ਮੁੱਖ ਮੰਤਰੀ ਵੱਲੋਂ ਪੰਜਾਬ ਦੇ ਜਵਾਨ ਪਰਮਿੰਦਰ ਸਿੰਘ ਦੀ ਕਾਰਗਿਲ ਵਿੱਚ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Jawan Parminder Singh

ਚੰਡੀਗੜ੍ਹ, 5 ਅਕਤੂਬਰ:

Jawan Parminder Singhਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਜਵਾਨ ਦੀ ਕਾਰਗਿਲ ਵਿੱਚ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਨਾਲ ਸਬੰਧਤ ਭਾਰਤੀ ਫੌਜ ਦਾ ਜਵਾਨ ਪਰਮਿੰਦਰ ਸਿੰਘ ਕਾਰਗਿਲ ਵਿੱਚ ਸਿਖਲਾਈ ਦੌਰਾਨ ਹਾਦਸੇ ਵਿੱਚ ਸ਼ਹੀਦ ਹੋ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਅਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ।

READ ALSO : ਲੁਧਿਆਣਾ ‘ਚ ਸੜਕ ਪਾਰ ਕਰਦੇ ਸਮੇਂ ਕਾਰ ਦੀ ਲਪੇਟ ‘ਚ ਆਉਣ ਕਾਰਨ ਦਾਦੇ-ਪੋਤੇ ਦੀ ਮੌਤ ਹੋ ਗਈ

ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਮਿੰਦਰ ਸਿੰਘ ਨੇ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਂਦਿਆਂ ਪੇਸ਼ੇਵਰ ਸਮਰਪਣ ਦਾ ਮੁਜ਼ਾਹਰਾ ਕੀਤਾ। Jawan Parminder Singh

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦਾ ਬਲੀਦਾਨ ਨੌਜਵਾਨਾਂ ਨੂੰ ਆਪਣੀ ਡਿਊਟੀ ਸਮਰਪਣ ਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਨੂੰ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ।Jawan Parminder Singh  

Related Posts