ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ ਦੀ ਨਵੀਂ ਅਪਡੇਟ
Know the new updates in the coming days.
ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ,
ਪੰਜਾਬ 'ਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਬਦਲੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਅਗਲੇ ਕੁਝ ਦਿਨਾਂ ਦੌਰਾਨ ਸੂਬੇ ਦੇ ਕਈ ਹਿੱਸਿਆਂ 'ਚ ਮੀਂਹ ਦੀ ਗਤੀਵਿਧੀ ਤੇਜ਼ ਰਹੇਗੀ। ਕੁਝ ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਲੈ ਕੇ ਭਾਰੀ ਮੀਂਹ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਅਸਮਾਨੀ ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਹਾਲਾਤ ਨੂੰ ਦੇਖਦਿਆਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਹਿੱਸਿਆਂ ਲਈ ਮੌਸਮ ਦੀ ਤਾਜ਼ਾ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ, ਸੰਗਰੂਰ, ਪਟਿਆਲਾ, ਬਠਿੰਡਾ, ਮੋਗਾ, ਫਰੀਦਕੋਟ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਅੱਜ ਸ਼ਾਮ ਤੱਕ ਦਰਮਿਆਨੀ ਮੀਂਹ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਮੀਂਹ ਦੇ ਨਾਲ-ਨਾਲ ਅਸਮਾਨੀ ਬਿਜਲੀ ਚਮਕਣ ਅਤੇ 30 ਤੋਂ 40 ਕਿ.ਮੀ. ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਹੈ।
1 ਅਗਸਤ ਨੂੰ ਮੀਂਹ ਦੀ ਗਤੀਵਿਧੀ ਜਾਰੀ ਰਹਿਣ ਦੀ ਉਮੀਦ ਹੈ, ਹਾਲਾਂਕਿ ਕਈ ਥਾਵਾਂ 'ਤੇ ਇਹ ਥੋੜ੍ਹੀ ਘੱਟ ਹੋ ਸਕਦੀ ਹੈ। ਕਿਸੇ-ਕਿਸੇ ਹਿੱਸੇ ਵਿੱਚ ਰੁਕ-ਰੁਕ ਕੇ ਬੂੰਦਾਬਾਂਦੀ ਹੋ ਸਕਦੀ ਹੈ। ਵਿਭਾਗ ਦੀ ਜਾਣਕਾਰੀ ਅਨੁਸਾਰ 2 ਅਗਸਤ ਨੂੰ ਅੰਮ੍ਰਿਤਸਰ, ਤਰਨ ਤਾਰਨ, ਮੋਗਾ, ਫਿਰੋਜ਼ਪੁਰ, ਮੁਕਤਸਰ ਵਿੱਚ ਹਲਕਾ ਮੀਂਹ ਪੈ ਸਕਦਾ ਹੈ। ਉੱਥੇ 3 ਅਗਸਤ ਨੂੰ ਮੀਂਹ ਦੀ ਸੰਭਾਵਨਾ ਘੱਟ ਰਹੇਗੀ। ਕਈ ਜ਼ਿਲ੍ਹਿਆਂ 'ਚ 25 ਤੋਂ 50 ਫੀਸਦੀ ਹੀ ਮੀਂਹ ਹੋਣ ਦੀ ਉਮੀਦ ਹੈ। 4 ਅਗਸਤ ਨੂੰ ਉੱਤਰੀ ਅਤੇ ਪੂਰਬੀ ਪੰਜਾਬ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਹੋ ਸਕਦਾ ਹੈ ਜੋ ਕਿ 75 ਤੋਂ 100 ਫੀਸਦੀ ਤੱਕ ਦਰਜ ਕੀਤਾ ਜਾ ਸਕਦਾ ਹੈ।