਼ਹਿਰ ਅਤੇ ਮੋਹਾਲੀ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ 'ਚ ਹੁਣ ਤੱਕ ਜੁਲਾਈ ਮਹੀਨੇ 'ਚ ਆਮ ਨਾਲੋਂ 10 ਫ਼ੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਸੂਬੇ ਵਿੱਚ 1 ਤੋਂ 24 ਜੁਲਾਈ ਤੱਕ ਔਸਤਨ 125.8 ਮਿਲੀਮੀਟਰ ਬਾਰਿਸ਼ ਹੁੰਦੀ ਹੈ ਪਰ ਇਸ ਵਾਰ ਸਿਰਫ਼ 113.1 ਮਿਲੀਮੀਟਰ ਬਾਰਿਸ਼ ਹੋਈ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਤੱਕ ਸੂਬੇ ਵਿੱਚ ਮੌਸਮ ਆਮ ਰਹੇਗਾ ਅਤੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ 27 ਜੁਲਾਈ ਤੋਂ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 27 ਅਤੇ 28 ਜੁਲਾਈ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਖ਼ਾਸ ਤੌਰ 'ਤੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਲਈ ਹੈ।
